ਪੰਜਾਬ ''ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ

Sunday, Sep 20, 2026 - 05:38 PM (IST)

ਪੰਜਾਬ ''ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ

ਚੰਡੀਗੜ੍ਹ- ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ ਹੋ ਗਈ ਹੈ, ਜਿਸ ਤੋਂ ਬਾਅਦ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਮੁਤਾਬਕ ਆਉਣ ਵਾਲੇ 5 ਦਿਨਾਂ ਤੱਕ ਸੂਬੇ 'ਚ ਕਿਸੇ ਵੀ ਤਰ੍ਹਾਂ ਦੇ ਮੀਂਹ ਦਾ ਕੋਈ ਅਲਰਟ ਨਹੀਂ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ 20 ਸਤੰਬਰ ਤੋਂ 24 ਸਤੰਬਰ 2026 ਤੱਕ ਸਾਰੇ ਜ਼ਿਲ੍ਹੇ ਡਰਾਈ ਰਹਿਣਗੇ। ਜਿਸਦਾ ਮਤਲਬ ਹੈ ਕੋਈ ਚੇਤਾਵਨੀ ਨਹੀਂ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ ਮਾਰੇ ਧੱਕੇ

ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ 31 ਤੋਂ 36 ਡਿਗਰੀ ਵਿਚਕਾਰ ਤਾਪਮਾਨ ਬਣਿਆ ਹੋਇਆ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਤੇ ਘੱਟ ਤੋਂ ਘੱਟ ਤਾਪਮਾਨ ‘ਚ ਵੀ ਵੱਡਾ ਅੰਤਰ ਦਿਖਾਈ ਦੇ ਰਿਹਾ ਹੈ। ਦੁਪਹਿਰ ਸਮੇਂ ਗਰਮੀ ਦਾ ਅਹਿਸਾਸ ਹੋ ਰਿਹਾ ਹੈ , ਪਰ ਸਵੇਰੇ-ਸ਼ਾਮ ਤਾਪਮਾਨ ‘ਚ ਕਮੀ ਦਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋ- ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 38 ਡਿਗਰੀ ਸੈਲਸੀਅਸ ਰਿਹਾ। ਉੱਥੇ ਹੀ ਘੱਟੋ-ਘੱਟ ਤਾਪਮਾਨ ਵੀ ਆਮ ਦੇ ਕਰੀਬ ਬਣਿਆ ਹੋਇਆ ਹੈ, ਬੀਤੇ ਦਿਨ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.2 ਡਿਗਰੀ ਸੈਲਸੀਅਸ ਦੀ ਗਿਰਾਵਰਟ ਦਰਜ ਕੀਤੀ ਗਈ, ਜਦਕਿ ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ‘ਚ ਦਰਜ ਕੀਤਾ ਗਿਆ, ਜੋ ਕਿ 20.9 ਡਿਗਰੀ ਸੈਲਸੀਅਸ ਰਿਹਾ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News