ਜਲੰਧਰ ਵਿਖੇ 9 ਸਾਲਾ ਬੱਚੇ ਨਾਲ ਬਦਫੈਲੀ ਦਾ ਮਾਮਲਾ ਆਇਆ ਸਾਹਮਣੇ

Tuesday, Nov 16, 2021 - 03:15 AM (IST)

ਜਲੰਧਰ ਵਿਖੇ 9 ਸਾਲਾ ਬੱਚੇ ਨਾਲ ਬਦਫੈਲੀ ਦਾ ਮਾਮਲਾ ਆਇਆ ਸਾਹਮਣੇ

ਜਲੰਧਰ - ਜ਼ਿਲ੍ਹੇ ਦੇ ਬਸਤੀ ਨਾਓ ਵਿਖੇ ਮਾਮਲਾ ਉਦੋਂ ਗਰਮਾ ਗਿਆ ਜਦੋਂ ਕਿ 9 ਸਾਲ ਦੇ ਬੱਚੇ ਨਾਲ ਬਦਫੈਲੀ  ਦਾ ਮਾਮਲਾ ਸਾਹਮਣੇ ਆਇਆ।
ਜਾਣਕਾਰੀ ਦਿੰਦੇ ਹੋਏ ਮੋਹਿਤ ਮੌਲਾ ਨੇ ਦੱਸਿਆ ਕਿ ਉਹ ਰਾਤ ਨੂੰ ਇੱਥੋਂ ਲੰਘ ਰਿਹਾ ਸੀ ਤਾਂ ਇਕ ਫੈਕਟਰੀ ਦਾ ਮਾਲਕ ਅਤੇ ਦੋ ਹੋਰ ਵਿਅਕਤੀ ਇਸ ਬੱਚੇ ਦੇ ਨਾਲ ਖੜ੍ਹੇ ਹੋਏ ਸਨ ਅਤੇ ਬੱਚੇ ਦੇ ਕਾਫੀ ਬਲੀਡਿੰਗ ਵੀ ਹੋ ਰਹੀ ਸੀ ਤੇ ਜਦੋਂ ਉਸ ਨੇ ਉਨ੍ਹਾਂ ਕੋਲੋਂ ਬੱਚੇ ਦੀ ਇਸ ਹਾਲਤ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹ ਕਿ ਕੁਝ ਨਹੀਂ ਬਸ ਬੱਚੇ ਦੇ ਸੱਟ ਲੱਗੀ ਹੈ। ਜਿਸ ਤੋਂ ਬਾਅਦ ਉਹ ਅੱਗੇ ਚਲਾ ਗਿਆ, ਬਾਅਦ ਵਿਚ ਉਸ ਨੂੰ ਪਤਾ ਲੱਗਿਆ ਕਿ ਬੱਚੇ ਦੇ ਨਾਲ ਬਦਫੈਲੀ  ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ।
ਮੋਹਿਤ ਮੌਲਾ ਨੇ ਅੱਗੇ ਦੱਸਿਆ ਕਿ ਇਸ ਫੈਕਟਰੀ ਦੇ ਮਾਲਿਕ ਨੇ ਇਕ 9 ਸਾਲ ਦੇ ਬੱਚੇ ਦੇ ਨਾਲ ਬਦਫੈਲੀ  ਕਰਨ ਤੋਂ ਬਾਅਦ ਇਸ ਦੇ ਪਿਤਾ ਅਤੇ ਉਸ ਨੂੰ ਗਾਇਬ ਕਰ ਦਿੱਤਾ ਹੈ । ਉੱਥੇ ਹੀ ਬੱਚੇ ਦੇ ਇਕ ਰਿਸ਼ਤੇਦਾਰ ਨੇ ਦੱਸਿਆ ਕਿ ਉਸ ਨੂੰ ਜਾਣਕਾਰੀ ਮਿਲੀ ਸੀ ਕਿ ਉਸ ਦੇ ਭਤੀਜੇ ਦੇ ਨਾਲ ਅਜਿਹਾ ਹੋਇਆ ਹੈ ਤਾਂ ਉਸ ਵੱਲੋਂ ਆਪਣੇ ਭਰਾ ਨੂੰ ਫੋਨ ਕੀਤਾ ਗਿਆ ਜਿਸ ਤੋਂ ਬਾਅਦ ਉਸ ਇਹ ਪਤਾ ਲੱਗਿਆ ਕਿ ਉਹ ਹਸਪਤਾਲ 'ਚ ਹਨ, ਕਿਉਂਕਿ ਬੱਚੇ ਦੀ ਹਾਲਤ ਕਾਫੀ ਖਰਾਬ ਹੋ ਗਈ ਅਤੇ ਉਸ ਨੂੰ ਹਸਪਤਾਲ ਵਿਖੇ ਭਰਤੀ ਕਰਾਇਆ ਗਿਆ ਹੈ।
ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਮੋਹਿਤ ਮੌਲਾ ਵੱਲੋਂ ਇੱਕ ਸ਼ਿਕਾਇਤ ਮਿਲੀ ਸੀ ਅਤੇ ਉਨ੍ਹਾਂ ਨੇ ਇੱਥੇ ਆ ਕੇ ਜਾਂਚ ਪੜਤਾਲ ਕੀਤੀ ਹੈ ਅਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਅਮਲ ਵਿੱਚ ਲਿਆਂਦੀ ਜਾਵੇਗੀ। 


author

Bharat Thapa

Content Editor

Related News