ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, 2 ਸਤੰਬਰ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ

Wednesday, Aug 14, 2024 - 06:46 PM (IST)

ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, 2 ਸਤੰਬਰ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਾਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਗਈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਸਮੇਤ ਕਈ ਅਹਿਮ ਫ਼ੈਸਲੇ ਲਏ ਗਏ। ਕੈਬਨਿਟ ਦੌਰਾਨ ਪੰਜਾਬ ਵਿਧਾਨ ਸਭਾ ਦਾ ਸੈਸ਼ਨ 2 ਸਤੰਬਰ ਨੂੰ ਬੁਲਾਉਣ ਦਾ ਫ਼ੈਸਲਾ ਲਿਆ ਗਿਆ ਹੈ।

ਮੀਟਿੰਗ ਤੋਂ ਬਾਅਦ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਵਜ਼ਾਰਤ ਵੱਲੋਂ ਲਏ ਫ਼ੈਸਲਿਆਂ ਬਾਰੇ ਜਾਣੂੰ ਕਰਵਾਉਂਦਿਆ ਦੱਸਿਆ ਕਿ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ, ਜੋਕਿ 4 ਸਤੰਬਰ ਤੱਕ ਚੱਲੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਫਾਇਰ ਸੇਫਟੀ ਬਾਰੇ ਸਰਟੀਫਿਕੇਟ ਲੈਣ ਦੀ ਮਿਆਦ ਇਕ ਸਾਲ ਤੋਂ ਵਧਾ ਕੇ ਤਿੰਨ ਸਾਲ ਕੀਤੀ ਹੈ। ਔਰਤਾਂ ਨੂੰ ਫਾਇਰ ਸੇਫਟੀ 'ਚ ਵਿਸ਼ੇਸ਼ ਛੋਟ ਦੇਣ ਦਾ ਫ਼ੈਸਲਾ ਲਿਆ ਹੈ। ਇਸ ਦੇ ਇਲਾਵਾ ਹੋਰ ਵੀ ਕਈ ਅਹਿਮ ਫ਼ੈਸਲਿਆਂ 'ਤੇ ਪੰਜਾਬ ਕੈਬਨਿਟ ਵੱਲੋਂ ਮੋਹਰ ਲਗਾਈ ਗਈ ਹੈ। 

ਇਹ ਵੀ ਪੜ੍ਹੋ- 20 ਦਿਨਾਂ ਦੀ ਛੁੱਟੀ 'ਤੇ ਆਏ ਫ਼ੌਜੀ ਦੀ ਸੜਕ ਹਾਦਸੇ 'ਚ ਮੌਤ, ਦੋ ਸਾਲਾ ਬੱਚੇ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News