ਜਿਸ ਮਾਂ ਨੇ ਕੁੱਖੋਂ ਜੰਮਿਆ ਉਸੇ ਨਾਲ ਕਹਿਰ ਕਮਾ ਗਿਆ ਪੁੱਤ, ਹਥੌੜੇ ਮਾਰ ਬੇਰਹਿਮੀ ਨਾਲ ਕੀਤਾ ਕਤਲ

Sunday, Sep 12, 2021 - 10:12 PM (IST)

ਜਿਸ ਮਾਂ ਨੇ ਕੁੱਖੋਂ ਜੰਮਿਆ ਉਸੇ ਨਾਲ ਕਹਿਰ ਕਮਾ ਗਿਆ ਪੁੱਤ, ਹਥੌੜੇ ਮਾਰ ਬੇਰਹਿਮੀ ਨਾਲ ਕੀਤਾ ਕਤਲ

ਹੰਡਿਆਇਆ (ਧਰਮਪਾਲ ਸਿੰਘ) : ਲੰਘੀ ਰਾਤ ਹੰਡਿਆਇਆ ਵਿਖੇ ਇਕ ਨਸ਼ੇੜੀ ਪੁੱਤ ਵੱਲੋਂ ਆਪਣੀ ਮਾਂ ਦਾ ਹਥੌੜਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਥੇ ਹੀ ਬਸ ਨਹੀਂ ਕਲਯੁਗੀ ਪੁੱਤ ਨੇ ਪਿਤਾ ਨੂੰ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਬਰਨਾਲਾ ਦੇ ਐਸ. ਐਚ. ਓ. ਜਸਵਿੰਦਰ ਸਿੰਘ ਤੇ ਪੁਲਸ ਚੌਂਕ ਹੰਡਿਆਇਆ ਦੇ ਇੰਚਾਰਜ ਨੇ ਦੱਸਿਆ ਕਿ ਸੁਖਚੈਨ ਸਿੰਘ ਪੁੱਤਰ ਜਰਨੈਲ ਸਿੰਘ ਨਸ਼ੇ ਦਾ ਆਦੀ ਹੈ। ਜਿਸ ਨੇ 11 ਸਤੰਬਰ ਦੀ ਰਾਤ ਨੂੰ ਕਰੀਬ 9 ਕੁ ਵਜੇ ਨਸ਼ੇ ਦੀ ਪੂਰਤੀ ਲਈ ਪੈਸੇ ਨਾ ਦੇਣ ਤੋਂ ਖਫ਼ਾ ਹੋ ਕੇ ਘਰ ਅੰਦਰ ਹੀ ਆਪਣੀ ਮਾਂ ਸਿੰਦਰਪਾਲ ਕੌਰ ਦੇ ਮੱਥੇ ਵਿਚ ਹਥੌੜਾ ਮਾਰ ਕੇ ਕਤਲ ਕਰ ਦਿੱਤਾ। ਇਸ ਪਿਛੋਂ ਸੁਖਚੈਨ ਸਿੰਘ ਨੇ ਆਪਣੇ ਪਿਤਾ ’ਤੇ ਵੀ ਹਮਲਾ ਕਰਕੇ ਉਸਨੂੰ ਗ਼ਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ ਅਤੇ ਮੌਕੇ ’ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਪਟਿਆਲਾ ’ਚ ਵੱਡੀ ਵਾਰਦਾਤ, ਸਕੇ ਭਰਾਵਾਂ ਨੇ ਭੈਣਾਂ ਨੂੰ ਮਾਰੀਆਂ ਗੋਲ਼ੀਆਂ

ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਸਿੰਦਰਪਾਲ ਕੌਰ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਪਹੁੰਚਾਇਆ ਅਤੇ ਜ਼ਖਮੀ ਜਰਨੈਲ ਸਿੰਘ ਨੂੰ ਵੀ ਸਿਵਲ ਹਸਪਤਾਲ ਬਰਨਾਲਾ ’ਚ ਭਰਤੀ ਕਰਵਾਇਆ। ਉਨ੍ਹਾਂ ਦੱਸਿਆ ਕਿ ਜਰਨੈਲ ਸਿੰਘ ਵੱਲੋਂ ਸੁਖਚੈਨ ਸਿੰਘ ਨੂੰ ਢਾਈ ਕੁ ਸਾਲ ਪਹਿਲਾਂ ਬੇਦਖ਼ਲ ਕੀਤਾ ਹੋਇਆ ਹੈ। ਜਿਸ ਦਾ ਆਪਣੀ ਪਤਨੀ ਨਾਲ ਵੀ ਪਿਛਲੇ ਕਈ ਸਾਲਾਂ ਤੋਂ ਝਗੜਾ ਚੱਲ ਰਿਹਾ ਹੈ ਅਤੇ ਉਸਦੀ ਪਤਨੀ ਕਰੀਬ ਦੋ ਸਾਲਾਂ ਤੋਂ ਆਪਣੇ ਪੇਕੇ ਪਿੰਡ ਰਹਿ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਪਤੀ ਜਰਨੈਲ ਸਿੰਘ ਦੇ ਬਿਆਨਾਂ ’ਤੇ ਸੁਖਚੈਨ ਸਿੰਘ ਖ਼ਿਲਾਫ਼ ਥਾਣਾ ਸਦਰ ਬਰਨਾਲਾ ਵਿਖੇ ਕਤਲ ਅਤੇ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਸਾਬਕਾ ਮੰਗੇਤਰ ਦੇ ਪਰਿਵਾਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਵਾਲੇ ਮਾਮਲੇ ’ਚ ਸਬ ਇੰਸਪੈਕਟਰ ’ਤੇ ਵੱਡੀ ਕਾਰਵਾਈ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News