ਪੰਜਾਬ ’ਚ ਮਾਨਸੂਨ ਨੇ ਦਿੱਤੀ ਦਸਤਕ, ਡਿੱਗਿਆ ਪਾਰਾ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ ਅਪਡੇਟ
Tuesday, Jun 27, 2023 - 08:31 AM (IST)
ਲੁਧਿਆਣਾ (ਬਸਰਾ)- ਦੱਖਣ-ਪੱਛਮੀ ਮਾਨਸੂਨ ਨੇ ਗੁਜਰਾਤ ਦੇ ਕੁੱਝ ਹਿੱਸਿਆਂ ਸਮੇਤ ਰਾਜਸਥਾਨ, ਹਰਿਆਣਾ, ਜੰਮੂ-ਕਸ਼ਮੀਰ ਸਣੇ ਪੰਜਾਬ ’ਚ ਵੀ ਦਸਤਕ ਦੇ ਦਿੱਤੀ ਹੈ। ਪੰਜਾਬ ਦੇ ਕਈ ਹਿੱਸਿਆ ਅੰਮ੍ਰਿਤਸਰ, ਤਰਨਤਾਰਨ, ਮਾਧੋਪੁਰ, ਗੁਰਦਾਸਪੁਰ, ਮਲਿਕਪੁਰ, ਅਜਨਾਲਾ, ਜੀਰਾ, ਪਠਾਨਕੋਟ, ਅਲੀਵਾਲ, ਟਿਬਰੀ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਡੀ, ਜੰਡਿਆਲਾ, ਧਾਰੀਵਾਲ, ਪੱਟੀ ਆਦਿ ’ਚ 4 ਤੋਂ ਲੈ ਕੇ 11 ਸੈਂਟੀਮੀਟਰ ਤਕ ਮੀਂਹ ਪਿਆ।
ਇਹ ਵੀ ਪੜ੍ਹੋ: ਪੰਜਾਬ ਸੂਬੇ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 11 ਲੋਕਾਂ ਦੀ ਮੌਤ
30 ਜੂਨ ਤਕ ਪੰਜਾਬ ’ਚ ਗਰਜ-ਚਮਕ ਨਾਲ ਦਰਮਿਆਨੇ ਤੋਂ ਭਾਰੀ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਤਾਪਮਾਨ ’ਚ 3.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਔਸਤਨ ਨਾਲੋਂ ਵੀ 4.8 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਹੁਸ਼ਿਆਰਪੁਰ ਦਾ 34.2 ਡਿਗਰੀ ਸੈਲਸੀਅਸ ਰਿਹਾ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।