ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਵੱਡੀ ਖ਼ਬਰ: ਇਕ ਹੋਰ ਮੁਲਜ਼ਮ ਦੇ ਘਰ ਪੁਲਸ ਨੇ ਮਾਰਿਆ ਛਾਪਾ

Monday, Jun 06, 2022 - 09:18 PM (IST)

ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਵੱਡੀ ਖ਼ਬਰ: ਇਕ ਹੋਰ ਮੁਲਜ਼ਮ ਦੇ ਘਰ ਪੁਲਸ ਨੇ ਮਾਰਿਆ ਛਾਪਾ

ਤਰਨਤਾਰਨ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ ਇਕ ਹੋਰ ਮੁਲਜ਼ਮ ਜਗਰੂਪ ਸਿੰਘ ਦੇ ਘਰ ਪੁਲਸ ਨੇ ਛਾਪਾ ਮਾਰਿਆ ਹੈ। ਪਤਾ ਲੱਗਾ ਹੈ ਕਿ ਤਰਨਤਾਰਨ ਦੇ ਪਿੰਡ ਜੌੜਾ ਵਿੱਚ ਜਗਰੂਪ ਦੇ ਘਰ ਪੁਲਸ ਨੇ ਛਾਪੇਮਾਰੀ ਕੀਤੀ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਸ਼ੂਟਰਾਂ 'ਚੋਂ ਇਕ ਨਾਂ ਜਗਰੂਪ ਸਿੰਘ ਦਾ ਵੀ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੁਲਸ ਲਗਾਤਾਰ ਉਸ ਦੇ ਘਰ ਛਾਪੇਮਾਰੀ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਕ ਵੀਡੀਓ 'ਚ ਜਗਰੂਪ ਹੋਰ ਨੌਜਵਾਨਾਂ ਨਾਲ ਢਾਬੇ 'ਤੇ ਬੈਠਾ ਨਜ਼ਰ ਆ ਰਿਹਾ ਹੈ, ਜਿਸ ਤੋਂ ਬਾਅਦ ਜਗਰੂਪ ਸਿੰਘ ਦੀ ਜਾਂਚ ਕੀਤੀ ਗਈ ਸੀ।

ਇਹ ਵੀ ਪੜ੍ਹੋ : CM ਮਾਨ ਵੱਲੋਂ ਮੋਹਾਲੀ ਮਾਸਟਰ ਪਲਾਨ 'ਚ ਨਵੀਂ ਟਾਊਨਸ਼ਿਪ ਬਣਾਉਣ ਦੀ ਮਨਜ਼ੂਰੀ

ਦੂਜੇ ਪਾਸੇ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਜਗਰੂਪ ਦਾ ਨਾਂ ਆਉਣ 'ਤੇ ਪਰਿਵਾਰ ਦਾ ਕਹਿਣਾ ਹੈ ਕਿ ਉਪਰੋਕਤ ਵੀਡੀਓ 'ਚ ਉਨ੍ਹਾਂ ਨੇ ਪਛਾਣ ਲਿਆ ਸੀ ਕਿ ਢਾਬੇ 'ਤੇ ਬੈਠਾ ਨੌਜਵਾਨ ਉਨ੍ਹਾਂ ਦਾ ਜਗਰੂਪ ਹੀ ਹੈ ਪਰ ਹੁਣ ਪਰਿਵਾਰ ਦਾ ਕਹਿਣਾ ਹੈ ਕਿ ਜਗਰੂਪ ਨਸ਼ੇ ਦਾ ਆਦੀ ਹੈ ਤੇ ਘਰ ਵਿੱਚ ਕੁੱਟਮਾਰ ਕਰਦਾ ਸੀ, ਜਿਸ ਤੋਂ ਬਾਅਦ ਉਸ ਨੂੰ ਘਰੋਂ ਬੇਦਖਲ ਕਰ ਦਿੱਤਾ ਗਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਪੁਲਸ ਉਸ ਨੂੰ ਜੋ ਚਾਹੇ ਸਜ਼ਾ ਦੇ ਸਕਦੀ ਹੈ, ਸਾਡਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

ਧਿਆਨਯੋਗ ਹੈ ਕਿ ਮੂਸੇਵਾਲਾ ਕਤਲ ਕਾਂਡ 'ਚ ਪੁਲਸ ਹੁਣ ਤੱਕ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਿਸ ਕਾਰਨ ਅੱਜ ਪੁਲਸ ਨੇ 'ਕੇਕੜਾ' ਨਾਂ ਦੇ ਇਕ ਹੋਰ ਨੌਜਵਾਨ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਇਸ ਦੇ ਨਾਲ ਹੀ ਪੁਲਸ ਨੇ ਜਗਰੂਪ ਸਿੰਘ ਨੂੰ ਲੈ ਕੇ ਤਰਨਤਾਰਨ ਉਸ ਦੇ ਪਿੰਡ ਜੌੜਾ 'ਚ ਛਾਪਾ ਮਾਰਿਆ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News