ਸਾਬਕਾ ਵਿਧਾਇਕ ਤੇ ਲੋਕ ਗਾਇਕ ਮੁਹੰਮਦ ਸਦੀਕ ਦੀ ਗੱਡੀ ਹਾਦਸਾਗ੍ਰਸਤ, ਵਾਲ-ਵਾਲ ਬਚੀ ਜਾਨ (ਤਸਵੀਰਾਂ)

11/14/2017 5:45:03 PM

ਜੈਤੋਂ (ਬਲਵਿੰਦਰ ਹਾਲੀ) — ਸਾਬਕਾ ਵਿਧਾਇਕ ਤੇ ਕਾਂਗਰਸ ਦੇ ਜੈਤੋਂ ਹਲਕੇ ਦੇ ਮੁੱਖ ਸੇਵਾਦਾਰ ਅਤੇ ਲੋਕ ਗਾਇਕ ਮੁਹੰਮਦ ਸਦੀਕ ਦੀ ਗੱਡੀ ਹਾਦਸਾਗ੍ਰਸਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਗੱਡੀ 'ਚ ਸਦੀਕ ਜਾ ਰਹੇ ਸਨ, ਉਸ ਦਾ ਟਾਇਰ ਫੱਟਣ ਕਾਰਨ ਇਹ ਹਾਦਸਾ ਹੋਇਆ ਹੈ। ਹਾਦਸੇ ਕਾਰਨ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ। ਇਸ ਦੌਰਾਨ ਸਦੀਕ ਦਾ ਗੰਨਮੈਨ ਜ਼ਖਮੀ ਹੋ ਗਿਆ। ਜ਼ਖਮੀ ਗੰਨਮੈਨ ਨੂੰ ਜ਼ੇਰੇ ਇਲਾਜ ਲੁਧਿਆਣਾ ਹਸਪਤਾਲ ਲੈ ਜਾਇਆ ਗਿਆ ਹੈ।