ਮੁਹੰਮਦ ਸਦੀਕ ਨੇ ਵੋਟਰਾਂ ਦਾ ਧਨੰਵਾਦ ਕਰਦਿਆਂ ਜਾਣੋਂ ਕੀ ਕੀਤਾ ਵੱਡਾ ਵਾਅਦਾ

Monday, Jun 03, 2019 - 09:56 AM (IST)

ਮੁਹੰਮਦ ਸਦੀਕ ਨੇ ਵੋਟਰਾਂ ਦਾ ਧਨੰਵਾਦ ਕਰਦਿਆਂ ਜਾਣੋਂ ਕੀ ਕੀਤਾ ਵੱਡਾ ਵਾਅਦਾ

ਮੋਗਾ (ਵਿਪਨ, ਗੋਪੀ ਰਾਊਕੇ) - ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸੀ ਸੰਸਦ ਮੈਂਬਰ ਚੁਣੇ ਗਏ ਮੁਹੰਮਦ ਸਦੀਕ ਨੇ ਮੋਗਾ ਹਲਕੇ ਦੇ ਆਗੂਆਂ ਅਤੇ ਵਰਕਰਾਂ ਦੇ ਧੰਨਵਾਦ ਲਈ ਰੱਖੇ ਇੱਕਠ ਨੂੰ ਸੰਬੋਧਨ ਕਰਦਿਆ ਕਿਹਾ ਕਿ ਹਲਕਾ ਨਿਵਾਸੀਆਂ ਨੇ ਕਾਂਗਰਸ ਪਾਰਟੀ ਨੂੰ ਵੱਡੀ ਲੀਡ ਦਿਵਾ ਕੇ ਮੇਰਾ ਮਾਣ ਵਧਾਇਆ ਹੈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੈਂ ਵਿਸ਼ਵਾਸ ਦਿਵਾਂਦਾ ਹਾਂ ਕਿ ਹਲਕਾ ਵਿਧਾਇਕ ਜਿਸ ਵਿਕਾਸ ਕਾਰਜ ਲਈ ਫੰਡਾਂ ਦੀ ਮੰਗ ਕਰਨਗੇ, ਉਸੇ ਤਹਿਤ ਹਲਕਾ ਨਿਵਾਸੀਆਂ ਨੂੰ ਵਿਕਾਸ ਲਈ ਫੰਡ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਉਹ ਵਿਧਾਇਕ ਲੋਹਗੜ੍ਹ ਅਤੇ ਵੋਟਰਾਂ ਵਲੋਂ ਦਿੱਤੇ ਗਏ ਮਾਣ ਅਤੇ ਸਨਮਾਨ ਦੇ ਸਦਾ ਰਿਣੀ ਰਹਿਣਗੇ।

ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਅਤੇ ਉਨ੍ਹਾਂ ਦੀ ਟੀਮ ਵਲੋਂ ਇਸ ਚੋਣ ਮੁਹਿੰਮ ਦੌਰਾਨ ਦਿੱਤੇ ਗਏ ਸਾਥ ਅਤੇ ਹਲਕੇ ਦੇ ਵੋਟਰਾਂ ਵੱਲੋਂ ਦਿੱਤੇ ਗਏ ਪਿਆਰ ਸਦਕਾ ਮੈਂ ਪਾਰਲੀਮੈਂਟ ਦਾ ਮੈਂਬਰ ਬਣਿਆ ਹਾਂ। ਉਹ ਲੋਕ ਸਭਾ 'ਚ ਫ਼ਰੀਦਕੋਟ ਹਲਕੇ ਦੀ ਆਵਾਜ਼ ਬਣ ਕੇ ਗੂੰਜਣਗੇ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਅਤੇ ਹੋਰ ਸਮੱਸਿਆਵਾਂ ਦਾ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਵਿਧਾਇਕ ਲੋਹਗੜ੍ਹ ਅਤੇ ਉਨ੍ਹਾਂ ਦੀ ਟੀਮ ਅਤੇ ਹਲਕੇ ਦੇ ਵੋਟਰਾਂ ਦੇ ਸਹਿਯੋਗ ਦਾ ਮੈਂ ਦੇਣ ਨਹੀਂ ਦੇ ਸਕਦਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਥਨੀ ਅਤੇ ਕਰਨੀ ਦੇ ਪੱਕੇ ਹਨ, ਜੋ ਕਹਿੰਦੇ ਹਨ ਉਹ ਪੂਰਾ ਕਰਦੇ ਹਨ। ਪੰਜਾਬ ਦੇ ਲੋਕਾਂ ਨਾਲ ਜੋ ਵੀ ਉਨ੍ਹਾਂ ਨੇ ਵਾਅਦੇ ਕੀਤੇ ਉਹ ਪੂਰੇ ਕਰ ਰਹੇ ਹਨ। ਇਸ ਮੌਕੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ, ਸਾਬਕਾ ਪ੍ਰਧਾਨ ਕਰਨਲ ਬਾਬੂ ਸਿੰਘ, ਸੂਬਾ ਸਕੱਤਰ ਰਵਿੰਦਰ ਸਿੰਘ ਰਵੀ ਗਰੇਵਾਲ, ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਰਣੀਆ, ਕਾਂਗਰਸ ਦੀ ਸਾਬਕਾ ਜ਼ਿਲਾ ਪ੍ਰਧਾਨ ਬੀਬੀ ਜਗਦਰਸ਼ਨ ਕੌਰ ਆਦਿ ਤੋਂ ਇਲਾਵਾ ਆਗੂ ਅਤੇ ਵਰਕਰ ਹਾਜ਼ਰ ਸਨ।


author

rajwinder kaur

Content Editor

Related News