ਮੂਸਾਪੁਰੀਆ ਨੰਦੂ ਨਸ਼ੀਲੇ ਪਾਊਡਰ ਸਣੇ ਕਾਬੂ
Wednesday, Oct 04, 2017 - 07:37 AM (IST)
ਜਲੰਧਰ, (ਮਹੇਸ਼)- ਦਿਹਾਤੀ ਥਾਣਾ ਪਤਾਰਾ ਦੀ ਪੁਲਸ ਨੇ ਮੂਸਾਪੁਰੀਆ ਨੰਦੂ ਨੂੰ 28 ਗ੍ਰਾਮ ਨਸ਼ੀਲੇ ਪਾਊਡਰ ਸਣੇ ਕਾਬੂ ਕੀਤਾ ਹੈ। ਐੱਸ. ਐੱਚ. ਓ. ਪਤਾਰਾ ਸਤਪਾਲ ਸਿੱਧੂ ਨੇ ਕਿਹਾ ਕਿ ਏ. ਐੱਸ. ਆਈ. ਜੋਗਿੰਦਰ ਸਿੰਘ ਵਲੋਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਟੀ-ਪੁਆਇੰਟ ਸਰਨਾਣਾ ਦੇ ਨੇੜਿਓਂ ਨਰਿੰਦਰ ਸਿੰਘ ਉਰਫ ਨੰਦੂ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਮੂਸਾਪੁਰ ਥਾਣਾ ਪਤਾਰਾ ਜ਼ਿਲਾ ਜਲੰਧਰ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਨਸ਼ੀਲਾ ਪਾਊਡਰ ਬਰਾਮਦ ਹੋਇਆ। ਉਸ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਤੇ ਪੁੱਛਗਿੱਛ ਜਾਰੀ ਹੈ। ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
