ਪੰਜਾਬ ''ਚ ਮਾਨਸੂਨ ਦੇ ਦਾਖਲ ਹੁੰਦਿਆਂ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ

Friday, Jun 27, 2025 - 12:16 PM (IST)

ਪੰਜਾਬ ''ਚ ਮਾਨਸੂਨ ਦੇ ਦਾਖਲ ਹੁੰਦਿਆਂ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ

ਚੰਡੀਗੜ੍ਹ : ਪੰਜਾਬ ਵਿਚ ਜਿੱਥੇ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ, ਉਥੇ ਹੀ 26 ਜੂਨ ਨੂੰ ਮਾਨਸੂਨ ਦੀ ਪਹਿਲੀ ਬਾਰਿਸ਼ ਨੇ ਪੰਜਾਬ ਵਾਸੀਆਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ, ਵੀਰਵਾਰ ਨੂੰ 5.9 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਹਾਲਾਂਕਿ, ਬਾਅਦ ਵਿਚ ਧੁੱਪ ਨਿਕਲ ਗਈ ਜਿਸ ਕਾਰਣ ਹੁੰਮਸ ਭਰੀ ਗਰਮੀ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ, ਮੀਂਹ ਤੋਂ ਬਾਅਦ ਤਾਪਮਾਨ ਵਿਚ ਵਾਧਾ ਵੀ ਦੇਖਿਆ ਗਿਆ। ਵੀਰਵਾਰ ਸ਼ਾਮ ਨੂੰ ਸੂਬੇ ਦੇ ਤਾਪਮਾਨ ਵਿਚ 2.3 ਡਿਗਰੀ ਦਾ ਵਾਧਾ ਹੋਇਆ, ਹਾਲਾਂਕਿ ਇਹ ਤਾਪਮਾਨ ਆਮ ਨਾਲੋਂ 4.3 ਡਿਗਰੀ ਘੱਟ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਸਖ਼ਤ ਕਾਰਵਾਈ ਦੀ ਤਿਆਰੀ 'ਚ ਪੰਜਾਬ ਸਰਕਾਰ, ਅਫ਼ਸਰਾਂ ਨੂੰ ਜਾਰੀ ਕੀਤੇ ਨੋਟਿਸ

ਇਸ ਦੇ ਨਾਲ ਹੀ ਸੂਬੇ ਦੇ ਚਾਰ ਜ਼ਿਲ੍ਹਿਆਂ, ਅੰਮ੍ਰਿਤਸਰ, ਜਲੰਧਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ। ਜਦਕਿ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿਚ ਦਰਜ ਕੀਤਾ ਗਿਆ, ਜਿੱਥੇ ਤਾਪਮਾਨ 38.5 ਡਿਗਰੀ ਰਿਹਾ। ਅੰਮ੍ਰਿਤਸਰ ਦਾ ਤਾਪਮਾਨ 29.5 ਡਿਗਰੀ, ਫਿਰੋਜ਼ਪੁਰ ਦਾ 29 ਡਿਗਰੀ, ਫਾਜ਼ਿਲਕਾ ਦਾ 28.7 ਡਿਗਰੀ ਅਤੇ ਜਲੰਧਰ ਦੇ ਨੂਰਮਹਿਲ ਦਾ ਤਾਪਮਾਨ 29.3 ਡਿਗਰੀ ਰਿਹਾ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਤਰੱਕੀਆਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ

ਮੌਸਮ ਵਿਭਾਗ ਵੱਲੋਂ ਚਾਰ ਜ਼ਿਲ੍ਹਿਆਂ ਵਿਚ ਮੀਂਹ ਦੀ ਪੇਸ਼ੀਨਗੋਈ

ਮੌਸਮ ਵਿਭਾਗ ਨੇ ਪੰਜਾਬ ਦੇ ਚਾਰ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਮੋਹਾਲੀ ਅਤੇ ਰੂਪਨਗਰ ਵਿਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿਚ ਮੌਸਮ ਆਮ ਰਹਿਣ ਦੀ ਉਮੀਦ ਹੈ। ਸ਼ਨੀਵਾਰ ਨੂੰ ਸੂਬੇ ਦੇ 14 ਜ਼ਿਲ੍ਹਿਆਂ ਵਿਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 29 ਜੂਨ ਨੂੰ ਸੂਬੇ ਵਿਚ ਇਕ ਵਾਰ ਫਿਰ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ। 30 ਜੂਨ ਨੂੰ ਵੀ ਪੂਰੇ ਸੂਬੇ ਵਿਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਇਨ੍ਹਾਂ ਮੁਲਾਜ਼ਮਾਂ ਨੂੰ ਲੱਗੇਗਾ ਝਟਕਾ, ਤਨਖਾਹ ਤੇ ਪੈਨਸ਼ਨ ਨੂੰ ਲੈ ਕੇ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News