ਮਾਂ ਦੇ ਪ੍ਰਤੀ ਪੁੱਤਰ ਦਾ ਅਜਿਹਾ ਪਿਆਰ, ਬਰਸੀ ਮੌਕੇ ਖ਼ਰੀਦਿਆ ਚੰਨ ’ਤੇ ਪਲਾਟ

Sunday, Jan 31, 2021 - 11:30 AM (IST)

ਮਾਂ ਦੇ ਪ੍ਰਤੀ ਪੁੱਤਰ ਦਾ ਅਜਿਹਾ ਪਿਆਰ, ਬਰਸੀ ਮੌਕੇ ਖ਼ਰੀਦਿਆ ਚੰਨ ’ਤੇ ਪਲਾਟ

ਸ਼ੇਰਪੁਰ (ਅਨੀਸ਼): ਕਸਬਾ ਸ਼ੇਰਪੁਰ ਦੇ ਵਸਨੀਕ ਕੁਮਾਰ ਜੀਵਨ ਨੇ ਆਪਣੀ ਮਾਤਾ ਪ੍ਰਤੀ ਪਿਆਰ ਪ੍ਰਗਟ ਕਰਦੇ ਹੋਏ ਸਵ, ਮਾਤਾ ਸਰੋਜ ਰਾਣੀ ਦੀ ਯਾਦ ਨੂੰ ਚੰਨ ’ਤੇ ਇਕ ਏਕੜ ਦਾ ਪਲਾਟ ਖ਼ਰੀਦਿਆ ਹੈ। ਕੁਮਾਰ ਜੀਵਨ ਨੇ ਦੱਸਿਆ ਕਿ ਉਹ ਆਪਣੀ ਮਾਤਾ ਦੀ ਬਰਸੀ ਮੌਕੇ ਜਿੱਥੇ ਲੋੜਵੰਦਾਂ ਦੀ ਮਦਦ ਕਰਦੇ ਹਨ ਪਰ ਇਸ ਵਾਰ ਉਨ੍ਹਾਂ ਦੇ ਮਨ ’ਚ ਖ਼ਿਆਲ ਆਇਆ ਕਿ ਕਿਉਂ ਨਾ ਮਾਤਾ ਦੀ ਯਾਦ ’ਚ ਚੰਨ ’ਤੇ ਜ਼ਮੀਨ ਦਾ ਟੁਕੜਾ ਖ਼ਰੀਦਿਆ ਜਾਵੇ। 

ਇਹ ਵੀ ਪੜ੍ਹੋ: ਪਤਨੀ ਦੀ ਮੌਤ ਤੋਂ ਬਾਅਦ ਸਾਲੀ ਨਾਲ ਰਚਾਇਆ ਵਿਆਹ,ਹੁਣ ਉਸ ਦੀ ਵੀ ਮਿਲੀ ਲਾਸ਼

PunjabKesari

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਿੰਡ ਜੰਡਿਆਲਾ ਮੰਜਕੀ ਜ਼ਿਲ੍ਹਾ ਜਲੰਧਰ ਦੇ ਨਿਵਾਸੀ ਹਰਜੀਤ ਸਿੰਘ ਜੋ ਕਿ ਅੱਜ-ਕੱਲ੍ਹ ਇਟਲੀ ’ਚ ਰਹਿ ਰਹੇ ਹਨ, ਨੇ ਆਪਣੀ ਪਤਨੀ ਮਨਜੀਤ ਕੌਰ ਦੇ ਜਨਮ ਦਿਨ ’ਤੇ ਉਨ੍ਹਾਂ ਨੂੰ ਚੰਨ ’ਤੇ ਇਕ ਏਕੜ ਦੇ ਪਲਾਟ ਦਾ ਤੋਹਫਾ ਦਿੱਤਾ ਹੈ। ਅਜਿਹਾ ਕਰਕੇ ਉਹ ਦੁਨੀਆ ਦੇ ਉਨ੍ਹਾਂ ਚੋਣਵੇਂ ਲੋਕਾਂ ’ਚ ਸ਼ੁਮਾਰ ਹੋ ਗਏ ਹਨ, ਜਿਨ੍ਹਾਂ ਨੇ ਚੰਨ ’ਤੇ ਪਲਾਟ ਖਰੀਦੇ ਹਨ। ਤੁਹਾਨੂੰ ਦੱਸ ਦੇਈਏ ਕਿ ਅਭਿਨੇਤਾ ਸ਼ਾਹਰੁਖ ਖਾਨ ਅਤੇ ਸਵ. ਅਭਿਨੇਤਾ ਸੁਸ਼ਾਂਤ ਰਾਜਪੂਤ ਨੇ ਵੀ ਚੰਨ ’ਤੇ ਜ਼ਮੀਨ ਦਾ ਟੁਕੜਾ ਖ਼ਰੀਦਿਆ ਹੋਇਆ ਹੈ। 

ਇਹ ਵੀ ਪੜ੍ਹੋ:  ਇਕ ਹੋਰ ਪੰਜਾਬੀ ਦੀ ਇਟਲੀ ਵਿਚ ਹੋਈ ਮੌਤ ,ਬੁੱਢੇ ਮਾਪੇ ਪੁੱਤ ਦੇ ਵਿਆਹ ਦੀ ਕਰ ਰਹੇ ਸਨ ਤਿਆਰੀ


author

Shyna

Content Editor

Related News