CM ਮਾਨ ਨੇ ਨਿਭਾਇਆ ਜਲੰਧਰੀਆਂ ਨਾਲ ਕੀਤਾ ਵਾਅਦਾ, ਮੋਹਿੰਦਰ ਭਗਤ ਬਣੇ ਮੰਤਰੀ, ਜਾਣੋ ਸਿਆਸੀ ਪਿਛੋਕੜ

Monday, Sep 23, 2024 - 07:19 PM (IST)

ਜਲੰਧਰ (ਵੈੱਬ ਡੈਸਕ)- ਜਲੰਧਰ ਵੈਸਟ ਹਲਕੇ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਮੋਹਿੰਦਰ ਭਗਤ ਅੱਜ ਪੰਜਾਬ ਕੈਬਨਿਟ ਵਿਚ ਮੰਤਰੀ ਬਣ ਗਏ ਹਨ ਅਤੇ ਉਨ੍ਹਾਂ ਚੰਡੀਗੜ੍ਹ ਵਿਖੇ ਰਾਜ ਭਵਨ ਵਿਚ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਥੇ ਦੱਸ ਦੇਈਏ ਕਿ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਤੁਸੀਂ ਮਹਿੰਦਰ ਭਗਤ ਨੂੰ ਜਿਤਾ ਕੇ ਵਿਧਾਇਕ ਬਣਾਓ ਅਤੇ ਮੰਤਰੀ ਬਣਾਉਣ ਦਾ ਕੰਮ ਉਹ ਕਰਨਗੇ ਅਤੇ ਅੱਜ ਮੰਤਰੀ ਭਗਵੰਤ ਮਾਨ ਜਲੰਧਰ ਵਾਸੀਆਂ ਨਾਲ ਕੀਤਾ ਹੋਇਆ ਵਾਅਦਾ ਪੂਰਾ ਕਰ ਦਿੱਤਾ ਹੈ। ਉਥੇ ਹੀ ਜਲੰਧਰ ਦੇ ਕਰਤਾਰਪੁਰ ਤੋਂ 'ਆਪ' ਵਿਧਾਇਕ ਬਲਕਾਰ ਸਿੰਘ ਨੇ ਬੀਤੇ ਦਿਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਹ ਵੀ ਦੱਸ ਦੇਈਏ ਕਿ ਮੋਹਿਦਰ ਭਗਤ ਨੂੰ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਦਾ ਮਹਿਕਮਾ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਦੋਆਬਾ ਨੂੰ ਮਿਲੇ ਦੋ ਮੰਤਰੀ, ਹੁਸ਼ਿਆਰਪੁਰ ਤੋਂ ਡਾ. ਰਵਜੋਤ ਸਿੰਘ ਤੇ ਜਲੰਧਰ ਤੋਂ ਮੋਹਿੰਦਰ ਭਗਤ ਨੇ ਚੁੱਕੀ ਸਹੁੰ

ਮੋਹਿੰਦਰ ਪਾਲ ਭਗਤ ਦਾ ਸਿਆਸੀ ਸਫ਼ਰ
ਮੋਹਿੰਦਰ ਪਾਲ ਭਗਤ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਸਿਆਸਤ ਦੇ ਨਾਲ ਜੁੜੇ ਹੋਏ ਹਨ ਅਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਭਾਜਪਾ ਪਾਰਟੀ 'ਚ ਸਨ। ਮੋਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਪੁੱਤਰ ਹਨ। ਮੋਹਿੰਦਰ ਭਗਤ 1998 ਤੋਂ 2001 ਤੱਕ ਅਤੇ ਫਿਰ 2017 ਤੋਂ ਲੈ ਕੇ 2020 ਤੱਕ ਸੂਬੇ ਵਿਚ ਭਾਜਪਾ ਦੇ ਉੱਪ ਪ੍ਰਧਾਨ ਰਹੇ ਹਨ। 

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਮੋਹਿੰਦਰ ਭਗਤ ਭਾਜਪਾ ਦੇ ਉਮੀਦਵਾਰ ਸਨ। ਉਸ ਸਮੇਂ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਸਾਲ 2023 'ਚ ਮੋਹਿੰਦਰ ਭਗਤ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਮੋਹਿੰਦਰ ਭਗਤ ਪੜ੍ਹੇ-ਲਿਖੇ ਅਤੇ ਸੂਝਵਾਨ ਵਿਅਕਤੀ ਹਨ, ਜੋ ਸਮਾਜ ਦੇ ਹਰ ਵਰਗ ਨਾਲ ਜੁੜੇ ਹੋਏ ਹਨ ਅਤੇ ਲੋਕ ਭਲਾਈ ਅਤੇ ਸਮਾਜ ਸੇਵਾ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਇਨ੍ਹਾਂ ਦਾ ਪਰਿਵਾਰ 2 ਪੀੜ੍ਹੀਆਂ ਤੋਂ ਜਲੰਧਰ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜਿਆ ਹੋਇਆ ਹੈ। ਇਨ੍ਹਾਂ ਦੇ ਪਿਤਾ ਚੁੰਨੀ ਲਾਲ ਭਗਤ ਨੇ ਮੰਤਰੀ ਰਹਿੰਦਿਆਂ ਜਲੰਧਰ ਅਤੇ ਪੰਜਾਬ ਦੇ ਵਿਕਾਸ ਲਈ ਵਧੀਆ ਕੰਮ ਕੀਤੇ ਸਨ ਅਤੇ ਹੁਣ ਲੋਕਾਂ ਨੂੰ ਵੀ 'ਆਪ' ਉਮੀਦਵਾਰ ਮੋਹਿੰਦਰ ਭਗਤ ਤੋਂ ਇਹੀ ਉਮੀਦ ਹੈ।

ਇਹ ਵੀ ਪੜ੍ਹੋ- 8 ਸਾਲ ਪਹਿਲਾਂ ਕਰਵਾਈ 'ਲਵ ਮੈਰਿਜ', ਹੁਣ ਗਰਲਫਰੈਂਡ ਨਾਲ ਭੱਜਿਆ 3 ਬੱਚਿਆਂ ਦਾ ਪਿਓ, ਫਿਰ ਹੋਇਆ...

PunjabKesari

ਇਨ੍ਹਾਂ ਪੰਜ ਨਵੇਂ ਚਿਹਰਿਆਂ ਨੂੰ ਮਿਲੀ ਪੰਜਾਬ ਕੈਬਨਿਟ ਵਿਚ ਜਗ੍ਹਾ

ਨਵੇਂ ਕੈਬਨਿਟ ਮੰਤਰੀਆਂ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਹੁੰ ਚੁਕਾਈ। ਪੰਜਾਬ ਕੈਬਨਿਟ ਦੇ ਨਵੇਂ ਚਿਹਰਿਆਂ ਵਿਚ ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ, ਸ਼ਾਮ ਚੁਰਾਸੀ ਤੋਂ ਵਿਧਾਇਕ ਡਾ. ਰਵਜੋਤ ਸਿੰਘ, ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਜਲੰਧਰ ਪੱਛਮੀ ਤੋਂ ਮਹਿੰਦਰ ਭਗਤ ਅਤੇ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਸ਼ਾਮਲ ਹਨ।

ਇਥੇ ਦੱਸਣਯੋਗ ਹੈ ਕਿ ਕੈਬਨਿਟ ਵਿਚੋਂ ਚੇਤਨ ਸਿੰਘ ਜੌੜਾਮਾਜਰਾ, ਬ੍ਰਮ ਸ਼ੰਕਰ ਜਿੰਪਾ,  ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ ਦੀ ਪੰਜਾਬ ਮੰਤਰੀ ਮੰਡਲ ਵਿਚੋਂ ਛੁੱਟੀ ਹੋਈ ਹੈ। ਚਾਰ ਮੰਤਰੀਆਂ ਦੀ ਛੁੱਟੀ ਕਰਕੇ ਪੰਜ ਨਵੇਂ ਚਿਹਰਿਆਂ ਨੂੰ ਕੈਬਨਿਟ ਵਿਚ ਜਗ੍ਹਾ ਦਿੱਤੀ ਗਈ ਹੈ। ਲੋਕ ਸਭਾ ਚੋਣਾਂ ਮਗਰੋਂ ਕੈਬਨਿਟ ਵਿਚ ਫੇਰਬਦਲ ਹੋਣ ਦੇ ਚਰਚੇ ਸ਼ੁਰੂ ਹੋ ਗਏ ਸਨ ਅਤੇ ‘ਆਪ’ਨੇ ‘ਮਾੜੀ ਕਾਰਗੁਜ਼ਾਰੀ’ਦੇ ਆਧਾਰ ’ਤੇ ਚਾਰ ਮੰਤਰੀਆਂ ਦੀ ਛਾਂਟੀ ਦਾ ਫ਼ੈਸਲਾ ਕੀਤਾ ਸੀ। ‘ਆਪ’ ਸਰਕਾਰ ਦੇ ਢਾਈ ਸਾਲ ਤੋਂ ਵੱਧ ਦੇ ਕਾਰਜਕਾਲ ਦੌਰਾਨ ਪੰਜਾਬ ਵਜ਼ਾਰਤ ਵਿਚ ਇਹ ਚੌਥਾ ਫੇਰਬਦਲ ਹੈ।

ਜ਼ਿਮਨੀ ਚੋਣ ਵਿਚ 37,325 ਵੋਟਾਂ ਨਾਲ ਜਿੱਤੇ ਮੋਹਿੰਦਰ ਭਗਤ
ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਵਿੱਚ ‘ਆਪ’ਦੇ ਮੋਹਿੰਦਰ ਭਗਤ ਇਥੋਂ 37,325 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਨੂੰ 55,246 ਵੋਟਾਂ ਮਿਲੀਆਂ ਸੀ। 

ਇਹ ਵੀ ਪੜ੍ਹੋ- ਵੱਡਾ ਹਾਦਸਾ: ਸਤਲੁਜ ਦਰਿਆ ਦੇ ਪੁੱਲ 'ਤੇ ਪਲਟਿਆ ਸਕੂਲੀ ਬੱਚਿਆਂ ਨਾਲ ਭਰਿਆ ਆਟੋ, ਮਚਿਆ ਚੀਕ-ਚਿਹਾੜਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News