ਪੰਜਾਬ ''ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ''ਚ Alert ਜਾਰੀ

Saturday, Jun 28, 2025 - 05:33 PM (IST)

ਪੰਜਾਬ ''ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ''ਚ Alert ਜਾਰੀ

ਜਲੰਧਰ (ਵੈੱਬ ਡੈਸਕ)- ਉੱਤਰੀ ਭਾਰਤ 'ਚ ਤੇਜ਼ੀ ਨਾਲ ਮਾਨਸੂਨ ਸਰਗਰਮ ਹੋ ਰਿਹਾ ਹੈ। ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਪੰਜਾਬ ਦੇ ਮੌਸਮ ਨੂੰ ਲੈ ਕੇ ਅਗਲੇ ਦਿਨਾਂ ਲਈ ਵਿਭਾਗ ਵੱਲੋਂ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਅੱਜ ਤੋਂ ਲੈ ਕੇ 2 ਜੁਲਾਈ ਤੱਕ ਵਿਭਾਗ ਵੱਲੋਂ ਪੰਜਾਬ ਵਿਚ ਮੌਸਮ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਹੋਵੇਗੀ। 

ਇਹ ਵੀ ਪੜ੍ਹੋ: 'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

PunjabKesari

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ 28 ਜੂਨ ਤੋਂ ਅਗਲੇ ਕੁਝ ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 12 ਜ਼ਿਲ੍ਹਿਆਂ ਵਿੱਚ ਬਾਰਿਸ਼ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। 29 ਜੂਨ ਨੂੰ ਸੂਬੇ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਤੇ ਕਈਆਂ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਨਵਾਂਸ਼ਹਿਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਮੋਹਾਲੀ, ਰੂਪਨਗਰ ਵਰਗੇ ਜ਼ਿਲ੍ਹਿਆਂ ਵਿੱਚ ਗਰਜ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ ਵਰਗੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਵੀ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ:  ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

30 ਜੂਨ ਲਈ ਕੀਤੀ ਗਈ ਮੌਸਮ ਦੀ ਭਵਿੱਖਬਾਣੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 1 ਜੁਲਾਈ ਅਤੇ ਦੋ ਜੁਲਾਈ ਨੂੰ ਵੀ ਕੁਝ ਪਠਾਨਕੋਟ, ਰੂਪਨਗਰ, ਪਟਿਆਲਾ ਸਮੇਤ ਕੁਝ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀਆਂ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ ਜਾਣਕਾਰੀ ਆਈ ਸਾਹਮਣੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News