ਵੱਡੀ ਖ਼ਬਰ : ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ''ਮੁਹੰਮਦ ਮੁਸਤਫ਼ਾ'' ਦਾ ਇਨਕਾਰ, ਆਖੀ ਇਹ ਗੱਲ
Thursday, Aug 12, 2021 - 02:33 PM (IST)
 
            
            ਚੰਡੀਗੜ੍ਹ : ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਸਾਬਕਾ ਡੀ. ਜੀ. ਪੀ. ਦਾ ਕਹਿਣਾ ਹੈ ਕਿ ਉਹ ਕਿਸੇ ਵੀ ਸਿਆਸੀ ਅਹੁਦੇ 'ਤੇ ਕੰਮ ਨਹੀਂ ਕਰਨਾ ਚਾਹੁੰਦੇ ਹਨ ਅਤੇ ਇਸ ਲਈ ਉਹ ਇਸ ਅਹੁਦੇ ਨੂੰ ਵੀ ਸਵੀਕਾਰ ਨਹੀਂ ਕਰ ਸਕਦੇ।
ਦੱਸਣਯੋਗ ਹੈ ਕਿ ਨਵਜੋਤ ਸਿੱਧੂ ਵੱਲੋਂ ਹਾਲ ਹੀ 'ਚ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ ਸਨ, ਜਿਨ੍ਹਾਂ 'ਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਟੀਮੈਂਟ ਡਾ. ਅਮਰ ਸਿੰਘ, ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਸਨ। ਹੁਣ ਇਨ੍ਹਾਂ 'ਚੋਂ ਮੁਹੰਮਦ ਮੁਸਤਫ਼ਾ ਨੇ ਸਿੱਧੂ ਦਾ ਸਲਾਹਕਾਰ ਬਣਨ ਤੋਂ ਮਨ੍ਹਾਂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            