ਮੋਸਟ ਵਾਂਟੇਡ ਗੈਂਗਸਟਰ ਨੂੰ ਵਿਦੇਸ਼ੋਂ ਪੰਜਾਬ ਲਿਆ ਰਹੀ ਪੁਲਸ
Thursday, Aug 22, 2024 - 01:44 PM (IST)
ਪਟਿਆਲਾ : ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਮੁਲਜ਼ਮ ਰਮਨਜੀਤ ਸਿੰਘ ਉਰਫ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਉਸ ਦੀ ਹਾਂਗਕਾਂਗ ਤੋਂ ਹਵਾਲਗੀ ਦੀ ਮਨਜ਼ੂਰੀ ਮਿਲ ਚੁੱਕੀ ਹੈ। ਜਿਸ ਤੋਂ ਬਾਅਦ ਉਸ ਨੂੰ ਪੰਜਾਬ ਪੁਲਸ ਦੀ ਟੀਮ ਦਿੱਲੀ ਲੈ ਕੇ ਆ ਰਹੀ ਹੈ। ਇਸ ਨੂੰ ਪੰਜਾਬ ਪੁਲਸ ਦੀ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ ਕਿਉਂਕਿ ਨਾਭਾ ਜੇਲ੍ਹ ਵਿਚੋਂ ਭੱਜਣ ਵਾਲੇ ਗੈਂਗਸਟਰਾਂ ਦਾ ਇਹ ਸਭ ਤੋਂ ਵੱਡਾ ਮਦਦਗਾਰ ਸੀ। ਐਂਟੀ ਗੈਂਗਸਟਰ ਟਾਸਟ ਫੋਰਸ ਦੇ ਏ. ਆਈ. ਜੀ. ਗੁਰਮੀਤ ਸਿੰਘ ਚੌਹਨ ਨੇ ਉਸ ਨੂੰ ਭਾਰਤ ਲਿਆਂਦੇ ਜਾਣ ਦੀ ਪੁਸ਼ਟ ਕੀਤੀ ਹੈ।
ਇਹ ਵੀ ਪੜ੍ਹੋ : ਜ਼ਮੀਨ ਵੇਚ ਕੈਨੇਡਾ ਗਿਆ ਪਰਿਵਾਰ ਤੰਗੀ 'ਚ ਡੁੱਬਿਆ, ਜਵਾਨ ਪੁੱਤ ਨੇ ਕਰ ਲਈ ਖ਼ੁਦਕੁਸ਼ੀ
ਉਨ੍ਹਾਂ ਕਿਹਾ ਕਿ ਐੱਸ. ਪੀ., ਦੋ ਡੀ. ਐੱਸ. ਪੀ. ਸਮੇਤ ਛੇ ਮੈਂਬਰਾਂ ਦੀ ਟੀਮ ਉਸ ਨੂੰ ਲੈਣ ਲਈ ਗਈ ਹੈ। ਪੰਜਾਬ ਪੁਲਸ ਹੀ ਉਸ ਨੂੰ ਹਾਂਗਕਾਂਗ ਤੋਂ ਲੈ ਕੇ ਆ ਰਹੀ ਹੈ। ਉਸ 'ਤੇ ਪੰਜਾਬ ਵਿਚ ਤਿੰਨ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਪੁਲਸ ਦੀ ਬਹੁਤ ਵੱਡੀ ਸਫਲਤਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਦੋ ਪਹੀਆ ਵਾਹਨ ਚਾਲਕ ਸਾਵਧਾਨ! ਅੱਜ ਤੋਂ ਲਾਗੂ ਹੋਇਆ ਨਵਾਂ ਰੂਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8