ਪੰਜਾਬ ''ਚ ਹੜ੍ਹਾਂ ਵਿਚਾਲੇ ਮੌਸਮ ਦੀ Latest ਅਪਡੇਟ, ਅਜੇ ਪਵੇਗਾ ਹੋਰ ਭਾਰੀ ਮੀਂਹ, 8 ਜ਼ਿਲ੍ਹਿਆਂ ''ਚ Red Alert
Sunday, Aug 31, 2025 - 06:43 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਆਏ ਹੜ੍ਹਾਂ ਨਾਲ ਹਾਲਾਤ ਵਿਗੜਦੇ ਜਾ ਰਹੇ ਹਨ। ਪੂਰਾ ਸੂਬਾ ਹੜ੍ਹਾਂ ਦੀ ਮਾਰ ਹੇਠ ਆਇਆ ਹੋਇਆ ਹੈ। ਉਥੇ ਹੀ ਇਸ ਵਿਚਾਲੇ ਪੰਜਾਬ ਦੇ ਮੌਸਮ ਸੰਬਧੀ ਤਾਜ਼ਾ ਜਾਣਕਾਰੀ ਹਾਸਲ ਹੋਈ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਕਪੂਰਥਲਾ, ਤਰਨਤਾਰਨ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਨੂੰ ਲੈ ਕੇ ਸੂਬੇ ਵਿਚ ਓਰੇਂਜ ਅਤੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Breaking News: ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਦਿੱਤੇ ਜਾਣਗੇ ਪਲਾਟ
ਇਨ੍ਹਾਂ 8 ਜ਼ਿਲ੍ਹਿਆਂ 'ਚ ਰਹੇਗਾ ਰੈੱਡ ਅਲਰਟ
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਇਨ੍ਹਾਂ ਜ਼ਿਲ੍ਹਿਆਂ ਵਿਚ ਰਹੇਗਾ ਓਰੇਂਜ ਅਲਰਟ
ਅੰਮ੍ਰਿਤਸਰ, ਤਰਨਤਾਰਨ, ਮੋਗਾ, ਲੁਧਿਆਣਾ, ਸੰਗਰੂਰ, ਪਟਿਆਲਾ, ਐੱਸ. ਏ. ਐੱਸ. ਨਗਰ (ਮੋਹਾਲੀ) ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ ਅਤੇ ਪ੍ਰਸ਼ਾਸਨ ਨੂੰ ਵੀ ਤਿਆਰ ਰਹਿਣ ਲਈ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ! ਜਾਣੋ ਸਤੰਬਰ ਮਹੀਨੇ 'ਚ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਮੌਸਮ ਵਿਭਾਗ ਨੇ ਲੋਕਾਂ ਨੂੰ ਚਿਤਾਵਨੀ ਜਾਰੀ ਕਰਦਿਆਂ ਸਲਾਹ ਦਿੱਤੀ ਹੈ ਕਿ ਬਿਜਲੀ ਲਿਸ਼ਕਣ ਦੌਰਾਨ ਖੁੱਲ੍ਹੇ ਖੇਤਾਂ, ਦਰੱਖਤਾਂ ਹੇਠਾਂ ਜਾਂ ਬਿਜਲੀ ਦੇ ਖੰਭਿਆਂ ਕੋਲ ਖੜ੍ਹਣ ਤੋਂ ਬਚਣ। ਭਾਰੀ ਮੀਂਹ ਨਾਲ ਨੀਵੇਂ ਇਲਾਕਿਆਂ 'ਚ ਪਾਣੀ ਭਰਨ ਦਾ ਖ਼ਤਰਾ ਬਣ ਸਕਦਾ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਐਮਰਜੈਂਸੀ ਸੇਵਾਵਾਂ ਨੂੰ ਵੀ ਸਾਵਧਾਨ ਰਹਿਣ ਲਈ ਅਲਰਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ Red Alert ਜਾਰੀ! ਬਿਆਸ ਦਰਿਆ 'ਚ ਵਧਿਆ ਪਾਣੀ, ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e