ਮਾਂ ਦੀ ਝਿੱੜਕ ਤੋਂ ਖਫਾ ਹੋਈ ਕੁੜੀ ਨੇ ਨਿਗਲੀ ਜ਼ਹਿਰੀਲੀ ਦਵਾਈ

Tuesday, May 25, 2021 - 11:53 AM (IST)

ਮਾਂ ਦੀ ਝਿੱੜਕ ਤੋਂ ਖਫਾ ਹੋਈ ਕੁੜੀ ਨੇ ਨਿਗਲੀ ਜ਼ਹਿਰੀਲੀ ਦਵਾਈ

ਗੁਰਦਾਸਪੁਰ (ਹਰਮਨ, ਹੇਮੰਤ) - ਗੁਰਦਾਸਪੁਰ ਜ਼ਿਲ੍ਹੇ ’ਚ ਇਕ ਕੁੜੀ ਵੱਲੋਂ ਮਾਂ ਦੀ ਝਿੱੜਕ ਤੋਂ ਖਫਾ ਹੋ ਕੇ ਜ਼ਹਿਰੀਲੀ ਦਵਾਈ ਖਾ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਕਤ ਕੁੜੀ ਪਿੰਡ ਝੜੋਲੀ ਦੀ ਰਹਿਣ ਵਾਲੀ ਹੈ, ਜਿਸ ਨੂੰ ਹਾਲਤ ਖ਼ਰਾਬ ਹੋਣ ’ਤੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਪੜ੍ਹੋ ਇਹ ਵੀ ਖਬਰ - ਇਸ਼ਕ ’ਚ ਅੰਨ੍ਹੀ ਮਾਂ ਨੇ ਪ੍ਰੇਮੀ ਨਾਲ ਮਿਲ ਮੌਤ ਦੇ ਘਾਟ ਉਤਾਰਿਆ ਜਵਾਨ ਪੁੱਤਰ, ਲਾਸ਼ ਸਾੜ ਕੇ ਡਰੇਨ ’ਚ ਸੁੱਟੀ

ਇਸ ਘਟਨਾ ਦੇ ਸਬੰਧ ’ਚ ਜ਼ੇਰੇ ਇਲਾਜ ਕੁੜੀ ਦੀ ਭੈਣ ਮੋਨਿਕਾ ਨੇ ਦੱਸਿਆ ਕਿ ਉਸ ਦੀ ਭੈਣ ਸਾਕਸ਼ੀ ਨੂੰ ਉਸ ਦੀ ਮਾਤਾ ਨੇ ਕਿਸੇ ਮਾਮੂਲੀ ਗੱਲ ਤੋਂ ਝਿੱੜਕ ਦਿੱਤਾ ਸੀ। ਉਸੇ ਗੱਲ ਤੋਂ ਨਰਾਜ਼ ਹੋ ਕੇ ਉਸ ਨੇ ਜ਼ਹਿਰੀਲੀ ਦਵਾਈ ਖਾ ਲਈ। ਇਸ ਕਾਰਨ ਜਦੋਂ ਉਸ ਦੀ ਹਾਲਤ ਖ਼ਰਾਬ ਹੋ ਗਈ ਅਤੇ ਉਸ ਨੂੰ ਸਿਵਲ ਹਸਪਤਾਲ ਵਿਖੇ ਲਿਆਦਾ ਗਿਆ, ਜਿਥੇ ਉਸ ਦਾ ਇਲਾਜ ਚਲ ਰਿਹਾ ਹੈ। ਉਸ ਨੇ ਦੱਸਿਆ ਕਿ ਹੁਣ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।

ਪੜ੍ਹੋ ਇਹ ਵੀ ਖਬਰ - ਕੋਰੋਨਾ ਤੋਂ ਬਾਅਦ ਅੰਮ੍ਰਿਤਸਰ ’ਚ ਬਲੈਕ ਫੰਗਸ ਦਾ ਜਾਨਲੇਵਾ ਹਮਲਾ, 3 ਮਰੀਜ਼ਾਂ ਦੀ ਹੋਈ ਮੌਤ


author

rajwinder kaur

Content Editor

Related News