ਮੋਗਾ ''ਚ ਬਾਂਦਰਾਂ ਨੇ ਮਚਾਇਆ ਕਹਿਰ, ਪਰੇਸ਼ਾਨ ਹੋ ਰਹੇ ਲੋਕ
Sunday, Oct 20, 2024 - 09:37 AM (IST)
ਮੋਗਾ (ਗੋਪੀ ਰਾਊਕੇ, ਕਸ਼ਿਸ਼) : ਮੋਗਾ ਸ਼ਹਿਰ 'ਚ ਪਿਛਲੇ ਕੁੱਝ ਦਿਨਾਂ ਤੋਂ ਅਚਾਨਕ ਆਏ ਬਾਦਰਾਂ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਰੱਖਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਸਮੱਸਿਆ 4-5 ਸਾਲਾਂ ਤੋਂ ਹੈ ਪਰ ਹੁਣ ਪਿਛਲੇ ਕੁੱਝ ਸਮੇਂ ਤੋਂ ਜ਼ਿਆਦਾ ਹੀ ਪਰੇਸ਼ਾਨੀ ਆ ਰਹੀ ਹੈ। ਕੌਂਸਲਰ ਸਾਹਿਲ ਅਰੋੜਾ ਨੇ ਦੱਸਿਆ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜੰਗਲਾਤ ਵਿਭਾਗ ਨੂੰ ਇਸ ਮਾਮਲੇ 'ਤੇ ਧਿਆਨ ਦੇ ਕੇ ਹੱਲ ਕਰਨਾ ਚਾਹੀਦਾ ਹੈ।
ਇਸ ਕਾਰਨ ਲੋਕ ਸਹਿਮ ਹੇਠ ਜੀਅ ਰਹੇ ਹਨ ਅਤੇ ਉਨ੍ਹਾਂ ਨੂੰ ਘਰਾਂ ਤੋਂ ਬਾਹਰ ਨਿਕਲਣ 'ਚ ਵੀ ਮੁਸ਼ਕਲ ਆ ਰਹੀ ਹੈ। ਬਾਂਦਰ ਕਦੇ ਸੜਕਾਂ ਅਤੇ ਕਦੇ ਲੋਕਾਂ ਦੇ ਘਰਾਂ 'ਚ ਜਾ ਬੈਠਦੇ ਹਨ, ਜਿਸ ਕਾਰਨ ਲੋਕ ਡਰੇ ਹੋਏ ਹਨ।