ਵਿਆਹ ਵਾਲੇ ਘਰ ’ਤੇ 100 ਤੋਂ ਵੱਧ ਨੌਜਵਾਨਾਂ ਨੇ ਕੀਤਾ ਹਮਲਾ, ਇੰਨੀਆਂ ਗੋਲੀਆਂ ਚੱਲੀਆਂ ਕਿ ਕੰਬ ਗਏ ਲੋਕ
Monday, Jan 08, 2024 - 06:55 PM (IST)
ਜੀਰਾ (ਸਤੀਸ਼ ਜੀਰਾ) : ਜੀਰਾ ਦੀ ਬਸਤੀ ਮਾਛੀਆਂ ਵਾਲੀ ’ਚ ਵਿਆਹ ਵਾਲੇ ਘਰ ’ਤੇ 100 ਤੋਂ ਵੱਧ ਨੌਜਵਾਨਾਂ ਨੇ ਹਮਲਾ ਕਰਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿਚ ਇਕ ਔਰਤ ਪੇਟ ਵਿਚ ਗੋਲ਼ੀ ਲੱਗਣ ਕਾਰਣ ਗੰਭੀਰ ਜ਼ਖਮੀ ਹੋ ਗਈ ਜੋ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਚੈਨ ਸਿੰਘ ਨੇ ਦੱਸਿਆ ਕਿ ਉਹ ਬਸਤੀ ਮਾਛੀਆਂ ਵਾਲੀ ਦਾ ਨਿਵਾਸੀ ਹੈ ਅਤੇ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਕੁਝ ਲੋਕ ਰਹਿੰਦੇ ਹਨ ਜਿਨ੍ਹਾਂ ਵੱਲੋਂ ਸ਼ਰੇਆਮ ਚਿੱਟਾ ਵੇਚਿਆ ਜਾਂਦਾ ਹੈ। ਇਸ ਨੂੰ ਲੈ ਕੇ ਉਨ੍ਹਾਂ ਵੱਲੋਂ ਸਮੇਂ-ਸਮੇਂ ’ਤੇ ਨਸ਼ਾ ਵੇਚਣ ਦਾ ਵਿਰੋਧ ਕੀਤਾ ਜਾਂਦਾ ਰਿਹਾ। ਬੀਤੀ ਰਾਤ ਉਸਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਤੋਂ ਬਾਅਦ ਉਨ੍ਹਾਂ ਦੇ ਘਰ ’ਚ ਮਹਿਮਾਨ ਆਏ ਹੋਏ ਸਨ ਤਾਂ ਨਸ਼ਾ ਵੇਚਣ ਵਾਲੇ ਲੋਕਾਂ ਵੱਲੋਂ ਉਨ੍ਹਾਂ ਦੇ ਮਹਿਮਾਨਾਂ ਦੀ ਗੱਡੀ ਉੱਪਰ ਇੱਟਾਂ ਨਾਲ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਦੋਹਾਂ ਧਿਰਾਂ ਵਿਚਾਲੇ ਇੱਟਾਂ-ਰੋੜੇ ਚੱਲਣੇ ਸ਼ੁਰੂ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ ’ਤੇ ਪਹੁੰਚੀ ਅਤੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ।
ਇਹ ਵੀ ਪੜ੍ਹੋ : ਇੰਸਟਾਗ੍ਰਾਮ ’ਤੇ ਵੀਡੀਓ ਪਾਉਂਦੀ ਸੀ ਪਤਨੀ, ਨਹੀਂ ਰੁਕੀ ਤਾਂ ਪਤੀ ਨੇ ਵੱਢ ਦਿੱਤੇ ਗੁੱਟ, ਅੱਖ ਵੀ ਆ ਗਈ ਬਾਹਰ
ਉਕਤ ਨੇ ਦੱਸਿਆ ਕਿ ਇਸ ਤੋਂ ਉਪਰੰਤ ਸਵੇਰੇ ਕਰੀਬ 4 ਵਜੇ ਇਨ੍ਹਾਂ ਲੋਕਾਂ ਵੱਲੋਂ 50 ਤੋਂ 100 ਹਥਿਆਰਬੰਦ ਨੌਜਵਾਨਾਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਘਰ ’ਤੇ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਉਕਤ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਘਰ ’ਤੇ ਗੋਲ਼ੀਆਂ ਵੀ ਚਲਾਈਆਂ ਗਈਆਂ ਅਤੇ ਘਰ ਦੇ ਗੇਟ ਦੀ ਤੋੜ ਭੰਨ ਵੀ ਕੀਤੀ ਗਈ। ਉਸ ਨੇ ਦੱਸਿਆ ਕਿ ਇਹ ਨੌਜਵਾਨ ਗੋਲੀਆਂ ਚਲਾਉਂਦੇ ਹੋਏ ਘਰ ਦੇ ਅੰਦਰ ਦਾਖਲ ਹੋ ਗਏ ਅਤੇ ਮੰਜੇ ’ਤੇ ਪਈ ਹੋਈ ਉਸ ਦੀ ਭੂਆ ਦੇ ਪੇਟ ਵਿਚ ਗੋਲੀ ਮਾਰ ਦਿੱਤੀ ਜੋ ਕਿ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਜਿਸ ਨੂੰ ਸਿਵਲ ਹਸਪਤਾਲ ਜੀਰਾ ਵਿਖੇ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਜ਼ਖਮੀ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ। ਪੀੜਤ ਧਿਰ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਸਾਰੇ ਨੌਜਵਾਨਾਂ ਕੋਲ ਹਥਿਆਰ ਸਨ ਅਤੇ ਉਨ੍ਹਾਂ ਘਰ ’ਤੇ ਇੰਨੀਆਂ ਗੋਲੀਆਂ ਚਲਾਈਆਂ ਕਿ ਸਾਰੇ ਇਲਾਕੇ ਦੇ ਲੋਕ ਕੰਬ ਗਏ। ਹਮਲਾਵਰਾਂ ਨੇ ਘਰ ਦੇ ਗੇਟ, ਕੰਧਾਂ, ਗੱਡੀ, ਦਰਵਾਜ਼ੇ, ਖਿੜਕੀਆਂ ’ਤੇ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ।
ਇਹ ਵੀ ਪੜ੍ਹੋ : ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਚਾਰ ਮਹੀਨਿਆਂ ਦੀ ਗਰਭਵਤੀ ਔਰਤ ਦਾ ਗੋਲ਼ੀਆਂ ਮਾਰ ਕੇ ਕਤਲ
ਕੀ ਕਹਿਣਾ ਹੈ ਡੀ. ਐੱਸ. ਪੀ. ਦਾ
ਮਾਮਲੇ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਜੀਰਾ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਅਤੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ’ਚ ਕੜਾਕੇ ਦੀ ਠੰਡ ਦੌਰਾਨ ਦੋ ਦਿਨ ਮੀਂਹ ਦੀ ਭਵਿੱਖਬਾਣੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8