ਪੰਜਾਬ ਦੇ ਸਾਬਕਾ ਮੰਤਰੀ 'ਮੋਹਿੰਦਰ ਸਿੰਘ ਗਿੱਲ' ਦਾ ਦਿਹਾਂਤ, ਸੂਬੇ 'ਚ ਬਾਕੀ ਰਹਿੰਦੇ ਸਮੇਂ ਲਈ ਛੁੱਟੀ ਦਾ ਐਲਾਨ

11/17/2020 4:09:18 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਕਾਂਗਰਸੀ ਨੇਤਾ ਅਤੇ ਸੂਬੇ ਦੇ ਸਾਬਕਾ ਖੇਤੀਬਾੜੀ ਮੰਤਰੀ ਮੋਹਿੰਦਰ ਸਿੰਘ ਗਿੱਲ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੋਹਿੰਦਰ ਸਿੰਘ ਗਿੱਲ 85 ਵਰ੍ਹਿਆਂ ਦੇ ਸਨ, ਜੋ ਅੱਜ ਸਵੇਰੇ ਸੰਖੇਪ ਬੀਮਾਰੀ ਮਗਰੋਂ ਚੱਲ ਵਸੇ।

ਇਹ ਵੀ ਪੜ੍ਹੋ : ਨਾਭਾ ਦੇ ਪਿੰਡ 'ਚ ਵੱਡੀ ਵਾਰਦਾਤ, ਹਥਿਆਰਬੰਦ ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟਿਆ ਘਰ

ਆਪਣੇ ਸ਼ੋਕ ਸੰਦਸ਼ 'ਚ ਮੁੱਖ ਮੰਤਰੀ ਨੇ ਮੋਹਿੰਦਰ ਸਿੰਘ ਗਿੱਲ ਨੂੰ ਬਹੁਪੱਖੀ ਸ਼ਖਸੀਅਤ, ਭੱਦਰਪੁਰਸ਼ ਸਿਆਸਤਦਾਨ ਅਤੇ ਚੰਗੇ ਗੁਣਾਂ ਦੇ ਧਾਰਨੀ ਇਨਸਾਨ ਦੱਸਿਆ, ਜਿਨ੍ਹਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਹੁੰਦਿਆਂ ਪਾਰਟੀ ਨੂੰ ਹੇਠਲੇ ਪੱਧਰ ’ਤੇ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੋਹਿੰਦਰ ਸਿੰਘ ਗਿੱਲ ਦੇ ਤੁਰ ਜਾਣ ਨਾਲ ਸਿਆਸੀ ਖੇਤਰ 'ਚ ਅਜਿਹਾ ਖਲਾਅ ਪੈਦਾ ਹੋਇਆ ਹੈ, ਜਿਸ ਨੂੰ ਪੂਰਨਾ ਬਹੁਤ ਮੁਸ਼ਕਿਲ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਖੇਤਰ 'ਚ ਨੌਕਰੀ ਕਰਨ ਤੋਂ ਡਾਕਟਰੀ ਮਾਹਰਾਂ ਨੇ ਪੈਰ ਪਿਛਾਂਹ ਖਿੱਚੇ
ਦੁਖੀ ਪਰਿਵਾਰ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਸਦੀਵੀਂ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ 'ਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।

ਇਹ ਵੀ ਪੜ੍ਹੋ : ਪੰਜਾਬ 'ਚ ਆਂਧਰਾ ਪ੍ਰਦੇਸ਼ ਦਾ 'ਜ਼ੀਰੋ ਬਜਟ ਮਾਡਲ' ਲਾਗੂ ਕਰਨ ਦੀ ਤਿਆਰੀ!
ਜ਼ਿਕਰਯੋਗ ਹੈ ਕਿ ਮੋਹਿੰਦਰ ਸਿੰਘ ਗਿੱਲ ਸਾਲ 1971-77 ਤੱਕ ਲੋਕ ਸਭਾ ਦੇ ਮੈਂਬਰ, ਜਦਕਿ 1976-79 ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਰਹੇ ਹਨ। ਇਸੇ ਤਰ੍ਹਾਂ ਉਹ ਸਾਲ 1967 'ਚ ਫਿਰੋਜ਼ਪੁਰ ਛਾਉਣੀ ਤੋਂ ਅਤੇ 1992 'ਚ ਬਨੂੜ ਤੋਂ ਵਿਧਾਇਕ ਵੀ ਚੁਣੇ ਗਏ ਸਨ। ਵਿੱਛੜੀ ਸ਼ਖਸੀਅਤ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸੂਬਾ ਸਰਕਾਰ ਨੇ ਅੱਜ ਦੇ ਬਾਕੀ ਰਹਿੰਦੇ ਸਮੇਂ ਲਈ ਸਾਰੇ ਸਰਕਾਰੀ ਦਫ਼ਤਰਾਂ/ਕਾਰਪੋਰੇਸ਼ਨਾਂ/ਬੋਰਡਾਂ/ਵਿੱਦਿਅਕ ਸੰਸਥਾਵਾਂ 'ਚ ਛੁੱਟੀ ਦਾ ਐਲਾਨ ਕੀਤਾ ਹੈ।

 




 


Babita

Content Editor

Related News