ਜੇ ਤੁਸੀਂ ਵੀ ਜਾਂਦੇ ਹੋ ਸਵੇਰ ਦੀ ਸੈਰ ''ਤੇ ਤਾਂ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਇਹ ਕੁੱਝ

Monday, Apr 14, 2025 - 03:56 PM (IST)

ਜੇ ਤੁਸੀਂ ਵੀ ਜਾਂਦੇ ਹੋ ਸਵੇਰ ਦੀ ਸੈਰ ''ਤੇ ਤਾਂ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਇਹ ਕੁੱਝ

ਭਵਾਨੀਗੜ੍ਹ (ਵਿਕਾਸ) : ਮੋਟਰਸਾਈਕਲ ਸਵਾਰ ਅਣਪਛਾਤੇ ਬਦਮਾਸ਼ਾਂ ਨੇ ਸੈਰ ਕਰਨ ਗਏ ਇਕ ਵਿਅਕਤੀ ਦਾ ਪਰਸ ਖੋਹ ਲਿਆ ਅਤੇ ਫਰਾਰ ਹੋ ਗਏ। ਇਸ ਸਬੰਧੀ ਪੁਲਸ ਨੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਇੱਥੇ ਅਨਾਜ ਮੰਡੀ ਦੇ ਰਹਿਣ ਵਾਲੇ ਅਵਤਾਰ ਸਿੰਘ ਪੁੱਤਰ ਅਜੀਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਰੋਜ਼ਾਨਾ ਸੈਰ ਕਰਨ ਜਾਂਦਾ ਹੈ ਅਤੇ ਐਤਵਾਰ ਨੂੰ ਵੀ ਉਹ ਸੈਰ ਕਰਨ ਲਈ ਗਿਆ ਸੀ ਤਾਂ ਇਸ ਦੌਰਾਨ ਪਿੱਛੋਂ ਆਏ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ’ਚੋਂ ਇਕ ਨੇ ਉਸਨੂੰ ਪਿੱਛੋਂ ਫੜ ਲਿਆ ਜਦੋਂਕਿ ਦੂਜੇ ਨੌਜਵਾਨ ਨੇ ਉਸਦੀ ਜੇਬ੍ਹ ’ਚੋਂ ਉਸ ਦਾ ਪਰਸ ਖੋਹ ਲਿਆ ਅਤੇ ਮੌਕੇ ਤੋਂ ਤਿੰਨੋਂ ਬਦਮਾਸ਼ ਭੱਜ ਨਿਕਲੇ। ਅਵਤਾਰ ਸਿੰਘ ਨੇ ਦੱਸਿਆ ਕਿ ਪਰਸ ਵਿਚ ਤਿੰਨ ਹਜ਼ਾਰ ਰੁਪਏ ਤੇ ਕੁਝ ਜ਼ਰੂਰੀ ਦਸਤਾਵੇਜ਼ ਮੌਜੂਦ ਸਨ।

ਘਟਨਾ ਸਬੰਧੀ ਜਾਣਕਾਰੀ ਮਿਲਣ ’ਤੇ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲਸ ਨੇ ਮਾਮਲੇ ਦੀ ਜਾਂਚ ਦੌਰਾਨ ਦੋ ਮੁਲਜ਼ਮਾਂ ਗੁਰਧਿਆਨ ਸਿੰਘ ਤੇ ਗੁਰਵਿੰਦਰ ਸਿੰਘ ਦੋਵੇਂ ਵਾਸੀ ਪਿੰਡ ਬਾਸੀਅਰਕ ਨੂੰ ਗ੍ਰਿਫਤਾਰ ਕਰ ਲਿਆ ਜਦੋਂਕਿ ਤੀਜੇ ਮੁਲਜ਼ਮ ਦੀ ਗ੍ਰਿਫਤਾਰੀ ਅਜੇ ਬਾਕੀ ਹੈ।


author

Gurminder Singh

Content Editor

Related News