ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ''ਕੋਰੋਨਾ'' ਹੋਣ ਤੋਂ ਬਾਅਦ ਵਧੀਆਂ ਮੋਹਾਲੀ ਦੀਆਂ ਮੁਸ਼ਕਲਾਂ

05/07/2020 1:49:07 PM

ਮੋਹਾਲੀ (ਰਾਣਾ) : ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਰਿਪੋਰਟ 'ਕੋਰੋਨਾ' ਪਾਜ਼ੇਟਿਵ ਆਉਣ ਤੋਂ ਬਾਅਦ ਮੋਹਾਲੀ ਦੀ ਵੀ ਮੁਸ਼ਕਲਾਂ ਵਧ ਗਈਆਂ ਹਨ। ਮੋਹਾਲੀ ਸਥਿਤ ਸਟੇਟ ਸਪੈਸ਼ਲ ਆਪ੍ਰੇਸ਼ਨਲ ਸੈੱਲ 'ਚ ਤਾਇਨਾਤ ਪੁਲਸ ਮੁਲਾਜ਼ਮਾਂ ਤੋਂ ਲੈ ਕੇ ਉੱਚ ਅਧਿਕਾਰੀਆਂ ਤਕ ਦੀ ਨੀਂਦ ਉੱਡ ਗਈ ਹੈ, ਕਿਉਂਕਿ ਜੱਗੂ ਭਗਵਾਨਪੁਰੀਆ ਤੋਂ ਸਪੈਸ਼ਲ ਸੈੱਲ ਦੀ ਟੀਮ ਵੀ ਪਿਛਲੇ ਹਫ਼ਤੇ ਹੀ ਪੁੱਛਗਿੱਛ ਲਈ ਆਈ ਸੀ । ਇਸ ਤੋਂ ਬਾਅਦ ਏ. ਡੀ. ਜੀ. ਪੀ. ਅਤੇ ਆਈ. ਜੀ. ਪੱਧਰ ਦੇ ਅਧਿਕਾਰੀਆਂ ਸਮੇਤ 20 ਮੁਲਾਜ਼ਮਾਂ ਨੇ ਖੁਦ ਨੂੰ ਹੋਮ ਕੁਆਰੰਟਾਈਨ ਕਰ ਲਿਆ ਹੈ । ਹਾਲਾਂਕਿ ਪੁਲਸ ਦੀ ਟੀਮ ਇਸ ਗੱਲ ਨੂੰ ਦਬਾਉਣ 'ਚ ਲੱਗੀ ਹੋਈ ਹੈ । ਕੋਈ ਵੀ ਅਧਿਕਾਰੀ ਇਸ ਮਾਮਲੇ 'ਚ ਕੁੱਝ ਵੀ ਨਹੀਂ ਬੋਲ ਰਿਹਾ ।

ਇਹ ਵੀ ਪੜ੍ਹੋ ► ਚੰਡੀਗੜ੍ਹ 'ਚ ਨਹੀਂ ਲੱਗ ਰਹੀ 'ਕੋਰੋਨਾ' ਨੂੰ ਬ੍ਰੇਕ, 4 ਨਵੇਂ ਮਰੀਜ਼ਾਂ ਨਾਲ 128 ਤੱਕ ਪੁੱਜਾ ਅੰਕੜਾ   

ਡਿਪਾਰਟਮੈਂਟ ਨੂੰ ਪੱਤਰ ਲਿਖ ਕੇ ਮੰਗੀ ਗਈ ਸਾਰਿਆਂ ਦੀ ਸੂਚੀ
ਉਥੇ ਹੀ ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੂੰ ਇਸ ਬਾਰੇ ਵਿਚ ਪਤਾ ਲੱਗਾ ਤਾਂ ਉਨ੍ਹਾਂ ਵਲੋਂ ਇਸ ਸਬੰਧ 'ਚ ਪੁਲਸ ਡਿਪਾਰਟਮੈਂਟ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ । ਪੱਤਰ 'ਚ ਉਨ੍ਹਾਂ ਸਾਰਿਆਂ ਦੀ ਸੂਚੀ ਮੰਗੀ ਹੈ, ਜੋ ਗੈਂਗਸਟਰ ਦੇ ਸੰਪਰਕ 'ਚ ਸਨ। ਨਾਲ ਹੀ ਕਿਹਾ ਗਿਆ ਹੈ ਕਿ ਸਿਹਤ ਵਿਭਾਗ ਨੂੰ ਦੱਸਿਆ ਜਾਵੇ ਕਿ ਜੱਗੂ ਭਗਵਾਨਪੁਰੀਆ ਦੇ ਸੰਪਰਕ ਵਿਚ ਆਏ ਲੋਕ ਜ਼ਿਲ੍ਹੇ ਦੇ ਕਿਹੜੇ ‌ਇਲਾਕਿਆਂ 'ਚ ਰਹਿ ਰਹੇ ਹਨ ਅਤੇ ਉਨ੍ਹਾਂ ਸਾਰਿਆਂ ਨੂੰ ਤੁਰੰਤ ਹੋਮ ਕੁਆਰੰਟਾਈਨ ਕਰ ਦਿੱਤਾ ਜਾਵੇ ।

ਇਹ ਵੀ ਪੜ੍ਹੋ ► ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਵੀ ਨਾ ਖੁੱਲ੍ਹੇ 'ਸ਼ਰਾਬ ਦੇ ਠੇਕੇ', ਜਾਣੋ ਕੀ ਰਿਹਾ ਕਾਰਨ   

ਜੱਗੂ ਭਗਵਾਨਪੁਰੀਆ 'ਕੋਰੋਨਾ' ਦੀ ਲਪੇਟ 'ਚ
ਇੱਥੇ ਖਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਗਿਆ ਹੈ। ਗੈਂਗਸਟਰ ਜੱਗੂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦਰਅਸਲ ਜੱਗੂ ਭਗਵਾਨਪੁਰੀਆ ਇਸ ਸਮੇਂ ਪਟਿਆਲਾ ਜੇਲ ਵਿਚ ਬੰਦ ਹੈ ਅਤੇ ਉਸ ਨੂੰ 2 ਮਈ ਨੂੰ ਢਿਲਵਾਂ ਸਰਪੰਚ ਕਤਲ ਕਾਂਡ ਮਾਮਲੇ ਵਿਚ ਪਟਿਆਲਾ ਜੇਲ ਤੋਂ ਬਟਾਲਾ ਪੁਲਸ ਲੈ ਕੇ ਆਈ ਸੀ। ਇਸ ਦੌਰਾਨ ਉਸ ਦੇ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਸਨ ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜੱਗੂ ਭਗਵਾਨਪੁਰੀਆ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਅਫਰਾ-ਤਫੜੀ ਮਚ ਗਈ ਹੈ। ਇਸ ਦੀ ਪੁਸ਼ਟੀ ਬਕਾਇਦਾ ਸਿਵਲ ਸਰਜਨ ਗੁਰਦਾਸਪੁਰ ਡਾ. ਕ੍ਰਿਸ਼ਨ ਚੰਦ ਵਲੋਂ ਕੀਤੀ ਗਈ ਹੈ।
ਜੱਗੂ ਦੀ ਰਿਪੋਰਟ ਆਉਣ ਤੋਂ ਬਾਅਦ ਪਟਿਆਲਾ ਜੇਲ ਪ੍ਰਸ਼ਾਸਨ ਲਈ ਵੀ ਖਤਰੇ ਦੀ ਘੰਟੀ ਵੱਜ ਗਈ ਹੈ।


Anuradha

Content Editor

Related News