ਮੋਰਿੰਡਾ ਵਿਖੇ ਵਾਪਰੇ ਦਰਦਨਾਕ ਹਾਦਸੇ ''ਚ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

04/21/2022 7:43:50 PM

ਮੋਰਿੰਡਾ (ਧੀਮਾਨ, ਅਰਨੌਲੀ) : ਮੋਰਿੰਡਾ ਵਿਖੇ ਮਹਾਰਾਣਾ ਪ੍ਰਤਾਪ ਚੌਕ ਦੇ ਕੋਲ ਸੋਨੀ ਮੋਟਰਜ਼ ਦੇ ਨੇੜੇ ਇਕ ਟਰੱਕ ਅਤੇ ਮੋਟਰਸਾਈਕਲ 'ਚ ਹੋਏ ਦਰਦਨਾਕ ਹਾਦਸੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਖੋਮਾਜਰਾ ਵਿਖੇ ਰੋਲ ਨੰਬਰ ਲੈਣ ਜਾ ਰਹੀ ਵਿਦਿਆਰਥਣ ਦੀ ਮੌਤ ਹੋ ਗਈ। ਇਸ ਸਬੰਧੀ ਮੋਰਿੰਡਾ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌਕੇ ’ਤੇ ਪਹੁੰਚੇ ਤਫਤੀਸ਼ੀ ਅਫ਼ਸਰ ਏ. ਐੱਸ. ਆਈ. ਸੋਹਣ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਖੋਮਾਜਰਾ ਵਿਖੇ 12ਵੀਂ ਜਮਾਤ 'ਚ ਪੜ੍ਹਦੀ ਪਿੰਡ ਅਰਨੌਲੀ ਦੀ ਇਕ ਵਿਦਿਆਰਥਣ ਪਰਮਪ੍ਰੀਤ ਕੌਰ ਪੁੱਤਰੀ ਹਰਦੀਪ ਸਿੰਘ ਸਕੂਲ ਵਿਖੇ ਆਪਣਾ ਰੋਲ ਨੰਬਰ ਲੈਣ ਜਾ ਰਹੀ ਸੀ ਕਿ ਉਕਤ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ : ਇਟਲੀ ਭੇਜਣ ਦੇ ਨਾਂ 'ਤੇ ਟੈਕਸੀ ਡਰਾਈਵਰ ਤੋਂ 4 ਲੱਖ ਰੁਪਏ ਲੈ ਕੇ ਮੁੱਕਰੇ ਮਾਂ-ਬੇਟੇ 'ਤੇ ਕੇਸ ਦਰਜ

ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਜਦੋਂ ਟਰੱਕ ਚਾਲਕ ਨਾ ਰੁਕਿਆ ਤਾਂ ਲੋਕਾਂ ਨੇ ਉਸ ਨੂੰ ਅੱਗੇ ਜਾ ਕੇ ਕਾਬੂ ਕਰ ਲਿਆ। ਉਧਰ ਇਸ ਸਬੰਧੀ ਸੌਦਾਗਰ ਸਿੰਘ ਵਾਸੀ ਅਰਨੌਲੀ ਨੇ ਦੱਸਿਆ ਕਿ ਉਹ ਆਪਣੀ ਬੇਟੀ ਅਤੇ ਪਰਮਪ੍ਰੀਤ ਕੌਰ ਨੂੰ ਮੋਟਰਸਾਈਕਲ ’ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਖੋਮਾਜਰਾ ਲੈ ਕੇ ਜਾ ਰਿਹਾ ਸੀ ਕਿ ਮਹਾਰਾਣਾ ਪ੍ਰਤਾਪ ਚੌਕ ਤੋਂ ਅੱਗੇ ਸੋਨੀ ਮੋਟਰਜ਼ ਦੇ ਨੇੜੇ ਇਕ ਟਰੱਕ ਨੰਬਰ ਪੀ ਬੀ 12 ਐੱਚ 6390 ਨਾਲ ਹੋਏ ਹਾਦਸੇ 'ਚ ਪਰਮਪ੍ਰੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਏ. ਐੱਸ. ਆਈ. ਸੋਹਣ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਟਰੱਕ ਚਾਲਕ ਅਤੇ ਹਾਦਸਾਗ੍ਰਸਤ ਵਾਹਨ ਕਬਜ਼ੇ ਵਿਚ ਲੈ ਲਿਆ ਹੈ। ਲਾਸ਼ ਪੋਸਟਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

PunjabKesari

ਇਹ ਵੀ ਪੜ੍ਹੋ : ਛੇੜਛਾੜ ਦੇ ਦੋਸ਼ ਲਗਾ ਵਿਦਿਆਰਥਣਾਂ ਤੇ ਪਿੰਡ ਵਾਸੀਆਂ ਨੇ ਕੁੱਟਿਆ ਨੌਜਵਾਨ (ਵੀਡੀਓ)

ਉੱਧਰ ਇਸ ਸਬੰਧੀ ਨਰਾਤਾ ਸਿੰਘ ਫੌਜੀ, ਰੋਸ਼ਨ ਸਿੰਘ, ਰਵਿੰਦਰ ਸਿੰਘ ਆਦਿ ਨੇ ਹਾਦਸਾਗ੍ਰਸਤ ਟਰੱਕ ’ਤੇ ਸਵਾਲ ਕਰਦਿਆਂ ਕਿਹਾ ਕਿ ਇਸ ਟਰੱਕ ਦੀ ਬਾਡੀ ਮੌਡੀਫਾਈ ਕੀਤੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਉਧਰ ਪਿੰਡ ਅਰਨੌਲੀ ਦੇ ਸਰਪੰਚ ਬਲਵਿੰਦਰ ਸਿੰਘ, ਸਾਬਕਾ ਸਰਪੰਚ ਦਵਿੰਦਰ ਕੌਰ ਅਤੇ ਹਰਪ੍ਰੀਤ ਕੌਰ, ਗੁ. ਕਮੇਟੀ ਪ੍ਰਧਾਨ ਸੁਰਿੰਦਰ ਸਿੰਘ, ਕਮਲਜੀਤ ਸਿੰਘ ਅਰਨੌਲੀ ਸਰਪੰਚ ਭੁਪਿੰਦਰ ਸਿੰਘ ਮੁੰਡੀਆਂ ਆਦਿ ਇਲਾਕਾ ਵਾਸੀਆਂ ਨੇ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।


Anuradha

Content Editor

Related News