ਜਹਾਨੋਂ ਤੁਰ ਗਈ ਮਾਂ ਦਾ ਵਿਛੋੜਾ ਨਾ ਸਹਾਰ ਸਕਿਆ ਪੁੱਤ, ਦੁੱਖ ’ਚ ਟੁੱਟੇ ਨੇ ਕੀਤੀ ਖ਼ੁਦਕੁਸ਼ੀ

09/28/2022 6:20:28 PM

ਮੋਗਾ (ਅਜ਼ਾਦ) : ਬਾਘਾ ਪੁਰਾਣਾ ਵਿਖੇ ਆਪਣੀ ਬਿਮਾਰ ਮਾਂ ਦੀ ਮੌਤ ਹੋ ਜਾਣ ਕਾਰਣ ਦੁਖੀ ਹੋਏ ਪੁੱਤ ਨੇ ਵੀ ਘਰ ਵਿਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਰਣਜੀਤ ਸਿੰਘ ਨੇ ਕਿਹਾ ਕਿ ਉਸਦੀ ਮਾਤਾ ਸੱਤਪਾਲ ਕੌਰ ਬਿਮਾਰ ਰਹਿੰਦੀ ਸੀ ਜਿਸ ਕਾਰਣ ਉਸਦੀ ਮੌਤ ਹੋ ਗਈ। ਮਾਂ ਦੀ ਮੌਤ ਦੇ ਸਦਮੇ ਕਾਰਣ ਹਰਪ੍ਰੀਤ ਸਿੰਘ (30) ਜੋ ਰੇਹੜੀ ਲਗਾਉਂਦਾ ਸੀ, ਇਹ ਸਦਮਾ ਬਰਦਾਸ਼ਤ ਨਹੀਂ ਕਰ ਸਕਿਆ ਅਤੇ ਉਸਨੇ ਘਰ ਵਿਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। 

ਇਹ ਵੀ ਪੜ੍ਹੋ : ਪੁਲਸ ਨੇ ਗ੍ਰਿਫ਼ਤਾਰ ਕੀਤਾ ਸਿੱਧੂ ਮੂਸੇਵਾਲਾ ਦਾ ਕੱਟੜ ਫੈਨ, ਬੰਬੀਹਾ ਗਰੁੱਪ ਲਈ ਕਰ ਰਿਹਾ ਸੀ ਇਹ ਕੰਮ

ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਬਾਘਾਪੁਰਾਣਾ ਦੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਪੁਲਸ ਨੇ ਮ੍ਰਿਤਕ ਦੇ ਭਰਾ ਰਣਜੀਤ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਨ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਗੈਂਗਸਟਰ ਬੰਬੀਹਾ ਗਰੁੱਪ ਦੀ ਕਬੱਡੀ ਖਿਡਾਰੀਆਂ ਨੂੰ ਵੱਡੀ ਧਮਕੀ, ਜੇ ਨਾ ਹਟੇ ਤਾਂ ਖੁਦ ਹੋਣਗੇ ਆਪਣੀ ਮੌਤ ਦੇ ਜ਼ਿੰਮੇਵਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh