ਪੰਜਾਬ ਦੇ ਇਸ ਇਲਾਕੇ ''ਚ ਬਾਂਦਰ ਦਾ ਕਹਿਰ, ਬੱਚੇ ਬਣ ਰਹੇ ਨਿਸ਼ਾਨਾ, ਦਹਿਸ਼ਤ ''ਚ ਲੋਕ
Sunday, Dec 01, 2024 - 01:11 PM (IST)
ਗੜ੍ਹਸ਼ੰਕਰ (ਸੰਜੀਵ)- ਗੜ੍ਹਸ਼ੰਕਰ ਦੇ ਬੀਤ ਇਲਾਕੇ ਦੇ ਪਿੰਡ ਪੰਡੋਰੀ ਵਿਖੇ ਇਕ ਬਾਂਦਰ ਵੱਲੋਂ ਕਾਫ਼ੀ ਆਤੰਕ ਮਚਾਇਆ ਜਾ ਰਿਹਾ ਹੈ। ਉਕਤ ਬਾਂਦਰ ਵੱਲੋਂ ਸਕੂਲ ਵਿੱਚ ਪੜ੍ਹਨ ਜਾਂਦੇ ਬੱਚਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਦੇ ਕਾਰਨ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਜਾਣਕਾਰੀ ਦਿੰਦੇ ਹੋਏ ਸੁਭਾਸ਼ ਸਰਪੰਚ, ਹੁਸਨ ਲਾਲਾ ਲੰਬੜਦਾਰ, ਵਿਜੇ ਕਾਲਸ, ਕਾਲਾ ਭਗਤ, ਜੋਗਿੰਦਰ ਠੇਕੇਦਾਰ, ਸਵਰਨਾ ਠੇਕੇਦਾਰ, ਸੁਖਵਿੰਦਰ, ਡਾਕਟਰ ਕਮਲ, ਡਾਕਟਰ ਰਮਨ ਅਤੇ ਹੋਰਾਂ ਨੇ ਦੱਸਿਆ ਕਿ ਪਿੰਡ ਮੈਰਾ, ਕੋਟ ਅਤੇ ਪੰਡੋਰੀ ਦੇ ਬੱਚੇ ਸਕੂਲ ਵਿੱਚ ਪੜ੍ਹਨ ਜਾਂਦੇ ਹਨ, ਜਿਨ੍ਹਾਂ ਨੂੰ ਪਿਛਲੇ ਡੇਢ ਮਹੀਨੇ ਤੋਂ ਇਕ ਜੰਗਲੀ ਬਾਂਦਰ ਵੱਲੋਂ ਹਮਲਾ ਕਰਕੇ ਜ਼ਖ਼ਮੀ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਕੇਂਦਰ ਵੱਲੋਂ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ, ਇਨ੍ਹਾਂ ਜ਼ਿਲ੍ਹਿਆਂ ਨੂੰ ਹੋਵੇਗਾ ਫਾਇਦਾ
ਉਨ੍ਹਾਂ ਦੱਸਿਆ ਕਿ ਪਿੰਡ ਦੇ ਵਿੱਚ ਕਿਸੇ ਵੀ ਵਿਅਕਤੀ ਨੂੰ ਇਕੱਲਾ ਵੇਖ ਕੇ ਇਹ ਬਾਂਦਰ ਹਮਲਾ ਕਰ ਦਿੰਦਾ ਹੈ, ਜਿਸ ਦੇ ਕਾਰਨ ਇਲਾਕੇ ਦੇ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਰ ਦੇ ਕਾਰਨ ਬੱਚੇ ਸਕੂਲ ਜਾਣ ਤੋਂ ਵੀ ਡਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਬਾਰੇ ਸਬੰਧਤ ਵਿਭਾਗ ਅਤੇ ਸਰਕਾਰ ਕੋਲੋਂ ਕਈ ਵਾਰ ਗੁਹਾਰ ਲਗਾ ਚੁੱਕੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ ਤਾਂਕਿ ਲੋਕ ਸੁੱਖ ਦਾ ਸਾਹ ਲੈ ਸਕਣ।
ਇਹ ਵੀ ਪੜ੍ਹੋ- ਪਤਨੀ ਤੇ 3 ਧੀਆਂ ਨਾਲ ਐਕਟਿਵਾ 'ਤੇ ਜਾ ਰਹੇ ਵਿਅਕਤੀ ਨਾਲ ਵਾਪਰੀ ਅਣਹੋਣੀ, ਵਿਛ ਗਏ ਸੱਥਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8