ਜਲੰਧਰ : ਭਿਆਨਕ ਸੜਕ ਹਾਦਸੇ ''ਚ ਮਾਂ ਦੀ ਮੌਤ, ਪਿਤਾ ਸਮੇਤ 2 ਬੱਚੇ ਜ਼ਖਮੀ

Friday, Mar 02, 2018 - 02:24 PM (IST)

ਜਲੰਧਰ : ਭਿਆਨਕ ਸੜਕ ਹਾਦਸੇ ''ਚ ਮਾਂ ਦੀ ਮੌਤ, ਪਿਤਾ ਸਮੇਤ 2 ਬੱਚੇ ਜ਼ਖਮੀ

ਜਲੰਧਰ — ਜਲੰਧਰ ਬਾਈਪਾਸ 'ਤੇ ਭਿਆਨਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਐਕਟਿਵਾ ਤੇ ਟਰੱਕ ਦੀ ਟੱਕਰ ਕਾਰਨ ਉਕਤ ਹਾਦਸਾ ਵਾਪਰਿਆ, ਜਿਸ ਕਾਰਨ ਅਕਟਿਵਾ ਸਵਾਰ ਮਹਿਲਾ ਦੀ ਮੌਕੇ 'ਤੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਤੀ ਪਤਨੀ ਆਪਣੇ ਦੋ ਬੱਚਿਆਂ ਨਾਲ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਅਚਾਨਕ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਕਾਰਨ ਮਹਿਲਾ ਦੀ ਮੌਕੇ 'ਤੇ ਮੌਤ ਹੋ ਗਈ ਤੇ ਉਸ ਦਾ ਪਤੀ ਤੇ 2 ਬੱਚੇ ਜ਼ਖਮੀ ਹੋ ਗਏ। 
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪੁਹੰਚੀ ਸਥਾਨਕ ਪੁਲਸ ਨੇ ਲਾਸ਼ ਨੂੰ ਕਬਜੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਜ਼ਖਮੀਆਂ ਨੂੰ ਵੀ ਹਸਪਤਾਲ ਪਹੁੰਚਾਇਆ ਗਿਆ ਹੈ।


Related News