ਮੂਸੇਵਾਲਾ ਕਤਲਕਾਂਡ: ਇਕ ਹੋਰ ਵਿਅਕਤੀ ਨੂੰ ਲਿਆਂਦਾ ਪ੍ਰੋਡਕਸ਼ਨ ਵਾਰੰਟ 'ਤੇ, 7 ਅਗਸਤ ਤੱਕ ਲਿਆ ਰਿਮਾਂਡ

08/02/2022 8:43:01 PM

ਮਾਨਸਾ (ਮਿੱਤਲ) : ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ 'ਚ ਕਾਰਵਾਈ ਕਰਦਿਆਂ ਮਾਨਸਾ ਪੁਲਸ ਨੇ ਰਾਜਸਥਾਨ ਦੀ ਚੁਰੂ ਜੇਲ੍ਹ ਵਿੱਚ ਬੰਦ ਹਰਸ਼ਦ ਖਾਂ ਨਾਮੀ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਹੈ, ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ 7 ਅਗਸਤ ਤੱਕ ਰਿਮਾਂਡ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਅੰਜਾਮ ਦੇਣ ਲਈ ਸ਼ੂਟਰਾਂ ਨੂੰ ਬਲੈਰੋ ਗੱਡੀ ਹਰਸ਼ਦ ਖਾਂ ਨੇ ਹੀ ਮੁਹੱਈਆ ਕਰਵਾਈ ਸੀ। ਹੁਣ ਤੱਕ ਦੀ ਪੁਲਸ ਤਫਤੀਸ਼ 'ਚ ਉਸ ਦਾ ਨਾਂ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ : ਸੰਸਦ 'ਚ ਬੋਲੇ ਹਰਸਿਮਰਤ ਕੌਰ ਬਾਦਲ, ਕਿਹਾ- ਸਵਾਮੀਨਾਥਨ ਰਿਪੋਰਟ ਨੂੰ ਇੰਨ-ਬਿਨ ਕੀਤਾ ਜਾਵੇ ਲਾਗੂ

ਪੁਲਸ ਨੇ ਪੁੱਛਗਿੱਛ ਲਈ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਤੇ ਅੱਜ ਮਾਨਸਾ ਅਦਾਲਤ 'ਚ ਪੇਸ਼ ਕਰਕੇ ਉਸ ਦਾ 7 ਅਗਸਤ ਤੱਕ ਪੁਲਸ ਰਿਮਾਂਡ ਲਿਆ ਗਿਆ ਹੈ। ਉਸ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਵਿਖੇ ਰੱਖਿਆ ਗਿਆ, ਜਿੱਥੇ ਪੁਲਸ ਉਸ ਤੋਂ ਪੁੱਛਗਿੱਛ ਕਰੇਗੀ। ਜ਼ਿਲ੍ਹਾ ਪੁਲਸ ਮੁਖੀ ਗੌਰਵ ਤੂਰਾ ਨੇ ਦੱਸਿਆ ਕਿ ਇਸ ਕਤਲ ਕਾਂਡ ਮਾਮਲੇ 'ਚ ਫਰਾਰ ਸ਼ੂਟਰ ਦੀਪਕ ਮੁੰਡੀ ਨੂੰ ਵੀ ਭਾਲਣ ਵਿੱਚ ਮਾਨਸਾ ਪੁਲਸ ਲੱਗੀ ਹੋਈ ਹੈ, ਜਿਸ ਨੂੰ ਵੀ ਜਲਦ ਹੀ ਫੜ ਲਿਆ ਜਾਵੇਗਾ।

ਇਹ ਵੀ ਪੜ੍ਹੋ : ਮਹਿੰਗਾਈ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ, PM ਮੋਦੀ ਆਪਣੇ ਕਾਰਪੋਰੇਟ ਮਿੱਤਰਾਂ ਨੂੰ ਫਾਇਦਾ ਪਹੁੰਚਾਉਣ 'ਚ ਰੁੱਝੇ : ਆਪ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 


Mukesh

Content Editor

Related News