ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ
Monday, Oct 23, 2017 - 05:50 AM (IST)
ਫਗਵਾੜਾ, (ਜਲੋਟਾ)- ਕਰੰਟ ਲੱਗਣ ਨਾਲ ਇਕ ਵਿਅਕਤੀ, ਜਿਸਦੀ ਪਛਾਣ ਸੁਰਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਹੁਸ਼ਿਆਰਪੁਰ ਰੋਡ ਫਗਵਾੜਾ ਦੇ ਰੂਪ 'ਚ ਹੋਈ ਹੈ, ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਪੀ. ਐੱਸ. ਪੀ. ਸੀ. ਐੱਲ ਦਾ ਵਰਕਰ ਦੱਸਿਆ ਜਾ ਰਿਹਾ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ।
