ਮਾਂ ਦੀ ਮੌਤ ਦਾ ਗਮ ਨਾ ਸਹਾਰ ਸਕਿਆ ਪੁੱਤ, ਅਗਲੇ ਦਿਨ ਹੀ ਲਾਇਆ ਮੌਤ ਨੂੰ ਗਲ

Friday, Sep 10, 2021 - 06:22 PM (IST)

ਮਾਂ ਦੀ ਮੌਤ ਦਾ ਗਮ ਨਾ ਸਹਾਰ ਸਕਿਆ ਪੁੱਤ, ਅਗਲੇ ਦਿਨ ਹੀ ਲਾਇਆ ਮੌਤ ਨੂੰ ਗਲ

ਬਠਿੰਡਾ (ਵਰਮਾ): ਮਾਡਲ ਟਾਊਨ ਫੇਸ-1 ਵਿਚ ਇਕ ਵਿਅਕਤੀ ਨੇ ਆਪਣੀ ਮਾਂ ਦੀ ਮੌਤ ਦੇ ਇਕ ਦਿਨ ਬਾਅਦ ਘਰ ਵਿਚ ਫਾਹਾ ਲੈ ਕਿ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਪੁਲਸ ਘਟਨਾ ਵਿਚ ਅਗਲੀ ਕਾਰਵਾਈ ਕਰ ਰਹੀ ਹੈ। ਜਾਣਕਾਰੀ ਅਨੁਸਾਰ ਮਾਡਲ ਟਾਊਨ ਫੇਸ-1 ਵਿਚ ਰਹਿਣ ਵਾਲੇ ਸੁਨੀਲ ਕੁਮਾਰ ਸ਼ਰਮਾ 54 ਪੁੱਤਰ ਜਤਿੰਦਰ ਸ਼ਰਮਾ ਇਕ ਨਿੱਜੀ ਹਸਪਤਾਲ ਵਿਚ ਕੰਮ ਕਰਦਾ ਸੀ। ਉਨ੍ਹਾਂ ਦੀ ਮਾਂ ਦੀ ਬੀਤੇ ਦਿਨੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਹ ਪਰੇਸ਼ਾਨ ਸੀ। ਦੱਸਿਆ ਕਿ ਜਾ ਰਿਹਾ ਹੈ ਕਿ ਇਸ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਵੀ ਆਪਣੇ ਘਰ ਵਿਚ ਫਾਹਾ ਨੇ ਲਗਾ ਲਿਆ।

ਇਹ ਵੀ ਪੜ੍ਹੋ : ਫਾਜ਼ਿਲਕਾ : ਅਵਾਰਾ ਪਸ਼ੂ ਕਾਰਨ ਮਾਂ ਦੇ ਹੱਥਾਂ ’ਚੋਂ ਨਿਕਲ ਟਰਾਲੀ ਹੇਠਾਂ ਆਇਆ 4 ਸਾਲਾ ਬੱਚਾ, ਮੌਤ

ਘਟਨਾ ਦੀ ਜਾਣਕਾਰੀ ਲੋਕਾਂ ਨੂੰ  ਸ਼ੁੱਕਰਵਾਰ ਸਵੇਰੇ ਮਿਲੀ। ਇਸ ਤੋਂ ਬਾਅਦ ਪੁਲਸ ਅਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਪੜਤਾਲ ਕੀਤੀ ਜਦਕਿ ਸੰਸਥਾ ਨੇ ਲਾਸ਼ ਨੂੰ ਹੇਠਾਂ ਉਤਾਰਿਆ। ਪੁਲਸ ਦੀ ਪੜਤਾਲ ਤੋਂ ਬਾਅਦ ਸੰਸਥਾਂ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਪਹੁੰਚਾਇਆ। ਸੰਸਥਾ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੀ ਇਕ ਦਿਨ ਪਹਿਲਾਂ ਮੌਤ ਹੋ ਗਈ ਸੀ। ਪੁਲਸ ਘਟਨਾ ਵਿਚ ਅਗਲੀ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ : ਰੋੜੀ ਦੀ ਟਰਾਲੀ ਭਰਦੇ ਸਮੇਂ ਨੌਜਵਾਨ ਨਾਲ ਵਾਪਰਿਆ ਭਾਣਾ, ਹੋਈ ਮੌਤ


author

Shyna

Content Editor

Related News