ਅੱਤ ਦੀ ਗਰਮੀ ਝਲ ਰਹੇ ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਖਿੜਨਗੇ ਕਿਸਾਨਾਂ ਦੇ ਚਿਹਰੇ
Thursday, Jul 02, 2020 - 02:38 PM (IST)
ਲੁਧਿਆਣਾ (ਨਰਿੰਦਰ)— ਉੱਤਰ ਭਾਰਤ 'ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਪਰ ਪੰਜਾਬ 'ਚ ਮਾਨਸੂਨ ਦੀ ਦਸਤਕ ਦੇ ਬਾਵਜੂਦ ਕੁਝ ਹੀ ਇਲਾਕਿਆਂ 'ਚ ਬਾਰਿਸ਼ ਹੋ ਰਹੀ ਹੈ। ਅੱਤ ਦੀ ਗਰਮੀ ਝਲ ਰਹੇ ਪੰਜਾਬ ਵਾਸੀਆਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਹੁਣ ਆਉਂਦੇ ਦਿਨਾਂ 'ਚ ਮਾਨਸੂਨ ਪੰਜਾਬ 'ਚ ਖੁੱਲ੍ਹ ਕੇ ਵਰੇਗਾ ਕਿਉਂਕਿ ਮਾਨਸੂਨ ਹੁਣ ਪੂਰੀ ਤਰ੍ਹਾਂ ਪੰਜਾਬ 'ਚ ਛਾ ਗਿਆ ਹੈ ਅਤੇ ਮੌਸਮ ਮਹਿਕਮੇ ਨੇ ਇਹ ਭਵਿੱਖਬਾਣੀ ਕੀਤੀ ਹੈ ਕਿ 4 ਜੁਲਾਈ ਤੋਂ ਪੰਜਾਬ ਭਰ 'ਚ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਇਹ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਹੋਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਨੂੰ ਲੈ ਕੇ ਵੀ ਇਹ ਬਾਰਿਸ਼ ਕਾਫ਼ੀ ਲਾਭਦਾਇਕ ਹੈ।
ਇਹ ਵੀ ਪੜ੍ਹੋ: ਸਿੱਖ ਨੌਜਵਾਨ ਵੱਲੋਂ ਲਾਈਵ ਹੋ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ
ਮੌਸਮ ਸਬੰਧੀ ਜਾਣਕਾਰੀ ਦਿੰਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਪੰਜਾਬ 'ਚ 4 ਜੁਲਾਈ ਤੋਂ ਮਾਨਸੂਨ ਪੂਰੀ ਤਰ੍ਹਾਂ ਐਕਟਿਵ ਹੋ ਜਾਵੇਗਾ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਲਗਭਗ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਹੋਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਕਿਸਾਨਾਂ ਨੂੰ ਇਸ ਬਾਰਿਸ਼ ਨਾਲ ਭਰਪੂਰ ਪਾਣੀ ਝੋਨੇ ਦੀ ਫ਼ਸਲ ਲਈ ਮਿਲੇਗਾ, ਉੱਥੇ ਹੀ ਆਮ ਆਦਮੀ ਜੋ ਬੀਤੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਪਰੇਸ਼ਾਨ ਹੈ ਉਸ ਨੂੰ ਵੀ ਕੁਝ ਰਾਹਤ ਮਿਲੇਗੀ ਅਤੇ ਪਾਰੇ 'ਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ।