ਅਗਲੇ 48 ਘੰਟਿਆਂ ''ਚ 13 ਸੂਬਿਆਂ ਤੋਂ ਵਿਦਾ ਹੋਵੇਗਾ ਮਾਨਸੂਨ, ਦੇਸ਼ ਦੇ ਕਈ ਹਿੱਸਿਆਂ ''ਚ ਹੋਵੇਗੀ ਬਾਰਿਸ਼
Friday, Oct 02, 2026 - 11:09 AM (IST)
ਨੈਸ਼ਨਲ ਡੈਸਕ- ਅਗਲੇ 48 ਘੰਟਿਆਂ 'ਚ ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਤੋਂ ਮਾਨਸੂਨ ਦੀ ਵਿਦਾਈ ਦੀ ਉਮੀਦ ਹੈ। ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਬਾਰਿਸ਼ ਦੀਆਂ ਗਤੀਵਿਧੀਆਂ ਰੁਕ ਗਈਆਂ ਹਨ, ਹਾਲਾਂਕਿ ਕਈ ਸੂਬੇ ਅਜਿਹੇ ਹਨ, ਜਿੱਥੇ ਅਜੇ ਵੀ ਬਾਰਿਸ਼ ਹੋ ਰਹੀ ਹੈ।
ਮੌਸਮ ਵਿਭਾਗ ਅਨੁਸਾਰ, ਅਗਲੇ 48 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਦੇ ਬਾਕੀ ਹਿੱਸਿਆਂ, ਗੁਜਰਾਤ, ਮੱਧ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ, ਪੂਰੇ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਬਿਹਾਰ, ਝਾਰਖੰਡ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਤੋਂ ਦੱਖਣ-ਪੱਛਮੀ ਮਾਨਸੂਨ ਦੀ ਵਾਪਸੀ ਲਈ ਸਥਿਤੀਆਂ ਅਨੁਕੂਲ ਹਨ।
ਮੌਸਮ ਵਿਭਾਗ ਅਨੁਸਾਰ, 2-7 ਅਕਤੂਬਰ ਦੌਰਾਨ ਅਰੁਣਾਚਲ ਪ੍ਰਦੇਸ਼, ਆਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। 2-3 ਅਕਤੂਬਰ ਦੌਰਾਨ ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਗੋਆ, ਮੱਧ ਮਹਾਰਾਸ਼ਟਰ ਅਤੇ ਬੰਗਾਲ 'ਚ ਬਾਰਿਸ਼ ਹੋ ਸਕਦੀ ਹੈ। 2-3 ਅਕਤੂਬਰ ਦੌਰਾਨ ਪੱਛਮੀ ਬੰਗਾਲ, ਸਿੱਕਮ, ਓਡੀਸ਼ਾ 'ਚ ਕਿਤੇ-ਕਿਤੇ ਹਨ੍ਹੇਰੀ-ਤੂਫਾਨ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਕੁਝ ਥਾਵਾਂ 'ਤੇ 50 ਕਿਲੋਮੀਟਰ ਦੀ ਸਪੀਡ ਨਾਲ ਹਵਾਵਾਂ ਚੱਲਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
