ਅੰਮ੍ਰਿਤਸਰ : 4 ਸਾਲਾ ਪੁੱਤ ਨੂੰ ਸਕੂਲ ਛੱਡਣ ਜਾ ਰਹੀ ਮਾਂ ਨਾਲ ਵਾਪਰਿਆ ਹਾਦਸਾ, ਦੋਵਾਂ ਦੀ ਮੌਤ

05/12/2022 3:40:31 PM

ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ਜ਼ਿਲ੍ਹੇ ਵਿਖੇ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਸਕੂਲ ਜਾ ਰਹੀ ਇਕ ਐਕਟਿਵਾ ਸਵਾਰ ਮਾਂ ਅਤੇ ਉਸ ਦੇ ਪੁੱਤ ਨੂੰ ਗੱਡੀ ਵਲੋਂ ਜ਼ਬਰਦਸਤ ਟੱਕਰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ’ਚ ਮਾਂ-ਪੁੱਤ ਦੀ ਮੌਕੇ ’ਤੇ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਮਿਲੀ ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਮਾਂ ਰੋਜ਼ਾਨਾਂ ਦੀ ਤਰ੍ਹਾਂ ਅੱਜ ਸਵੇਰੇ ਵੀ ਆਪਣੇ 4 ਸਾਲ ਦੇ ਪੁੱਤਰ ਨੂੰ ਸਕੂਲ ਛੱਡਣ ਲਈ ਜਾ ਰਹੀ ਸੀ। ਇਸ ਦੌਰਾਨ ਸੜਕ ’ਤੇ ਤੇਜ਼ ਰਫ਼ਤਾਰ ਆਈ ਇਕ ਗੱਡੀ ਨੇ ਐਕਟਿਵਾ ’ਤੇ ਸਵਾਰ ਮਾਂ-ਪੁੱਤ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਜ਼ਖ਼ਮੀ ਮਾਂ-ਪੁੱਤ ਨੂੰ ਮੌਕੇ ’ਤੇ ਮੌਜੂਦ ਲੋਕਾਂ ਨੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਉਨ੍ਹਾਂ ਦੋਵਾਂ ਨੇ ਦਮ ਤੋੜ ਦਿੱਤਾ।

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

ਦੂਜੇ ਪਾਸੇ ਹਾਦਸੇ ਤੋਂ ਬਾਅਦ ਗੱਡੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਥਾਣਾ ਸੁਲਤਾਨਗੰਜ ਦੀ ਪੁਲਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੁਲਸ ਵਲੋਂ ਫ਼ਰਾਰ ਗੱਡੀ ਚਾਲਕ ਦੀ ਬਾਲ ਕੀਤੀ ਜਾ ਰਹੀ ਹੈ।


rajwinder kaur

Content Editor

Related News