ਮੋਹਿੰਦਰ ਭਗਤ ਨੇ CM ਮਾਨ ਦੀ ਮੌਜੂਦਗੀ 'ਚ ਚੁੱਕੀ ਸਹੁੰ
Wednesday, Jul 17, 2024 - 03:38 PM (IST)

ਜਲੰਧਰ (ਵੈੱਬ ਡੈਸਕ): ਜਲੰਧਰ ਵੈਸਟ ਤੋਂ ਨਵੇਂ ਚੁਣੇ ਗਏ ਵਿਧਾਇਕ ਮੋਹਿੰਦਰ ਭਗਤ ਨੇ ਆਪਣੇ ਅਹੁਦੇ ਲਈ ਸਹੁੰ ਚੁੱਕ ਲਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਆਪਣੇ ਦਫ਼ਤਰ ਵਿਚ ਵਿਧਾਇਕ ਵਜੋਂ ਸਹੁੰ ਚੁਕਾਈ। ਇਸ ਦੇ ਨਾਲ ਹੀ ਹੁਣ ਮੋਹਿੰਦਰ ਭਗਤ ਰਸਮੀ ਤੌਰ 'ਤੇ ਜਲੰਧਰ ਵੈਸਟ ਦੇ ਵਿਧਾਇਕ ਬਣ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹੇ।
ਇਹ ਖ਼ਬਰ ਵੀ ਪੜ੍ਹੋ - ਸ਼ੱਕੀ ਹਾਲਾਤ 'ਚ ਮਿਲੀ ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
ਇਸ ਤੋਂ ਪਹਿਲਾਂ ਮੋਹਿੰਦਰ ਭਗਤ ਨੇ ਪਰਿਵਾਰ ਅਤੇ ਸਮਰਥਕਾਂ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।
ਜ਼ਿਕਰਯੋਗ ਹੈ ਕਿ 13 ਜੁਲਾਈ ਨੂੰ ਐਲਾਨੇ ਗਏ ਚੋਣ ਨਤੀਜੇ ਵਿਚ 'ਆਪ' ਦੇ ਮੋਹਿੰਦਰ ਭਗਤ ਨੇ 55,246 ਹਜ਼ਾਰ ਵੋਟਾਂ ਹਾਸਲ ਕਰਕੇ ਵੱਡੀ ਜਿੱਤ ਹਾਸਲ ਕੀਤੀ ਸੀ। ਮੋਹਿੰਦਰ ਭਗਤ 37,325 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤੇ ਹਨ। ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦੂਜੇ ਅਤੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਤੀਜੇ ਨੰਬਰ 'ਤੇ ਰਹੇ ਸਨ। ਦੱਸ ਦਈਏ ਕਿ ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫ਼ੇ ਮਗਰੋਂ ਖ਼ਾਲੀ ਹੋ ਗਈ ਸੀ, ਜੋ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿਚ ਚਲੇ ਗਏ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8