ਜ਼ਿਮਨੀ ਚੋਣਾਂ ਤੋਂ ਪਹਿਲਾਂ ਮੋਹਿੰਦਰ ਸਿੰਘ ਕੇ.ਪੀ. ਨੂੰ ਮਿਲੀ ਨਵੀਂ ਜ਼ਿੰਮੇਵਾਰੀ

Wednesday, Jun 19, 2024 - 03:26 PM (IST)

ਜ਼ਿਮਨੀ ਚੋਣਾਂ ਤੋਂ ਪਹਿਲਾਂ ਮੋਹਿੰਦਰ ਸਿੰਘ ਕੇ.ਪੀ. ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਪਾਰਟੀ 'ਚ ਆਏ ਮੋਹਿੰਦਰ ਸਿੰਘ ਕੇ.ਪੀ. ਨੂੰ ਅਹਿੰਮ ਜ਼ਿੰਮੇਵਾਰੀ ਸੌਂਪੀ ਹੈ। ਅਕਾਲੀ ਦਲ ਨੇ ਮੋਹਿੰਦਰ ਸਿੰਘ ਕੇ.ਪੀ. ਨੂੰ ਜਲੰਧਰ ਵੈਸਟ ਲਈ ਐਲਾਨੀ ਚੋਣ ਪ੍ਰਚਾਰ ਕਮੇਟੀ ਵਿਚ ਸ਼ਾਮਲ ਕੀਤਾ ਹੈ। ਇਹ ਕਮੇਟੀ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਦੇ ਨਾਂ ਦੀ ਸਿਫ਼ਾਰਿਸ਼ ਕਰੇਗੀ। 

ਇਹ ਖ਼ਬਰ ਵੀ ਪੜ੍ਹੋ - ਬੈਂਕ 'ਚ ਵੀ ਸੁਰੱਖਿਅਤ ਨਹੀਂ ਪੈਸਾ! ICICI ਬੈਂਕ ਦੇ ਮੈਨੇਜਰ ਦਾ ਕਾਂਡ ਸੁਣ ਨਹੀਂ ਹੋਵੇਗਾ ਯਕੀਨ

ਪਾਰਟੀ ਵੱਲੋਂ ਕੱਲ੍ਹ ਜਾਰੀ ਕੀਤੇ ਪ੍ਰੈੱਸ ਬਿਆਨ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਦੇ ਨਾਂ ਦੀ ਸਿਫਾਰਸ਼ ਕਰਨ ਅਤੇ ਪਾਰਟੀ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਸੰਭਾਲਣ ਲਈ ਬਣਾਈ ਕਮੇਟੀ ਵਿਚ ਤਿੰਨ ਮੈਂਬਰਾਂ ਦੇ ਨਾਂ ਸਨ। ਅੱਜ ਪਾਰਟੀ ਨੇ ਸੋਧਿਆ ਹੋਇਆ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਮੇਟੀ ਵਿਚ ਚਾਰ ਮੈਂਬਰ ਬੀਬੀ ਜਗੀਰ ਕੌਰ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਡਾ. ਸੁਖਵਿੰਦਰ ਸੁੱਖੀ ਅਤੇ ਮੋਹਿੰਦਰ ਸਿੰਘ ਕੇ.ਪੀ. ਦੇ ਨਾਂ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ - ਤਪਦੀ ਗਰਮੀ ਵਿਚਾਲੇ AC ਨੂੰ ਲੱਗ ਗਈ ਅੱਗ, ਗੈਸ ਸਿਲੰਡਰ 'ਚ ਬਲਾਸਟ ਹੋਣ ਮਗਰੋਂ ਮਚੇ ਭਾਂਬੜ

ਜ਼ਿਕਰਯੋਗ ਹੈ ਕਿ ਮੋਹਿੰਦਰ ਸਿੰਘ ਕੇ.ਪੀ. ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ। ਅਕਾਲੀ ਦਲ ਨੇ ਉਸੇ ਸਮੇਂ ਉਨ੍ਹਾਂ ਨੂੰ ਜਲੰਧਰ ਤੋਂ ਆਪਣਾ ਉਮੀਦਵਾਰ ਵੀ ਐਲਾਨ ਦਿੱਤਾ ਸੀ। ਹਾਲਾਂਕਿ ਇਨ੍ਹਾਂ ਚੋਣਾਂ ਵਿਚ ਕੇ.ਪੀ. ਆਪਣੀ ਜ਼ਮਾਨਤ ਵੀ ਨਹੀਂ ਸੀ ਬਚਾ ਪਾਏ। ਹੁਣ ਮੋਹਿੰਦਰ ਸਿੰਘ ਕੇ.ਪੀ. ਦੇ ਕਾਂਗਰਸ ਵਿਚ ਵਾਪਸ ਆਉਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ, ਪਰ ਇਸ ਵਿਚਾਲੇ ਅਕਾਲੀ ਦਲ ਨੇ ਉਨ੍ਹਾਂ ਨੂੰ ਚੋਣ ਪ੍ਰਚਾਰ ਕਮੇਟੀ ਵਿਚ ਸ਼ਾਮਲ ਕਰ ਕੇ ਫ਼ਿਲਹਾਲ ਇਨ੍ਹਾਂ ਅਟਕਲਾਂ 'ਤੇ ਰੋਕ ਲਗਾ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News