ਮੂਸੇਵਾਲਾ ਕਤਲਕਾਂਡ : ਪੰਜਾਬ ਪੁਲਸ ਨੇ 2 ਸ਼ੂਟਰਾਂ ਸਣੇ 4 ਦੋਸ਼ੀਆਂ ਦਾ ਪਟਿਆਲਾ ਹਾਊਸ ਕੋਰਟ ਤੋਂ ਲਿਆ ਟਰਾਂਜ਼ਿਟ ਰਿਮਾਂਡ

07/04/2022 11:04:04 PM

ਚੰਡੀਗੜ੍ਹ/ਮਾਨਸਾ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਖ਼ਤ ਯਤਨਾਂ ਤੋਂ ਬਾਅਦ ਪੰਜਾਬ ਪੁਲਸ ਨੇ ਸੋਮਵਾਰ ਨੂੰ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਦੋ ਸ਼ੂਟਰਾਂ ਸਮੇਤ ਚਾਰ ਵਿਅਕਤੀਆਂ ਦਾ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਪੁਲਸ ਨੇ ਪ੍ਰਿਯਾਵਰਤ ਉਰਫ ਫੌਜੀ (ਮੁੱਖ ਸ਼ੂਟਰ), ਕਸ਼ਿਸ਼ ਉਰਫ ਕੁਲਦੀਪ (ਸ਼ੂਟਰ), ਦੀਪਕ ਉਰਫ ਟੀਨੂੰ (ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਹਿਯੋਗੀ ਅਤੇ ਦਿੱਲੀ ਪੁਲਸ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਜਾਏ ਗਏ) ਅਤੇ ਕੇਸ਼ਵ ਕੁਮਾਰ (ਮੁੱਖ ਸ਼ੂਟਰਾਂ ਨੂੰ ਵਾਹਨ ਮੁਹੱਈਆ ਕਰਵਾਉਣ ਅਤੇ ਫਰਾਰ ਕਰਾਉਣ ਵਿਚ ਮਦਦ ਕਰਨ ਵਾਲਾ) ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਪਿਤਾ ਤੋਂ ਮਿਲੀ ਸੀ ਸਿਆਸਤ ਦੀ ਗੁੜ੍ਹਤੀ, ਦੋ ਵਾਰ ਵਿਧਾਇਕ ਤੇ ਹੁਣ ਕੈਬਨਿਟ ਮੰਤਰੀ ਬਣੇ ਅਮਨ ਅਰੋੜਾ

ਜ਼ਿਕਰਯੋਗ ਹੈ ਕਿ ਵਿਸ਼ੇਸ਼ ਸਰਕਾਰੀ ਵਕੀਲ ਵੱਲੋਂ ਦੋਸ਼ੀ ਵਿਅਕਤੀਆਂ ਨੂੰ ਟਰਾਂਜ਼ਿਟ ਰਿਮਾਂਡ ’ਤੇ ਲਿਆਉਣ ਲਈ ਐੱਫ. ਆਈ. ਆਰ. ਨੰ. 103/2022 ਤਹਿਤ ਸਿਟੀ ਵਨ ਮਾਨਸਾ ਵੱਲੋਂ ਅਰਜ਼ੀ ਦਾਇਰ ਕੀਤੀ ਗਈ ਸੀ। ਮਾਣਯੋਗ ਕੋਰਟ ਨੇ ਪਾਇਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੇ ਘਿਨੌਣਾ ਅਪਰਾਧ ਕੀਤਾ ਹੈ, ਇਸ ਲਈ ਮੁਲਜ਼ਮਾਂ ਦਾ ਇਕ ਦਿਨ ਦਾ ਟਰਾਂਜ਼ਿਟ ਰਿਮਾਂਡ ਪ੍ਰਵਾਨ ਕੀਤਾ ਜਾਂਦਾ ਹੈ ਤਾਂ ਜੋ ਦੋਸ਼ੀਆਂ ਨੂੰ ਸਬੰਧਤ ਕੋਰਟ ਅੱਗੇ ਜਲਦ ਤੋਂ ਜਲਦ ਪੇਸ਼ ਕੀਤਾ ਜਾ ਸਕੇ। ਹੁਕਮਾਂ ’ਚ ਅੱਗੇ ਕਿਹਾ ਗਿਆ ਹੈ ਕਿ ਦੋਸ਼ੀ ਵਿਅਕਤੀਆਂ ਦੀ ਡਾਕਟਰੀ ਜਾਂਚ ਮਾਣਯੋਗ ਸੁਪਰੀਮ ਕੋਰਟ ਵੱਲੋਂ ਨਿਰਧਾਰਤ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾਵੇ। ਜੇਕਰ ਦੋਸ਼ੀ ਵਿਅਕਤੀਆਂ ਨੂੰ ਕਿਸੇ ਡਾਕਟਰੀ ਸਹੂਲਤ ਦੀ ਲੋੜ ਹੁੰਦੀ ਹੈ, ਤਾਂ ਤਫਤੀਸ਼ੀ ਅਫਸਰ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਦੋਸ਼ੀ ਵਿਅਕਤੀਆਂ ਨੂੰ ਸਮੇਂ ਦੇ ਅੰਦਰ-ਅੰਦਰ ਇਹ ਸਹੂਲਤ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਪੁਲਸ ਰਿਕਾਰਡ ਸਮੇਤ ਅਸਲ ਹੁਕਮ ਪੁਲਸ ਨੂੰ ਸੌਂਪ ਦਿੱਤਾ ਗਿਆ ਹੈ। ਤਿਹਾੜ ਅਤੇ ਰੋਹਿਣੀ ਦੇ ਜੇਲ ਸੁਪਰਡੈਂਟਾਂ ਨੂੰ ਵੀ ਉਪਰੋਕਤ ਮੁਲਜ਼ਮਾਂ ਦੀ ਹਿਰਾਸਤ ਆਈ. ਓ. ਐੱਸ. ਪੀ. ਧਰਮਵੀਰ ਸਿੰਘ/ਡੀ. ਐੱਸ. ਪੀ. ਗੋਬਿੰਦਰ ਸਿੰਘ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਖਾਕੀ ਫਿਰ ਹੋਈ ਦਾਗ਼ਦਾਰ, ਜਬਰ-ਜ਼ਿਨਾਹ ਦੇ ਮਾਮਲੇ ’ਚ ਗੁਰਦਾਸਪੁਰ ਦਾ SP (ਹੈੱਡਕੁਆਰਟਰ) ਗ੍ਰਿਫ਼ਤਾਰ

 
ਸ਼ੂਟਰਾਂ ਨੂੰ ਦਿੱਲੀ ਤੋਂ ਪੰਜਾਬ ਲੈ ਕੇ ਆ ਰਹੀ ਪੁਲਸ, ਦੇਖੋ ਵੱਡੇ ਕਾਫਲੇ ਦੀਆਂ Live ਤਸਵੀਰਾਂ

ਸ਼ੂਟਰਾਂ ਨੂੰ ਦਿੱਲੀ ਤੋਂ ਪੰਜਾਬ ਲੈ ਕੇ ਆ ਰਹੀ ਪੁਲਸ, ਦੇਖੋ ਵੱਡੇ ਕਾਫਲੇ ਦੀਆਂ Live ਤਸਵੀਰਾਂ

Posted by JagBani on Monday, July 4, 2022

 


Manoj

Content Editor

Related News