ਵੱਡੀ ਖ਼ਬਰ : ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੇ ਬਦਲਿਆ ਟਿਕਾਣਾ, ਕੈਨੇਡਾ ਤੋਂ ਫ਼ਰਾਰ (ਵੀਡੀਓ)

Monday, Sep 26, 2022 - 12:15 PM (IST)

ਵੱਡੀ ਖ਼ਬਰ : ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੇ ਬਦਲਿਆ ਟਿਕਾਣਾ, ਕੈਨੇਡਾ ਤੋਂ ਫ਼ਰਾਰ (ਵੀਡੀਓ)

ਚੰਡੀਗੜ੍ਹ : ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਵੱਲੋਂ ਆਪਣਾ ਟਿਕਾਣਾ ਬਦਲਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਪਤਾ ਲੱਗੀ ਹੈ ਕਿ ਗੋਲਡੀ ਬਰਾੜ ਨੇ ਆਪਣਾ ਟਿਕਾਣਾ ਬਦਲ ਲਿਆ ਹੈ ਅਤੇ ਉਹ ਕੈਨੇਡਾ ਛੱਡ ਕੇ ਫ਼ਰਾਰ ਹੋ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਅਮਰੀਕਾ ਭੱਜ ਗਿਆ ਹੈ ਅਤੇ ਕੈਲੀਫੋਰਨੀਆ 'ਚ ਲੁਕਿਆ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਸ਼ਾਇਦ ਪੁਲਸ ਨੂੰ ਗੋਲਡੀ ਬਰਾੜ ਦੇ ਪੱਕੇ ਟਿਕਾਣੇ ਦੀ ਸੂਹ ਮਿਲ ਗਈ ਸੀ, ਜਿਸ ਤੋਂ ਬਾਅਦ ਉਹ ਉੱਥੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਪੈ ਰਹੇ ਭਾਰੀ ਮੀਂਹ ਨੇ ਤੋੜਿਆ ਕਿਸਾਨਾਂ ਦਾ ਲੱਕ, ਲੱਖਾਂ ਏਕੜ ਝੋਨੇ ਦੀ ਫ਼ਸਲ ਬਰਬਾਦ (ਤਸਵੀਰਾਂ)

ਦੱਸਿਆ ਜਾ ਰਿਹਾ ਹੈ ਕਿ ਦਸਤਾਵੇਜ਼ ਅਤੇ ਆਪਣਾ ਭੇਸ ਬਦਲ ਕੇ ਹੀ ਗੋਲਡੀ ਬਰਾੜ ਅਮਰੀਕਾ ਪੁੱਜਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਪੁਲਸ ਲਗਾਤਾਰ ਭਾਲ ਕਰ ਰਹੀ ਹੈ। ਪੰਜਾਬ ਪੁਲਸ ਨੇ ਉਸ ਦੇ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਲਈ ਸੀ ਅਤੇ ਇਸ ਤੋਂ ਬਾਅਦ ਉਹ ਕਈ ਵਾਰ ਲਾਈਵ ਵੀ ਹੋਇਆ ਹੈ।

ਇਹ ਵੀ ਪੜ੍ਹੋ : ਧੀਆਂ ਵਰਗੀ ਨੂੰਹ ਦੇ ਹੱਥ ਬੰਨ੍ਹ ਸ਼ਰਾਬੀ ਸਹੁਰੇ ਨੇ ਪਾਰ ਕੀਤੀਆਂ ਹੱਦਾਂ, ਤਾਰ-ਤਾਰ ਕਰ ਛੱਡੇ ਰਿਸ਼ਤੇ

ਫਿਲਹਾਲ ਉਹ ਪੁਲਸ ਦੀ ਗ੍ਰਿਫ਼ਤ ਤੋਂ ਹੁਣ ਤੱਕ ਬਾਹਰ ਹੈ ਅਤੇ ਆਪਣੇ ਟਿਕਾਣੇ ਬਦਲ ਕੇ ਖ਼ੁਦ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਫਿਲਹਾਲ ਪੰਜਾਬ ਪੁਲਸ ਵੱਲੋਂ ਕੈਨੇਡਾ ਪੁਲਸ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਕਿ ਗੋਲਡੀ ਬਰਾੜ ਕੈਨੇਡਾ ਤੋਂ ਕਿਵੇਂ ਭੱਜ ਗਿਆ। ਪੁਲਸ ਉਸ ਦੀ ਭਾਲ 'ਚ ਲੱਗੀ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News