ਪੰਜਾਬ ''ਚ ਹਰ ਸਾਲ 5000 ਤੋਂ ਵੱਧ ਔਰਤਾਂ ਦੀ ਕੈਂਸਰ ਨਾਲ ਮੌਤ: ਹਰਸਿਮਰਤ ਬਾਦਲ

Friday, Mar 13, 2026 - 05:26 PM (IST)

ਪੰਜਾਬ ''ਚ ਹਰ ਸਾਲ 5000 ਤੋਂ ਵੱਧ ਔਰਤਾਂ ਦੀ ਕੈਂਸਰ ਨਾਲ ਮੌਤ: ਹਰਸਿਮਰਤ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਂਸਦ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿੱਚ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਹੋ ਰਹੀਆਂ ਮੌਤਾਂ ਨੂੰ ਲੈ ਕੇ ਮੌਜੂਦਾ ਆਮ ਆਦਮੀ ਪਾਰਟੀ (AAP) ਸਰਕਾਰ ਵਿਰੁੱਧ ਤਿੱਖਾ ਹਮਲਾ ਕੀਤਾ ਹੈ। ਟਵੀਟ ਰਾਹੀਂ ਉਨ੍ਹਾਂ ਨੇ ਸੂਬੇ ਵਿੱਚ ਕੈਂਸਰ ਦੇ ਇਲਾਜ ਦੀਆਂ ਸਹੂਲਤਾਂ ਦੀ ਮਾੜੀ ਹਾਲਤ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਹਰ ਸਾਲ 5,000 ਤੋਂ ਵੱਧ ਔਰਤਾਂ ਕੈਂਸਰ ਕਾਰਨ ਮਰ ਰਹੀਆਂ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਇਹ ਚਿੰਤਾਜਨਕ ਤੱਥ ਹੋਣ ਦੇ ਬਾਵਜੂਦ 'ਆਪ' ਸਰਕਾਰ ਇਸ ਮੁੱਦੇ ਪ੍ਰਤੀ ਬਿਲਕੁਲ ਗੰਭੀਰ ਨਹੀਂ ਹੈ ਅਤੇ ਸੂਬੇ ਵਿੱਚ ਕੈਂਸਰ ਦੇ ਇਲਾਜ ਦੀਆਂ ਸਹੂਲਤਾਂ ਨੂੰ ਵਧਾਉਣ ਲਈ ਕੁਝ ਵੀ ਨਹੀਂ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਨੌਂ ਸਾਲਾਂ ਦੌਰਾਨ, ਜਿਸ ਵਿੱਚ ਪੰਜ ਸਾਲ ਕਾਂਗਰਸ ਦਾ ਰਾਜ ਵੀ ਸ਼ਾਮਲ ਸੀ, ਇਲਾਜ ਦੀਆਂ ਸਹੂਲਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ, ਜਿਸ ਕਾਰਨ ਮੌਤ ਦਰ ਲਗਾਤਾਰ ਉੱਚੀ ਬਣੀ ਹੋਈ ਹੈ।

ਇਹ ਵੀ ਪੜ੍ਹੋ- ਦਿੱਲੀ ਦੀਆਂ ਪਾਰਟੀਆਂ ਪੰਜਾਬ 'ਚ ਰਾਜ ਕਰਨ ਆਉਂਦੀਆਂ ਸੇਵਾ ਕਰਨ ਨਹੀਂ: ਸੁਖਬੀਰ ਬਾਦਲ

ਬੀਬਾ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਸਨ ਦੌਰਾਨ ਕੀਤੇ ਗਏ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੈਂਸਰ ਵਰਗੀ ਬਿਮਾਰੀ ਨਾਲ ਨਜਿੱਠਣ ਲਈ ਆਖਰੀ ਵਾਰ ਠੋਸ ਕਦਮ ਉਨ੍ਹਾਂ ਦੀ ਸਰਕਾਰ ਵੇਲੇ ਹੀ ਚੁੱਕੇ ਗਏ ਸਨ। ਆਪਣੀ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਗਿਣਵਾਉਂਦਿਆਂ ਉਨ੍ਹਾਂ ਲਿਖਿਆ  ਕਿ ਅਸੀਂ ਦੋ ਕੈਂਸਰ ਇਲਾਜ ਸੰਸਥਾਵਾਂ ਸਥਾਪਤ ਕੀਤੀਆਂ ਸਨ ਜਿਨ੍ਹਾਂ ਵਿੱਚ ਸੰਗਰੂਰ ਵਿਖੇ ਪੀਜੀਆਈ ਕੈਂਸਰ ਇਲਾਜ ਕੇਂਦਰ ਅਤੇ ਨਿਊ ਚੰਡੀਗੜ੍ਹ ਵਿਖੇ ਹੋਮੀ ਭਾਭਾ ਇੰਸਟੀਚਿਊਟ ਸ਼ਾਮਲ ਸਨ। ਇਸ ਤੋਂ ਇਲਾਵਾ ਬਠਿੰਡਾ ਵਿਖੇ ਐਡਵਾਂਸਡ ਕੈਂਸਰ ਟ੍ਰੀਟਮੈਂਟ ਇੰਸਟੀਚਿਊਟ ਦੀ ਸਥਾਪਨਾ ਕੀਤੀ ਗਈ ਸੀ।

ਇਹ ਵੀ ਪੜ੍ਹੋ- ਸਰਕਾਰੀ ਸਮਾਗਮ 'ਤੇ 3.87 ਕਰੋੜ ਰੁਪਏ ਖਰਚਣ 'ਤੇ ਰਾਜਾ ਵੜਿੰਗ ਨੇ ਘੇਰੀ 'ਆਪ' ਸਰਕਾਰ

ਉਨ੍ਹਾਂ ਇਹ ਵੀ ਯਾਦ ਦਿਵਾਇਆ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਕੈਂਸਰ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਇਲਾਜ ਲਈ 1.5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਸੀ। ਹਰਸਿਮਰਤ ਬਾਦਲ ਨੇ ਮੌਜੂਦਾ ਸਥਿਤੀ ਨੂੰ ਬੇਹੱਦ ਦੁਖਦਾਈ ਦੱਸਦਿਆਂ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਪਿਛਲੇ ਨੌਂ ਸਾਲਾਂ ਦੌਰਾਨ, ਕਾਂਗਰਸ ਦੇ ਰਾਜ ਦੇ 5 ਸਾਲਾਂ ਸਮੇਤ, ਕੈਂਸਰ ਦੇ ਇਲਾਜ ਦੀਆਂ ਸਹੂਲਤਾਂ ਨੂੰ ਵਧਾਉਣ ਲਈ ਕੁਝ ਨਹੀਂ ਕੀਤਾ ਗਿਆ ਜਿਸਦੇ ਨਤੀਜੇ ਵਜੋਂ ਇਸ ਬਿਮਾਰੀ ਕਾਰਨ ਮੌਤ ਦਰ 'ਚ ਵਧਾ ਹੋਇਆ ਹੈ।

ਇਹ ਵੀ ਪੜ੍ਹੋ- ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ ਸਾਹਮਣੇ ਆਈ ਪੋਸਟਮਾਰਟਮ ਰਿਪੋਰਟ, ਹੋਏ ਵੱਡੇ ਖੁਲਾਸੇ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News