ਨਸ਼ੇੜੀ ਪੁੱਤਰ ਤੋਂ ਤੰਗ ਆਈ ਮਾਂ ਨੇ ਖੁਦ ਨੂੰ ਲਾਈ ਅੱਗ, 80 ਫੀਸਦੀ ਝੁਲਸੀ

Friday, Sep 04, 2026 - 10:39 AM (IST)

ਨਸ਼ੇੜੀ ਪੁੱਤਰ ਤੋਂ ਤੰਗ ਆਈ ਮਾਂ ਨੇ ਖੁਦ ਨੂੰ ਲਾਈ ਅੱਗ, 80 ਫੀਸਦੀ ਝੁਲਸੀ

ਪਠਾਨਕੋਟ(ਹਰਜਿੰਦਰ ਸਿੰਘ ਗੋਰਾਇਆ)- ਪਠਾਨਕੋਟ ਸ਼ਹਿਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਮਹਿਲਾ ਨੇ ਕਥਿਤ ਤੌਰ ’ਤੇ ਆਪਣੇ ਆਪ ’ਤੇ ਪੈਟਰੋਲ ਛਿੜਕ ਕੇ ਅੱਗ ਲਗਾ ਲਈ। ਅੱਗ ਲੱਗਣ ਕਾਰਨ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਹਿਲਾ ਨੂੰ ਇਲਾਜ ਲਈ ਸਿਵਲ ਹਸਪਤਾਲ ਪਠਾਨਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

ਮੁੱਢਲੀ ਜਾਣਕਾਰੀ ਅਨੁਸਾਰ ਮਹਿਲਾ ਕਰੀਬ 80 ਫੀਸਦੀ ਝੁਲਸ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਨੇ ਆਪਣੇ ਨਸ਼ੇੜੀ ਪੁੱਤਰ ਵੱਲੋਂ ਕਥਿਤ ਤੌਰ ’ਤੇ ਪੈਸਿਆਂ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਇਲਜ਼ਾਮ ਇਹ ਵੀ ਹੈ ਕਿ ਪੁੱਤਰ ਵੱਲੋਂ ਆਪਣੀ ਮਾਂ ਦੀਆਂ ਵਾਲੀਆਂ ਖੋਹ ਲਈਆਂ ਗਈਆਂ ਸਨ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ ਕਸਟਡੀ ਪੈਰੋਲ, ਮਾਂ ਦੀਆਂ ਅੰਤਿਮ ਰਸਮਾਂ 'ਚ ਹੋਇਆ ਸ਼ਾਮਲ

ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਲੋਕਾਂ ਨੇ ਤੁਰੰਤ ਮਹਿਲਾ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਮਾਮਲੇ ਦੀ ਅਸਲ ਸਥਿਤੀ ਅਤੇ ਘਟਨਾ ਦੇ ਕਾਰਨਾਂ ਸਬੰਧੀ ਪੁਲਸ ਜਾਂਚ ਤੋਂ ਬਾਅਦ ਹੀ ਪੂਰੀ ਤਸਵੀਰ ਸਾਹਮਣੇ ਆਵੇਗੀ।

ਇਹ ਵੀ ਪੜ੍ਹੋ- ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News