ਮੂਸੇਵਾਲਾ ਕਤਲਕਾਂਡ : ਲਾਰੈਂਸ ਬਿਸ਼ਨੋਈ ਨੇ ਸਾਬਕਾ ਜੈਵਲਿਨ ਖਿਡਾਰੀ ਦੀ ਮਦਦ ਨਾਲ ਬਣਾਇਆ ਸੀ ਇਹ ਪਲਾਨ

Sunday, Oct 16, 2022 - 10:24 PM (IST)

ਮੂਸੇਵਾਲਾ ਕਤਲਕਾਂਡ : ਲਾਰੈਂਸ ਬਿਸ਼ਨੋਈ ਨੇ ਸਾਬਕਾ ਜੈਵਲਿਨ ਖਿਡਾਰੀ ਦੀ ਮਦਦ ਨਾਲ ਬਣਾਇਆ ਸੀ ਇਹ ਪਲਾਨ

ਲੁਧਿਆਣਾ (ਬਿਊਰੋ) : ਸਿੱਧੂ ਮੂਸੇਵਾਲਾ ਕਤਲਕਾਂਡ ’ਚ ਲੁਧਿਆਣਾ ਪੁਲਸ ਵੱਲੋਂ ਇਕ ਹੋਰ ਨਵਾਂ ਖ਼ੁਲਾਸਾ ਕੀਤਾ ਗਿਆ ਹੈ। ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਗਏ ਸਾਬਕਾ ਜੈਵਲਿਨ ਖਿਡਾਰੀ ਨੂੰ ਲੈ ਕੇ ਲੁਧਿਆਣਾ ਪੁਲਸ ਨੇ ਇਸ ਗੱਲ ਦਾ ਖ਼ੁਲਾਸਾ ਕੀਤਾ ਹੈ ਕਿ ਉਹ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਗੈਂਗਸਟਰਾਂ ਵੱਲੋਂ ਇਕ ਹੋਰ ਨਵੀਂ ਯੋਜਨਾ ਬਣਾਈ ਗਈ ਸੀ, ਜਿਸ ਨੂੰ ਅੰਜਾਮ ਦੇਣ ਲਈ ਸਾਬਕਾ ਜੈਵਲਿਨ ਖਿਡਾਰੀ ਗੁਰਮੀਤ ਮੀਤੇ ਨੂੰ ਹਾਇਰ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਦੇਸ਼ ’ਚ MBBS ਦੀ ਪੜ੍ਹਾਈ ਪਹਿਲੀ ਵਾਰ ਹਿੰਦੀ ’ਚ ਹੋਵੇਗੀ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਗ੍ਰਿਫ਼ਤਾਰ, ਪੜ੍ਹੋ Top 10

ਦੋਸ਼ੀ ਜੋ ਕਿ ਬਟਾਲਾ ਦਾ ਰਹਿਣ ਵਾਲਾ ਹੈ, ਪਹਿਲਾਂ ਪੰਜਾਬ ਪੁਲਸ ’ਚ ਸਿਪਾਹੀ ਵੀ ਰਿਹਾ ਹੈ, ਜਿਸ ਨੂੰ 2020 ’ਚ ਬਰਖ਼ਾਸਤ ਕਰ ਦਿੱਤਾ ਗਿਆ ਸੀ, ਨੇ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਉਸ ਨੇ ਵੀ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ। ਉਸ ਨੇ ਦੱਸਿਆ ਹੈ ਕਿ ਗੈਂਗਸਟਰ ਲਾਰੈਂਸ ਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਇਕ ਹੋਰ ਪਲਾਨ ਬਣਾਇਆ ਹੋਇਆ ਸੀ, ਜਿਸ ਤਹਿਤ ਉਹ ਨਕਲੀ ਪੁਲਸ ਮੁਲਾਜ਼ਮਾਂ ਦੀ ਮਦਦ ਦਾ ਸਹਾਰਾ ਲੈ ਕੇ ਸਿੱਧੂ ਮੂਸੇਵਾਲਾ ਦੇ ਘਰ ਛਾਪਾ ਮਾਰ ਕੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਨ ਪਰ ਗੋਲਡੀ ਬਰਾੜ ਵੱਲੋਂ ਇਸ ਪਲਾਨ ਨੂੰ ਬਦਲ ਦਿੱਤਾ ਗਿਆ ਸੀ। ਦੱਸ ਦੇਈਏ ਕਿ ਗੁਰਮੀਤ ਮੀਤਾ ਫਾਰਚੂਨਰ ਗੱਡੀ ’ਚ ਪੁਲਸ ਦੀ ਵਰਦੀ ਵੀ ਲੈ ਕੇ ਜਾ ਰਿਹਾ ਸੀ।

 


author

Manoj

Content Editor

Related News