ਫਾਜ਼ਿਲਕਾ 'ਚ ਭਾਰਤ-ਪਾਕਿ ਸਰਹੱਦ 'ਤੇ ਬਰਾਮਦ ਹੋਈ 42 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਹੈਰੋਇਨ

Friday, Sep 17, 2021 - 09:29 PM (IST)

ਫਾਜ਼ਿਲਕਾ 'ਚ ਭਾਰਤ-ਪਾਕਿ ਸਰਹੱਦ 'ਤੇ ਬਰਾਮਦ ਹੋਈ 42 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਹੈਰੋਇਨ

ਚੰਡੀਗੜ੍ਹ/ਫਿਰੋਜ਼ਪੁਰ (ਕੁਮਾਰ) -  ਪੰਜਾਬ ਪੁਲਸ ਨੇ ਇੰਟੈਲੀਜੈਂਸ ਵਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਸ਼ੁੱਕਰਵਾਰ ਨੂੰ ਜ਼ਿਲਾ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋਗ੍ਰਾਮ ਹੈਰੋਇਨ ਦੇ 8 ਪੈਕੇਟ ਬਰਾਮਦ ਕੀਤੇ। ਜਿਸਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ 'ਚ 42 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਕਿਉਂਕਿ ਇਹ ਕਾਰਵਾਈ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਨਿਯੰਤਰਣ ਅਧੀਨ ਪੈਂਦੇ ਸਰਹੱਦੀ ਖੇਤਰ ਨਾਲ ਸਬੰਧਤ ਸੀ। ਇਸ ਲਈ ਉਕਤ ਕਾਰਵਾਈ ਬੀ.ਐੱਸ.ਐੱਫ. ਦੇ ਸਹਿਯੋਗ ਨਾਲ ਕੀਤੀ ਗਈ।  ਡਾਇਰੈਕਟਰ ਜਨਰਲ ਆਫ ਪੁਲਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਪ ਦੀ ਬਰਾਮਦਗੀ ਫਾਜ਼ਿਲਕਾ ਦੇ ਪਿੰਡ ਮਹਾਲਮ ਦੇ ਵਸਨੀਕ ਜਸਵੀਰ ਸਿੰਘ ਉਰਫ ਗੱਗੂ ਦੇ ਖੁਲਾਸੇ ‘ਤੇ ਕੀਤੀ ਗਈ, ਜਿਸ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਗਿਆ ਸੀ।

ਇਹ ਖ਼ਬਰ ਪੜ੍ਹੋ- ਅਮਰੀਕੀ ਓਪਨ ਚੈਂਪੀਅਨ ਏਮਾ ਰਾਡੂਕਾਨੂ ਬ੍ਰਿਟੇਨ ਪਹੁੰਚੀ, ਮਾਤਾ-ਪਿਤਾ ਨੂੰ ਮਿਲੀ

ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਨੇ ਆਪਣੀ ‘ਡਰਾਈਵ ਅਗੇਂਸਟ ਡਰੱਗਜ਼’ ਅਧੀਨ ਪਿਛਲੇ 100 ਦਿਨਾਂ ਦੌਰਾਨ 232 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਭਾਰਤ-ਪਾਕਿ ਸਰਹੱਦ ਦੇ ਨਜਦੀਕ ਰਹਿੰਦੇ ਕੁਝ ਲੋਕਾਂ ਦੇ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਭਾਰਤ 'ਚ ਹਥਿਆਰ/ਵਿਸਫੋਟਕ/ਨਸ਼ੀਲੇ ਪਦਾਰਥਾਂ ਦੀ ਤਸਕਰੀ 'ਚ ਸ਼ਾਮਲ ਹੋਣ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ,ਐੱਸ.ਐੱਸ.ਪੀ. ਫਿਰੋਜ਼ਪੁਰ ਰਾਜਪਾਲ ਸਿੰਘ ਵਲੋਂ ਮਿਲੀ ਸੂਹ ’ਤੇ ਅਧਾਰਤ ਜਸਵੀਰ ਸਿੰਘ ਵਿਰੁੱਧ ਤੁਰੰਤ ਪਰਚਾ ਦਰਜ ਕੀਤਾ ਗਿਆ ਤੇ ਉਸ ਨੂੰ ਗ੍ਰਿਫਤਾਰ ਕਰਨ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਕਰ ਦਿੱਤੀ।

ਇਹ ਖ਼ਬਰ ਪੜ੍ਹੋ- ਚੇਨਈ ਦੇ ਕੋਲ ਖਿਤਾਬ ਜਿੱਤਣ ਦਾ ਮੌਕਾ : ਪੀਟਰਸਨ


ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਪੁਲਸ ਵਲੋਂ ਸ਼ੁੱਕਰਵਾਰ ਦੀ ਸਵੇਰ ਜਸਵੀਰ ਸਿੰਘ ਨੂੰ ਗ੍ਰਿਫਤਾਰ ਕਰਨ ਲਿਆ ਗਿਆ ਤੇ ਤਫਤੀਸ਼ ਦੌਰਾਨ ਦੋਸ਼ੀ ਨੇ ਖੁਲਾਸਾ ਕੀਤਾ ਕਿ ਉਸਨੇ ਆਪਣੇ ਸਾਥੀਆਂ ਦੇ ਨਾਲ ਮਿਲਕੇ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਦੀ ਇੱਕ ਖੇਪ ਦਾ ਪ੍ਰਬੰਧ ਕੀਤਾ ਸੀ, ਜੋ ਕਿ ਸਰਹੱਦ ਦੀ ਵਾੜ ਤੋਂ 15 ਮੀਟਰ ਦੂਰ ਛੁਪਾਈ ਗਈ ਸੀ। ਉਨਾਂ ਦੱਸਿਆ ਕਿ ਪੁਲਸ ਟੀਮ ਨੇ ਬੀ.ਐੱਸ.ਐੱਫ ਨਾਲ ਮਿਲ ਕੇ ਜਸਵੀਰ ਦੁਆਰਾ ਦੱਸੀਆਂ ਥਾਵਾਂ ਦੇ ’ਤੇ ਸਾਂਝਾ ਅਭਿਆਨ ਚਲਾਇਆ ਤੇ ਹੈਰੋਇਨ ਦੀ ਖੇਪ ਬਰਾਮਦ ਕੀਤੀ। ਇਸ ਦੌਰਾਨ ਥਾਣਾ ਸਦਰ ਫਿਰੋਜਪੁਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 18/21/23/29 ਅਤੇ ਆਰਮਜ ਐਕਟ ਦੀ ਧਾਰਾ 25 ਤਹਿਤ ਮਿਤੀ 16-09-2021 ਨੂੰ ਐੱਫ.ਆਈ.ਆਰ. ਨੰਬਰ 152 ਦਰਜ ਕੀਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News