ਪੰਜਾਬ 'ਚ 'ਮਾਨਸੂਨ' ਨੂੰ ਲੈ ਕੇ ਆਈ ਤਾਜ਼ਾ ਖ਼ਬਰ, ਇਨ੍ਹਾਂ ਤਾਰੀਖ਼ਾਂ ਲਈ ਮੌਸਮ ਨੂੰ ਲੈ ਕੇ ਜਾਰੀ ਹੋਇਆ ਅਲਰਟ

06/22/2023 12:22:07 PM

ਲੁਧਿਆਣਾ (ਬਸਰਾ) : ਪੰਜਾਬ 'ਚ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਆਈ ਹੈ। ਉੱਤਰੀ ਭਾਰਤ ’ਚ ਇਕ ਪਾਸੇ ਜਿੱਥੇ ਕਈ ਇਲਾਕਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਆਪਣਾ ਜ਼ੋਰ ਦਿਖਾ ਰਹੀਆਂ ਹਨ, ਉੱਥੇ ਹੀ ਕਈ ਇਲਾਕਿਆਂ’ਚ ਲੂ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ ਹੁਣ 15 ਰੁਪਏ 'ਚ ਮਿਲੇਗਾ ਢਿੱਡ ਭਰ ਕੇ ਖਾਣਾ

ਮੌਸਮ ਵਿਭਾਗ ਮੁਤਾਬਕ ਅਗਲੇ 2 ਦਿਨ ਮੌਸਮ ਖੁਸ਼ਕ ਰਹੇਗਾ । 24 ਅਤੇ 25 ਜੂਨ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ’ਚ ਤੇਜ਼ ਹਵਾਵਾਂ ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ’ਚ ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਜ਼ਿਲ੍ਹਾ ਫਿਰੋਜ਼ਪੁਰ ਦਾ 41.8 ਡਿਗਰੀ ਸੈਲਸੀਅਸ ਰਿਹਾ।

ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਕਬੱਡੀ ਖਿਡਾਰੀ 'ਤੇ ਹਮਲਾ, ਪੁੱਤ ਸਾਹਮਣੇ ਮਾਂ 'ਤੇ ਵੀ ਚਲਾ ਦਿੱਤੀਆਂ ਗੋਲੀਆਂ (ਵੀਡੀਓ)
ਜੁਲਾਈ ਦੇ ਪਹਿਲੇ ਹਫ਼ਤੇ ਆਵੇਗਾ ਮਾਨਸੂਨ
ਪੰਜਾਬ ਵਾਸੀਆਂ ਨੂੰ ਅਜੇ ਪ੍ਰੀ-ਮਾਨਸੂਨ ਦੇ ਮੀਂਹ ਲਈ ਉਡੀਕ ਕਰਨੀ ਪਵੇਗੀ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਇਸ ਵਾਰ ਮਾਨਸੂਨ ਦੇ ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਹੀ ਸੂਬੇ 'ਚ ਪੁੱਜਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ। ਅਜੇ ਅਗਲੇ 2-3 ਦਿਨ ਹੁੰਮਸ ਅਤੇ ਝੁਲਸਾਉਣ ਵਾਲੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News