ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਨੂੰ ਪਿਲਾਈ ਜ਼ਹਿਰੀਲੀ ਦਵਾਈ: ਮੌਤ

12/24/2020 11:43:31 AM

ਫਿਰੋਜ਼ਪੁਰ (ਕੁਮਾਰ, ਪਰਮਜੀਤ ਕੌਰ, ਆਨੰਦ): ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕਥਿਤ ਰੂਪ ’ਚ ਇਕ ਕਰੀਬ 25 ਸਾਲਾ ਨੌਜਵਾਨ ਨੂੰ ਘਰ ਬੁਲਾ ਕੇ ਉਸਦਾ ਕਤਲ ਕਰਨ ਦੇ ਦੋਸ਼ ’ਚ ਥਾਣਾ ਫਿਰੋਜ਼ਪੁਰ ਸ਼ਹਿਰ ਦੀ ਪੁਲਸ ਨੇ ਮਾਂ-ਬੇਟੇ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਜਲੰਧਰ ’ਚ ਫੌਜ ਦੀ ਭਰਤੀ ਰੈਲੀ ਦਾ ਆਯੋਜਨ ਚਾਰ ਜਨਵਰੀ ਤੋਂ

ਜਾਣਕਾਰੀ ਦਿੰਦੇ ਹੋਏ ਥਾਣਾ ਫਿਰੋਜ਼ਪੁਰ ਸ਼ਹਿਰ ਦੇ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਜੱਗਾ ਪੁੱਤਰ ਬਾਬਾ ਮੰਗਲ ਵਾਸੀ ਬਸਤੀ ਸ਼ੇਖਾਂ ਵਾਲੀ ਫਿਰੋਜ਼ਪੁਰ ਸ਼ਹਿਰ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੋਸ਼ ਲਾਇਆ ਕਿ ਉਸਦੇ 25 ਸਾਲਾ ਭਰਾ ਕਿਸ਼ਨ ਨੂੰ ਦੋਸ਼ਣ ਗੀਤਾ ਉਰਫ ਦੇਵਾ ਪਤਨੀ ਸਤੀਸ਼ ਕੁਮਾਰ ਵਾਸੀ ਬਸਤੀ ਸ਼ੇਖਾਂ ਵਾਲੀ ਫਿਰੋਜ਼ਪੁਰ ਸ਼ਹਿਰ ਨੇ ਫੋਨ ਕਰ ਕੇ ਆਪਣੇ ਘਰ ਬੁਲਾਇਆ ਸੀ।

ਇਹ ਵੀ ਪੜ੍ਹੋ: ਦਵਿੰਦਰ ਗਰਗ ਖ਼ੁਦਕੁਸ਼ੀ ਦੇ ਮਾਮਲੇ ਦੀ ਹੁਣ ਲੁਧਿਆਣਾ ਰੇਂਜ ਦੇ ਆਈ.ਜੀ.ਨੌਨੀਹਾਲ ਕਰਨਗੇ ਜਾਂਚ

ਸ਼ਿਕਾਇਤਕਰਤਾ ਅਨੁਸਾਰ ਉਹ ਆਪਣੇ ਭਰਾ ਕਿਸ਼ਨ ਦੇ ਨਾਲ ਗੀਤਾ ਉਰਫ ਦੇਵਾ ਦੇ ਘਰ ਚਲਾ ਗਿਆ, ਜਿੱਥੇ ਦੋਸ਼ੀ ਦੇਵਾ ਦਾ ਬੇਟਾ ਅਕਸ਼ੇ ਉਰਫ ਰੋਬਿਨ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਸ਼ਿਕਾਇਤਕਰਤਾ ਦੇ ਭਰਾ ਨਾਲ ਝਗਡ਼ਾ ਕਰਨ ਲੱਗ ਪਿਆ। ਇਸ ਦੌਰਾਨ ਅਕਸ਼ੇ ਘਰ ’ਚੋਂ ਬੇਸਬਾਲ ਲੈ ਆਇਆ ਅਤੇ ਕਿਸ਼ਨ ਦੇ ਸਿਰ ’ਚ ਮਾਰ ਦਿੱਤਾ। ਉੱਥੇ ਹੀ ਗੀਤਾ ਉਰਫ ਦੇਵਾ ਨੇ ਕਮਰੇ ਅੰਦਰੋਂ ਕੋਈ ਜ਼ਹਿਰੀਲੀ ਦਵਾਈ ਲਿਆ ਕੇ ਕਿਸ਼ਨ ਦੇ ਮੂੰਹ ’ਚ ਪਾ ਦਿੱਤੀ ਅਤੇ ਖੁਦ ਫਰਾਰ ਹੋ ਗਏ। ਸ਼ਿਕਾਇਤਕਰਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਕਿਸ਼ਨ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ’ਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿੱਥੇ ਕਿਸ਼ਨ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਦੋਵਾਂ ਨਾਮਜ਼ਦ ਨੂੰ ਕਾਬੂ ਕਰਨ ਦੇ ਲਈ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ: ਕਾਲੇ ਕਾਨੂੰਨਾਂ ਨੂੰ ਬਣਾਉਣ ’ਚ ਭਾਜਪਾ ਦੇ ਸਾਥੀ ਸਨ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ: ਢੀਂਡਸਾ


Shyna

Content Editor

Related News