ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੜ ਸਕਦੇ ਨੇ ਲੋਕ ਸਭਾ ਚੋਣ!

04/24/2024 4:00:12 PM

ਜਲੰਧਰ (ਬਿਊਰੋ) - ਇਸ ਵੇਲੇ ਦੀ ਵੱਡੀ ਖ਼ਬਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਲੈ ਕੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਆਜ਼ਾਦ ਚੋਣ ਲੜ ਸਕਦੇ ਹਨ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਬਾਪੂ ਬਲਕੌਰ ਸਿੰਘ ਬਠਿੰਡਾ ਤੋਂ ਆਜ਼ਾਦ ਚੋਣ ਲੜ ਸਕਦੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬਲਕੌਰ ਸਿੰਘ ਨੌਮੀਨੇਸ਼ਨ ਲਈ ਫਾਈਲ ਤਿਆਰ ਕਰ ਰਹੇ ਹਨ। 

ਕਾਂਗਰਸ ਪਾਰਟੀ ਨਾਲ ਬਾਪੂ ਬਲਕੌਰ ਦਾ ਰਿਸ਼ਤਾ ਰਿਹਾ ਹੈ। ਮਰਹੂਮ ਸਿੱਧੂ ਮੂਸੇਵਾਲਾ ਨੇ ਵੀ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕਾਂਗਰਸ ਪਾਰਟੀ ਤੋਂ ਕੀਤੀ ਸੀ ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News