ਕਿਸਾਨਾਂ ਲਈ ਵੱਡੀ ਰਾਹਤ ਦੀ ਖ਼ਬਰ, ਜਾਣੋ ਮੌਸਮ ਦੀ ਤਾਜ਼ਾ ਅਪਡੇਟ

Monday, Sep 25, 2023 - 04:59 PM (IST)

ਕਿਸਾਨਾਂ ਲਈ ਵੱਡੀ ਰਾਹਤ ਦੀ ਖ਼ਬਰ, ਜਾਣੋ ਮੌਸਮ ਦੀ ਤਾਜ਼ਾ ਅਪਡੇਟ

ਲੁਧਿਆਣਾ : ਅਗਸਤ ਮਹੀਨੇ ਘੱਟ ਵਰਖਾ ਹੋਣ ਦੇ ਬਾਵਜੂਦ ਮਾਨਸੂਨ ਆਪਣੇ ਆਖ਼ਰੀ ਸਮੇਂ ਦੌਰਾਨ ਪੰਜਾਬ 'ਚ ਖ਼ੂਬ ਰੰਗ ਦਿਖਾ ਰਿਹਾ ਹੈ ਪਰ ਫਿਰ ਵੀ ਇਸ ਵਾਰ ਮੀਂਹ ਆਮ ਨਾਲੋਂ ਘੱਟ ਹੀ ਪਿਆ ਹੈ। ਮੌਸਮ ਵਿਗਿਆਨੀਆਂ ਮੁਤਾਬਕ ਅੱਜ ਭਾਵ 25 ਸਤੰਬਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਹਲਕੀ ਵਰਖਾ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ।ਪਿਛਲੇ ਦਿਨੀਂ ਕਿਸਾਨਾਂ ਲਈ ਆਫ਼ਤ ਬਣ ਵਰ੍ਹੇ ਮੀਂਹ ਤੋਂ ਆਉਣ ਵਾਲੇ ਦਿਨਾਂ ਵਿੱਚ ਛੁਟਕਾਰਾ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ । ਮੌਸਮ ਮਾਹਿਰਾਂ ਮੁਤਾਬਕ ਇਸ ਵਰਖਾ ਦਾ ਝੋਨੇ ਦੀ ਫ਼ਸਲ 'ਤੇ ਕੋਈ ਜ਼ਿਆਦਾ ਪ੍ਰਭਾਵ ਨਹੀਂ ਪਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਮੌਸਮ ਆਮ ਵਾਂਗ ਸਾਫ਼ ਹੋ ਜਾਵੇਗਾ।

ਇਹ ਵੀ ਪੜ੍ਹੋ : ਪ੍ਰੇਮੀ ਨਾਲ ਰਲ ਮਾਂ ਨੇ 2 ਸਾਲਾ ਧੀ ਨਾਲ ਕਮਾਇਆ ਧ੍ਰੋਹ, ਲੂ ਕੰਡੇ ਖੜ੍ਹੇ ਕਰੇਗਾ ਪੂਰਾ ਮਾਮਲਾ

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਕਈ ਇਲਾਕਿਆਂ ’ਚ ਆਈ ਤੇਜ਼ ਹਨ੍ਹੇਰੀ, ਝੱਖੜ ਤੇ ਮੀਂਹ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦੇ ਨਾਲ-ਨਾਲ ਸਭ ਤੋਂ ਵੱਧ ਨੁਕਸਾਨ ਖੇਤਾਂ ’ਚ ਨਿੱਸਰੈ ਖੜੇ ਝੋਨੇ ਦੀ ਫ਼ਸਲ ਦਾ ਹੋਇਆ। ਇਸ ਮੀਂਹ-ਹਨ੍ਹੇਰੀ ਕਾਰਨ ਝੋਨੇ ਦੀਆਂ ਅਗੇਤੀਆਂ ਬੀਜੀਆਂ ਕਿਸਮਾਂ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈਆਂ ਹਨ ਤੇ ਝੋਨੇ ਦੀ ਪੱਕੀ ਫ਼ਸਲ ਧਰਤੀ ’ਤੇ ਵਿਛ ਗਈ। ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਡਿੱਗਣ ਨਾਲ ਝਾੜ ’ਚ ਵੀ ਕਾਫ਼ੀ ਫਰਕ ਪੈ ਜਾਂਦਾ ਹੈ ਤੇ ਕਵਾਲਟੀ ਵੀ ਘਟੀਆ ਨਿਕਲਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਨਾਲ ਨਰਮੇ, ਕਪਾਹ ਤੇ ਹੋਰ ਫ਼ਸਲਾਂ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ : ਝੋਨੇ ਦੀ ਫ਼ਸਲ ਪੱਕਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਦੱਸ ਦੇਈਏ ਕਿ ਜੂਨ, ਜੁਲਾਈ ਅਤੇ ਅਗਸਤ ਮਹੀਨੇ ਦੌਰਾਨ ਮਾਨਸੂਨ ਕਾਫ਼ੀ ਕਮਜ਼ੋਰ ਰਿਹਾ ਹੈ। ਲੁਧਿਆਣਾ 'ਚ ਆਮ ਤੌਰ 'ਤੇ 100 ਮਿਲੀਮੀਟਰ ਵਰਖਾ ਹੁੰਦੀ ਹੈ, ਜੋ ਇਸ ਵਾਰ ਸਿਰਫ਼ 55 ਮਿਲੀਮੀਟਰ ਰਹਿ ਗਈ। ਜੇਕਰ ਗੱਲ ਤਾਪਮਾਨ ਦੀ ਕਰੀਏ ਤਾਂ ਲੋਕਾਂ ਨੂੰ ਇਸ ਵਾਰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਜੋ ਤਾਪਮਾਨ ਇਨ੍ਹਾਂ ਦਿਨਾਂ ਵਿੱਚ 40 ਡਿਗਰੀ ਸੈਲਸੀਅਸ ਦੇ ਨੇੜੇ ਹੁੰਦਾ ਸੀ, ਹੁਣ ਉਹ ਡਿੱਗ ਕੇ 30 ਤੋਂ ਵੀ ਹੇਠਾਂ ਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ, ਗੁਆਂਢੀ ਸੂਬਾ ਵੀ ਲਪੇਟ 'ਚ ਆਇਆ

ਉਧਰ ਜੰਮੂ-ਕਸ਼ਮੀਰ ਦੀਆਂ ਗੁਲਮਰਗ ਦੀਆਂ ਉੱਚੀਆਂ ਚੋਟੀਆਂ ’ਤੇ ਐਤਵਾਰ ਨੂੰ ਮੌਸਮ ਦੀ ਪਹਿਲੀ ਬਰਫ਼ਬਾਰੀ ਹੋਈ। ਬਰਫ਼ਬਾਰੀ ਕਾਰਨ ਗੁਲਮਰਗ ਦਾ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਦਰਜ ਕੀਤਾ ਗਿਆ, ਜੋ ਕਿ ਪਿਛਲੇ ਦਿਨ ਨਾਲੋਂ 3 ਡਿਗਰੀ ਘੱਟ ਸੀ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਜੰਮੂ-ਕਸ਼ਮੀਰ ਦੇ ਕੁਝ ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਹਲਕਾ ਮੀਂਹ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਜੇਕਰ ਆਉਣ ਵਾਲੇ ਦਿਨਾਂ ਵਿੱਚ ਪਹਾੜੀ ਖੇਤਰ ਵਿੱਚ ਬਰਫ਼ਬਾਰੀ ਹੁੰਦੀ ਹੈ ਤਾਂ ਇਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਵੇਖਣ ਨੂੰ ਮਿਲੇਗਾ ਅਤੇ ਪੰਜਾਬ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News