ਗੁਰਦਾਸਪੁਰ : ਮਾਂ ਦਿਵਸ ’ਤੇ ਮਾਂ ਨੇ ਸ਼ਹੀਦ ਪੁੱਤ ਦੀ ਅਰਥੀ ਨੂੰ ਦਿੱਤਾ ਮੋਢਾ, ਭੈਣਾਂ ਨੇ ਸਿਹਰਾ ਸਜਾ ਕੀਤਾ ਵਿਦਾ

05/09/2021 6:39:08 PM

ਗੁਰਦਾਸਪੁਰ (ਗੁਰਪ੍ਰੀਤ ਚਾਵਲ) : ਦੇਸ਼ ਦੀ ਰਾਖੀ ਲਈ ਸਿਆਚੀਨ ਗਲੇਸ਼ੀਅਰ ’ਤੇ ਸ਼ਹਾਦਤ ਦੇਣ ਵਾਲੇ ਗੁਰਦਾਸਪੁਰ ਦੇ ਪਿੰਡ ਦਬੁਰਜੀ ਦੇ ਰਹਿਣ ਵਾਲੇ 2 ਭੈਣਾਂ ਦੇ ਇਕਲੌਤੇ ਭਰਾ 21 ਸਾਲਾ ਨੌਜਵਾਨ ਪ੍ਰਗਟ ਸਿੰਘ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪ੍ਰਗਟ ਸਿੰਘ ਸਿਆਚੀਨ ਗਲੇਸ਼ੀਅਰ ’ਚ ਬਰਫੀਲੇ ਤੂਫਾਨ ਦੌਰਾਨ ਬਰਫ ਹੇਠਾਂ ਦੱਬਣ ਕਰਾਣ 25 ਅਪ੍ਰੈਲ ਨੂੰ ਜ਼ਖਮੀ ਹੋ ਗਿਆ ਸੀ, ਜੋ ਕਿ ਬੀਤੇ ਦਿਨੀਂ ਸ਼ਹਾਦਤ ਦਾ ਜਾਮ ਪੀ ਗਿਆ। ਸ਼ਹੀਦ ਦੀ ਮ੍ਰਿਤਕ ਦੇਹ ਨੂੰ ਅੱਜ ਜੱਦੀ ਪਿੰਡ ਲਿਆਂਦਾ ਗਿਆ, ਜਿਥੇ ਸਰਕਾਰੀ ਸਨਮਾਨਾਂ ਨਾਲ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਭੈਣਾਂ ਨੇ ਆਪਣੇ ਇਕਲੌਤੇ ਭਰਾ ਨੂੰ ਸਿਹਰਾ ਬੰਨ੍ਹਿਆ ਅਤੇ ਮੁੱਖ ਅਗਨੀ ਉਨ੍ਹਾਂ ਦੇ ਪਿਤਾ ਪ੍ਰੀਤਮ ਸਿੰਘ ਵਲੋਂ ਦਿੱਤੀ ਗਈ। ਇਸ ਮੌਕੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਸੀ। ਇਸ ਮੌਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮਜੂਦ ਰਹੇ ਅਤੇ ਫੌਜ ਦੀ ਟੁਕੜੀ ਵੱਲੋਂ ਸ਼ਹੀਦ ਨੂੰ ਸਲਾਮੀ ਦਿਤੀ ਗਈ।

ਇਹ ਵੀ ਪੜ੍ਹੋ : ਮਾਂ ਦਿਵਸ ’ਤੇ ਕੈਪਟਨ ਨੇ ਸਾਂਝੀ ਕੀਤੀ ਪੁਰਾਣੀ ਯਾਦ, ਮਾਂ ਨੂੰ ਚੇਤੇ ਕਰ ਆਖੀ ਇਹ ਗੱਲ

PunjabKesari

ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਇਹ ਸ਼ਾਹੀਦ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਸਾਨੂ ਬਹੁਤ ਦੁੱਖ ਹੈ ਪਰ ਸਾਨੂੰ ਮਾਣ ਹੈ ਕਿ ਉਹ ਸਾਡੇ ਇਲਾਕੇ ਦਾ ਨੌਜਵਾਨ ਹੈ, ਜਿਸ ਨੇ ਦੇਸ਼ ਲਈ ਆਪਣੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 50 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਹੈ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਹੈ । ਉਨ੍ਹਾਂ ਦੱਸਿਆ ਕਿ ਪਿੰਡ ਵਿਚ ਸ਼ਹੀਦ ਦੀ ਯਾਦਗਾਰ ਵੀ ਬਣਾਈ ਜਾਵੇਗੀ ਅਤੇ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਫਿਰ ਵੱਡਾ ਧਮਾਕਾ, ਕਿਹਾ ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਕੰਮ ਕਰ ਰਹੀ ਸਰਕਾਰ

PunjabKesari

ਇਸ ਮੌਕੇ ਵਿਰਲਾਪ ਕਰਦੀ ਸ਼ਹੀਦ ਦੀ ਭੈਣ ਕਿਰਨਦੀਪ ਨੇ ਕਿਹਾ ਕਿ ਉਨ੍ਹਾਂ ਨੂੰ ਦੁੱਖ ਵੀ ਹੈ ਅਤੇ ਮਾਣ ਵੀ ਹੈ ਕਿ ਉਨ੍ਹਾਂ ਦਾ ਇਕਲੌਤਾ ਭਰਾ ਦੇਸ਼ ਲਈ ਕੁਰਬਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਉਸਦਾ ਭਰਾ ਅਖੀਰ ਵਾਰ ਜਾਂਦਾ ਹੋਇਆ ਕਹਿ ਕੇ ਗਿਆ ਸੀ ਕਿ ਉਸਦੀ ਬੇਟੀ ਲਈ ਸਾਈਕਲ ਲੈ ਕੇ ਆਵੇਗਾ ਪਰ ਉਹ ਦੇਸ਼ ਲਈ ਕੁਰਬਾਨ ਹੋ ਗਿਆ। ਉਨ੍ਹਾਂ ਕਿਹਾ ਕਿ ਅੱਜ ਬੜੇ ਦੁੱਖੀ ਮਨ ਨਾਲ ਉਨ੍ਹਾਂ ਨੇ ਆਪਣੇ ਭਰਾ ਦੀ ਚਿਤਾ ਨੂੰ ਸਿਹਰਾ ਬੰਨ੍ਹਿਆ ਹੈ ਸਰਕਾਰ ਨੂੰ ਮੰਗ ਕੀਤੀ ਹੈ ਕਿ ਇਹ ਚਿਤਾਵਾਂ ਦਾ ਸਿਲਸਿਲਾ ਰੋਕਿਆ ਜਾਵੇ।

ਇਹ ਵੀ ਪੜ੍ਹੋ : ਕੋਰੋਨਾ ਦੀ ਔਖੀ ਘੜੀ ਵਿਚ ਕੈਪਟਨ ਨੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਤੋਂ ਮੰਗੀ ਮਦਦ

PunjabKesari

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News