ਕਰਜ਼ੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਅੰਨਦਾਤਾ

Tuesday, Jul 16, 2019 - 12:17 PM (IST)

ਕਰਜ਼ੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਅੰਨਦਾਤਾ

ਮੋੜ ਮੰਡੀ - ਸਬ ਡਿਵੀਜਨ ਮੋੜ ਮੰਡੀ ਦੇ ਪਿੰਡ ਰਾਜਗੜ੍ਹ ਕੁੱਬੇ 'ਚ ਕਰਜ਼ੇ ਤੋਂ ਪਰੇਸ਼ਾਨ ਇਕ ਕਿਸਾਨ ਵਲੋਂ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ, ਜਿਸ ਕੋਲ ਮਹਿਜ ਇਕ ਏਕੜ ਜ਼ਮੀਨ ਸੀ ਅਤੇ ਉਸ ਦੇ ਸਿਰ 'ਤੇ 6 ਲੱਖ ਰੁਪਏ ਦਾ ਕਰਜ਼ਾ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਕਿਸਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।

PunjabKesari

ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਸ ਦੇ ਸਿਰ 'ਤੇ ਬੈਂਕ ਅਤੇ ਆੜ੍ਹਤੀਆਂ ਵਾਲਿਆਂ ਦਾ 6 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਦਿਨ ਰਾਤ ਪਰੇਸ਼ਾਨ ਰਹਿੰਦਾ ਸੀ। ਇਸੇ ਕਾਰਨ ਉਸ ਨੇ ਜ਼ਹਿਰ ਨਿਗਲ ਕੇ ਆਤਮ-ਹੱਤਿਆ ਕਰ ਲਈ। ਦੱਸ ਦੇਈਏ ਕਿ ਗੁਰਮੀਤ ਸਿੰਘ ਆਪਣੇ ਪਿਛੇ ਆਪਣੀ ਪਤਨੀ ਅਤੇ 2 ਬੱਚਿਆਂ ਨੂੰ ਛੱਡ ਗਿਆ ਹੈ।


author

rajwinder kaur

Content Editor

Related News