ਪੰਜਾਬ ਦੇ ਨੌਜਵਾਨ ਦਾ ਕੈਨੇਡਾ ’ਚ ਲੁੱਟ ਤੋਂ ਬਾਅਦ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤ

Tuesday, Jan 03, 2023 - 09:36 AM (IST)

ਪੰਜਾਬ ਦੇ ਨੌਜਵਾਨ ਦਾ ਕੈਨੇਡਾ ’ਚ ਲੁੱਟ ਤੋਂ ਬਾਅਦ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਮਾਹਿਲਪੁਰ (ਅਗਨੀਹੋਤਰੀ)- ਮਾਹਿਲਪੁਰ ਸ਼ਹਿਰ ਦੇ ਨਾਲ ਲੱਗਦੇ ਪਿੰਡ ਚੰਦੇਲੀ ਦੇ ਪੰਜ ਸਾਲ ਪਹਿਲਾਂ ਕੈਨੇਡਾ ਗਏ ਨੌਜਵਾਨ ਦਾ 31 ਦਸੰਬਰ ਦੀ ਰਾਤ ਨੂੰ ਲੁੱਟ ਦੀ ਨੀਅਤ ਨਾਲ ਕਤਲ ਕਰ ਦਿੱਤਾ ਗਿਆ। ਲੁਟੇਰੇ ਜਾਂਦੇ ਹੋਏ ਉਸ ਦੇ ਸਾਰੇ ਗਹਿਣੇ, ਮੋਬਾਇਲ, ਪਰਸ, ਏ. ਟੀ. ਐੱਮ. ਅਤੇ ਪੈਸੇ ਵੀ ਨਾਲ ਲੈ ਗਏ। ਪੀੜਤ ਪਰਿਵਾਰ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਇਕਲੌਤੇ ਪੁੱਤਰ ਦੇ ਕੈਨੇਡਾ ਵਿਚ ਹੋਏ ਕਤਲ ਦੇ ਦੋਸ਼ੀਆਂ ਦਾ ਪਤਾ ਲਗਾ ਕੇ ਸਜ਼ਾ ਦਿੱਤੀ ਜਾਵੇ।

ਇਹ ਵੀ ਪੜ੍ਹੋ: ਅਮਰੀਕਾ 'ਚ ਵਾਪਰਿਆ ਕਾਰ ਹਾਦਸਾ, ਭਾਰਤੀ ਮੂਲ ਦੇ 2 ਸਾਲਾ ਬੱਚੇ ਦੀ ਮੌਤ, ਮਾਂ ਲੜ ਰਹੀ ਹੈ ਜ਼ਿੰਦਗੀ ਲਈ ਜੰਗ

ਪ੍ਰਾਪਤ ਜਾਣਕਾਰੀ ਅਨੁਸਾਰ ਤਰਲੋਕ ਨਾਥ ਸ਼ਰਮਾ ਵਾਸੀ ਚੰਦੇਲੀ ਨੇ ਦੱਸਿਆ ਕਿ ਪੰਜ ਕੁ ਸਾਲ ਪਹਿਲਾਂ ਉਨ੍ਹਾਂ ਦਾ ਪੁੱਤਰ ਮੋਹਿਤ ਸ਼ਰਮਾ (28) ਪੜ੍ਹਾਈ ਦੇ ਤੌਰ ’ਤੇ ਕੈਨੇਡਾ ਗਿਆ ਸੀ ਅਤੇ ਉੱਥੇ ਹੀ ਪੱਕਾ ਹੋ ਗਿਆ ਸੀ। ਦੋ ਦਿਨ ਪਹਿਲਾਂ ਮੋਹਿਤ ਦਾ ਚਚੇਰਾ ਭਰਾ ਅਰਮਾਨ ਸ਼ਰਮਾ ਵੀ ਕੈਨੇਡਾ ਗਿਆ ਸੀ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਕੈਨੇਡਾ ਪਹੁੰਚੇ ਭਤੀਜੇ ਅਰਮਾਨ ਸ਼ਰਮਾ ਨੇ ਫੋਨ ’ਤੇ ਆਪਣੇ ਤਾਏ ਤਰਲੋਕ ਨਾਥ ਸ਼ਰਮਾ ਨੂੰ ਐਤਵਾਰ ਦੀ ਸਵੇਰ ਫੋਨ ’ਤੇ ਦੱਸਿਆ ਕਿ ਮੋਹਿਤ ਉਨ੍ਹਾਂ ਨੂੰ ਨਹੀਂ ਲੱਭ ਰਿਹਾ, ਪਤਾ ਨਹੀਂ ਕਿੱਧਰ ਚਲਾ ਗਿਆ ਹੈ। ਇਕ ਜਨਵਰੀ ਦੀ ਸਵੇਰ ਸ਼ਹਿਰ ਤੋਂ ਬਾਹਰ ਉਸ ਦੀ ਕਾਰ ਇਕ ਸੁੰਨਸਾਨ ਇਲਾਕੇ ਵਿਚ ਮਿਲੀ ਅਤੇ ਪਿਛਲੀ ਸੀਟ ’ਤੇ ਉਨ੍ਹਾਂ ਦੇ ਪੁੱਤਰ ਮੋਹਿਤ ਦੀ ਲਾਸ਼ ਪਈ ਸੀ।

 ਇਹ ਵੀ ਪੜ੍ਹੋ: ਦੁਬਈ ’ਚ ਗਲਤੀ ਨਾਲ ਭਾਰਤੀ ਵਿਅਕਤੀ ਦੇ ਖਾਤੇ ’ਚ ਆਏ 1.28 ਕਰੋੜ ਰੁਪਏ, ਮੋੜਨ ਤੋਂ ਨਾਂਹ ਕਰਨ ’ਤੇ ਜੇਲ੍ਹ


author

cherry

Content Editor

Related News