ਉਧਾਰੇ ਪੈਸੇ ’ਤੇ ਵਿਆਜ ਨਾ ਮਿਲਣ ਤੋਂ ਪਰੇਸ਼ਾਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮਿਲਿਆ ਸੁਸਾਈਡ ਨੋਟ

05/09/2022 11:32:41 AM

ਅੰਮ੍ਰਿਤਸਰ (ਜਸ਼ਨ) - ਉਧਾਰ ਪੈਸੇ ’ਤੇ ਵਿਆਜ ਨਾ ਮਿਲਣ ਤੋਂ ਤੰਗ ਆ ਕੇ ਇਕ ਵਿਅਕਤੀ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 36 ਸਾਲਾ ਪ੍ਰੀਤਪਾਲ ਸਿੰਘ ਵਾਸੀ ਪਿੰਡ ਲੱਧੇਵਾਲ ਵਜੋਂ ਹੋਈ ਹੈ। ਉਸ ਦੀ ਜੇਬ ਵਿੱਚੋਂ ਨਿਕਲੇ ਸੁਸਾਈਡ ਨੋਟ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀ ਪੁਲਸ ਨੇ ਜਗਦੀਪ ਸਿੰਘ, ਪੰਕਜ, ਪਰਵੇਜ਼, ਕਵਲਜੀਤ ਸਿੰਘ, ਸੁਖਰਾਜ ਸਿੰਘ, ਬਿੱਟੂ, ਮਲਕੀਤ ਸਿੰਘ ਅਤੇ ਗੁਰਦੇਵ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। 

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮ੍ਰਿਤਕ ਦੇ ਭਰਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਭਰਾ ਦੇ ਕਮਰੇ ’ਚ ਗਿਆ ਤਾਂ ਦੇਖਿਆ ਕਿ ਉਸ ਦੀ ਖੱਬੀ ਲੱਤ ਪੱਖੇ ਨਾਲ ਫਾਹੇ ਨਾਲ ਲਟਕ ਰਹੀ ਸੀ। ਇਸ ’ਤੇ ਪਰਿਵਾਰਕ ਮੈਂਬਰਾਂ ਨੇ ਮਿਲ ਕੇ ਉਸ ਨੂੰ ਹੇਠਾਂ ਉਤਾਰਿਆ ਤਾਂ ਮ੍ਰਿਤਕ ਦੀ ਜੇਬ ’ਚੋਂ ਸੁਸਾਇਡ ਨੋਟ ਬਰਾਮਦ ਹੋਇਆ, ਜਿਸ ’ਤੇ ਲਿਖਿਆ ਸੀ ਕਿ ਮ੍ਰਿਤਕ ਪ੍ਰੀਤਪਾਲ ਸਿੰਘ ਨੇ ਉਕਤ ਦੋਸ਼ੀਆਂ ਤੋਂ ਵਿਆਜ ’ਤੇ ਪੈਸੇ ਲਏ ਸਨ ਅਤੇ ਦੋਸ਼ੀ ਉਸ ਨੂੰ ਵਾਰ-ਵਾਰ ਤੰਗ ਪ੍ਰੇਸ਼ਾਨ ਕਰ ਰਹੇ ਹਨ, ਜਿਸ ਕਾਰਨ ਉਹ ਪ੍ਰੇਸ਼ਾਨੀ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਰਿਹਾ ਹੈ। ਪੁਲਸ ਨੇ ਸੂਏ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

rajwinder kaur

This news is Content Editor rajwinder kaur