ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ''ਚ ਪੰਜਾਬ ਸਭ ਤੋਂ ਅੱਗੇ : ਮੋਹਿੰਦਰ ਭਗਤ

Thursday, Jan 09, 2025 - 04:41 PM (IST)

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ''ਚ ਪੰਜਾਬ ਸਭ ਤੋਂ ਅੱਗੇ : ਮੋਹਿੰਦਰ ਭਗਤ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏ.ਆਈ.ਐੱਫ ਸਕੀਮ ਅਧੀਨ 20,000 ਤੋਂ ਵੱਧ ਖ਼ੇਤੀਬਾੜੀ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਵਾਲਾ ਪੰਜਾਬ ਪੂਰੇ ਭਾਰਤ ਵਿਚ ਲਗਾਤਰ ਅੱਗੇ ਚੱਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਭਾਰਤ ਵਿਚ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਮਨਜ਼ੂਰ ਹੋਏ ਪ੍ਰੋਜੈਕਟਾਂ ਦੀ ਗਿਣਤੀ ਵਿਚ ਪੰਜਾਬ ਲਗਾਤਰ ਸਭ ਤੋਂ ਅੱਗੇ ਚੱਲ ਰਿਹਾ ਹੈ। ਭਗਤ ਨੇ ਸਿਖ਼ਰ ਦੇ 5 ਰਾਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਬੈਂਕਾਂ ਵੱਲੋਂ  ₹7,670 ਕਰੋੜ ਦੀ ਲਾਗਤ ਵਾਲੇ 20,024 ਖ਼ੇਤੀਬਾੜੀ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਜਦਕਿ ਮੱਧ ਪ੍ਰਦੇਸ਼ ਨੇ 11135, ਮਹਾਰਾਸ਼ਟਰ ਨੇ 9611,  ਤਮਿਲਨਾਡੂ ਨੇ 7323 ਅਤੇ ਉੱਤਰ ਪ੍ਰਦੇਸ਼ ਨੇ 7058 ਪ੍ਰੋਜੈਕਟ ਮਨਜ਼ੂਰ ਕੀਤੇ ਹਨ।

ਉਨ੍ਹਾ ਕਿਹਾ ਕਿ ਪੰਜਾਬ ਵਿਚ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੇਂਦਰੀ ਐਗਰੀਕਲਚਰ ਇਨਫਰਾਸਟਰਕਚਰ ਫੰਡ ,ਏ.ਆਈ.ਐੱਫ, ਸਕੀਮ ਨੂੰ ਬਾਗ਼ਬਾਨੀ ਵਿਭਾਗ ਵੱਲੋਂ ਮਹੱਤਵਪੂਰਨ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੀ ਖੇਤੀਬੜੀ ਦਾ ਵਿਕਾਸ ਅਤੇ ਕਿਸਾਨਾਂ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾ ਕਿਹਾ ਕਿ ਏ. ਆਈ. ਐੱਫ ਸਕੀਮ ਨੂੰ ਲਾਗੂ ਕਰਨ ਲਈ ਪੰਜਾਬ ਦਾ ਬਾਗਬਾਨੀ ਵਿਭਾਗ ਸਟੇਟ ਨੋਡਲ ਏਜੰਸੀ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾ ਕਿਹਾ ਕਿ ਬਾਗ਼ਬਾਨੀ ਵਿਭਾਗ ਨੇ ਇਸ ਯੋਜਨਾ ਨੂੰ ਹੋਰ ਬੇਹਤਰੀਨ ਢੰਗ ਨਾਲ ਲਾਗੂ ਕਰਨ ਲਈ ਵਟਸਐਪ ਹੈਲਪ ਲਾਈਨ ਨੰਬਰ  9056092906 ਜਾਰੀ ਕੀਤਾ ਹੈ। ਇਸ ਨੰਬਰ 'ਤੇ ਮੈਸੇਜ ਭੇਜ ਕੇ ਕੋਈ ਵੀ ਵਿਅਕਤੀ ਇਸ ਯੋਜਨਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।


author

Gurminder Singh

Content Editor

Related News