ਦਾਜ ਖਾਤਿਰ ਪਤਨੀ ਦੀ ਕੀਤੀ ਕੁੱਟ-ਮਾਰ, ਕੇਸ ਦਰਜ

06/09/2018 6:32:48 AM

ਤਰਨਤਾਰਨ, (ਰਾਜੂ)- ਥਾਣਾ ਸਦਰ ਪੁਲਸ ਪੱਟੀ ਨੇ ਦਾਜ ਖਾਤਿਰ ਪਤਨੀ ਦੀ ਕੁੱਟ-ਮਾਰ ਕਰਨ ਵਾਲੇ ਪਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਅਮਰੀਕ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸਭਰਾਅ ਨੇ ਦੱਸਿਆ ਕਿ ਉਸਦੀ ਬੇਟੀ ਕੰਵਲਜੀਤ ਕੌਰ ਦਾ ਵਿਆਹ ਗੁਰਸੇਵਕ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਬਹਾਦਰ ਨਗਰ ਦਸਮੇਸ਼ ਕਾਲੋਨੀ ਥਾਣਾ ਵਲਟੋਹਾ ਨਾਲ 2014 ਨੂੰ ਹੋਇਆ ਸੀ। ਗੁਰਸੇਵਕ ਸਿੰਘ ਅਕਸਰ ਹੀ ਕੰਵਲਜੀਤ ਕੌਰ ਨੂੰ ਦਾਜ ਘੱਟ ਲਿਆਉਣ ਕਾਰਨ ਕੁੱਟਦਾ ਰਹਿੰਦਾ ਸੀ ਅਤੇ 5 ਲੱਖ ਰੁਪਏ ਦੀ ਮੰਗ ਕਰਦਾ ਸੀ। 29 ਅਕਤੂਬਰ 2017 ਨੂੰ ਰਾਤ 11 ਵਜੇ ਗੁਰਸੇਵਕ ਸਿੰਘ ਨੇ ਆਪਣੇ ਹੋਰ ਸਾਥੀਆਂ ਸਣੇ ਕੰਵਲਜੀਤ ਕੌਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਕੁੱਟ-ਮਾਰ ਕਰ ਕੇ ਘਰੋਂ ਬਾਹਰ ਕੱਢ ਦਿੱਤਾ। ਘਟਨਾ ਦੀ ਸੂਚਨਾ ਉਨ੍ਹਾਂ ਤੁਰੰਤ ਪੁਲਸ ਨੂੰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਐੱਸ. ਆਈ. ਸੁਖਚੈਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਸੇਵਕ ਸਿੰਘ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News